Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 5:04 am

+91 90915 01313 , +91 90916 01313

punjabbanni@gmail.com
punjabbani@yahoo.com

2022 ਦਾ ਤਰਨਤਾਰਨ ਚਰਚ ਬੇਅਦਬੀ ਮਾਮਲਾ: ਪੰਜਾਬ ਪੁਲਿਸ ਨੇ ਮੁੱਖ ਦੋਸ਼ੀ ਜਸਵਿੰਦਰ ਮੁਨਸ਼ੀ ਨੂੰ ਅੰਮ੍ਰਿਤਸਰ ਤੋਂ ਕੀਤਾ ਗ੍ਰਿਫ਼ਤਾਰ; ਪਿਸਤੌਲ ਬਰਾਮਦ

2022 ਦਾ ਤਰਨਤਾਰਨ ਚਰਚ ਬੇਅਦਬੀ ਮਾਮਲਾ: ਪੰਜਾਬ ਪੁਲਿਸ ਨੇ ਮੁੱਖ ਦੋਸ਼ੀ ਜਸਵਿੰਦਰ ਮੁਨਸ਼ੀ ਨੂੰ ਅੰਮ੍ਰਿਤਸਰ ਤੋਂ ਕੀਤਾ ਗ੍ਰਿਫ਼ਤਾਰ; ਪਿਸਤੌਲ ਬਰਾਮਦ

2022 ਦਾ ਤਰਨਤਾਰਨ ਚਰਚ ਬੇਅਦਬੀ ਮਾਮਲਾ: ਪੰਜਾਬ ਪੁਲਿਸ ਨੇ ਮੁੱਖ ਦੋਸ਼ੀ ਜਸਵਿੰਦਰ ਮੁਨਸ਼ੀ ਨੂੰ ਅੰਮ੍ਰਿਤਸਰ ਤੋਂ ਕੀਤਾ ਗ੍ਰਿਫ਼ਤਾਰ; ਪਿਸਤੌਲ ਬਰਾਮਦ

– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਰਕਰਾਰ ਰੱਖਣ ਲਈ ਵਚਨਬੱਧ

– ਗ੍ਰਿਫ਼ਤਾਰ ਦੋਸ਼ੀ ਜਸਵਿੰਦਰ ਮੁਨਸ਼ੀ ਨੇ ਚਰਚ ਦੀ ਭੰਨਤੋੜ ਕਰਨ ਅਤੇ ਪਾਦਰੀ ਦੀ ਕਾਰ ਨੂੰ ਅੱਗ ਲਾਉਣ ਦਾ ਦੋਸ਼ ਕਬੂਲਿਆ: ਡੀਜੀਪੀ ਗੌਰਵ ਯਾਦਵ

– ਪੁਲਿਸ ਟੀਮਾਂ ਗੁਰਵਿੰਦਰ ਅਫ਼ਰੀਦੀ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ: ਐਸਐਸਪੀ ਅੰਮ੍ਰਿਤਸਰ ਦਿਹਾਤੀ ਸਤਿੰਦਰ ਸਿੰਘ

ਚੰਡੀਗੜ੍ਹ/ਅੰਮ੍ਰਿਤਸਰ, 9 ਜੂਨ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੰਮ੍ਰਿਤਸਰ ਦਿਹਾਤੀ ਪੁਲਸ ਨੇ ਖੁਫੀਆ ਸੂਹ ‘ਤੇ ਕਾਰਵਾਈ ਕਰਦਿਆਂ 2022 ਦੇ ਤਰਨ ਤਾਰਨ ਚਰਚ ਬੇਅਦਬੀ ਮਾਮਲੇ ਦੇ ਮੁੱਖ ਦੋਸ਼ੀ ਜਸਵਿੰਦਰ ਸਿੰਘ ਉਰਫ ਮੁਨਸ਼ੀ ਵਾਸੀ ਤਲਵੰਡੀ ਸੋਭਾ ਸਿੰਘ, ਜ਼ਿਲ੍ਹਾ ਤਰਨਤਾਰਨ ਨੂੰ ਗ੍ਰਿਫ਼ਤਾਰ ਕਰਕੇ ਇਸ ਮਾਮਲੇ ਨੂੰ ਸੁਲਝਾ ਲਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਮੁਲਜ਼ਮ ਦੇ ਕਬਜ਼ੇ ‘ਚੋਂ ਗੈਰ-ਕਾਨੂੰਨੀ 9ਐਮਐਮ ਪਿਸਤੌਲ ਸਮੇਤ ਮੈਗਜ਼ੀਨ ਅਤੇ ਦੋ ਜਿੰਦਾ ਕਾਰਤੂਸ ਬਰਾਮਦ ਕਰਨ ਤੋਂ ਇਲਾਵਾ ਸਪਲੈਂਡਰ ਮੋਟਰਸਾਈਕਲ ਅਤੇ ਇੱਕ ਮੋਬਾਈਲ ਫ਼ੋਨ ਵੀ ਜ਼ਬਤ ਕੀਤਾ ਹੈ।
ਜਾਣਕਾਰੀ ਅਨੁਸਾਰ 31 ਅਗਸਤ, 2022 ਨੂੰ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਠੱਕਰਪੁਰਾ ਦੇ ਚਰਚ ਵਿੱਚ ਚਾਰ ਅਣਪਛਾਤੇ ਵਿਅਕਤੀਆਂ ਨੇ ਭਗਵਾਨ ਯਿਸੂ ਅਤੇ ਮਾਤਾ ਮਰੀਅਮ ਦੀਆਂ ਮੂਰਤੀਆਂ ਦੀ ਭੰਨਤੋੜ ਕੀਤੀ ਸੀ ਅਤੇ ਪਾਦਰੀ ਦੀ ਕਾਰ ਨੂੰ ਅੱਗ ਲਾ ਕੇ ਫ਼ਰਾਰ ਹੋ ਗਏ ਸਨ। ਇਸ ਘਟਨਾ ਦੇ ਸਬੰਧ ਵਿੱਚ ਐਫ.ਆਈ.ਆਰ ਨੰ. 148 ਮਿਤੀ 31-8-2022 ਨੂੰ ਤਰਨਤਾਰਨ ਦੇ ਥਾਣਾ ਸਦਰ ਪੱਟੀ ਵਿਖੇ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 295-ਏ, 452, 427, ਅਤੇ 34 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਮੁਲਜ਼ਮ ਜਸਵਿੰਦਰ ਮੁਨਸ਼ੀ ਨੇ ਖੁਲਾਸਾ ਕੀਤਾ ਕਿ ਅਗਸਤ 2022 ਵਿੱਚ ਉਸ ਨੇ ਆਪਣੇ ਸਾਥੀ ਗੁਰਵਿੰਦਰ ਸਿੰਘ ਉਰਫ਼ ਅਫ਼ਰੀਦੀ ਵਾਸੀ ਪਿੰਡ ਤੂਤ, ਤਰਨਤਾਰਨ ਅਤੇ ਦੋ ਹੋਰ ਸਾਥੀਆਂ ਨਾਲ ਮਿਲ ਕੇ ਚਰਚ ਵਿੱਚ ਬੇਅਦਬੀ ਕੀਤੀ ਸੀ ਅਤੇ ਪਾਦਰੀ ਦੀ ਕਾਰ ਨੂੰ ਵੀ ਅੱਗ ਲਾ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਇਸ ਕਾਰਵਾਈ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਸਤਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਖੁਫੀਆ ਸੂਹ ਮਿਲੀ ਸੀ ਕਿ ਮੁਲਜ਼ਮ ਜਸਵਿੰਦਰ ਉਰਫ਼ ਮੁਨਸ਼ੀ ਆਪਣੇ ਕਾਲੇ ਰੰਗ ਦੇ ਸਪਲੈਂਡਰ ਮੋਟਰਸਾਈਕਲ ‘ਤੇ ਹਥਿਆਰਾਂ ਦੀ ਖੇਪ ਪਹੁੰਚਾਉਣ ਜਾ ਰਿਹਾ ਹੈ। ਇਸ ਸੂਹ ‘ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਥਾਣਾ ਚਾਟੀਵਿੰਡ ਦੇ ਇਲਾਕੇ ਵਿੱਚ ਵਿਸ਼ੇਸ਼ ਨਾਕਾ ਲਗਾਇਆ ਅਤੇ ਮੁਲਜ਼ਮ ਵਿਅਕਤੀ ਨੂੰ ਇਕ ਪਿਸਤੌਲ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਚਰਚ ਦੀ ਬੇਅਦਬੀ ਵਿੱਚ ਸ਼ਾਮਲ ਮੁਲਜ਼ਮ ਗੁਰਵਿੰਦਰ ਅਫ਼ਰੀਦੀ ਅਤੇ ਦੋ ਹੋਰ ਮੁਲਜ਼ਮਾਂ ਨੂੰ ਫੜਨ ਲਈ ਪੁਲੀਸ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਸ ਸਬੰਧੀ ਐਫਆਈਆਰ ਨੰ. 71 ਮਿਤੀ 09/06/2024 ਨੂੰ ਅਸਲਾ ਐਕਟ ਦੀ ਧਾਰਾ 25 ਅਧੀਨ ਥਾਣਾ ਚਾਟੀਵਿੰਡ ਅੰਮ੍ਰਿਤਸਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।

Advertisement
Advertisement
Advertisement
Advertisement
Scroll to Top