ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ ਹੋਈ, ਮਾਪਿਆਂ ਦਾ ਸੀ ਇਕਲੌਤਾ ਪੁੱਤਰ
ਦੁਆਰਾ: Punjab Bani ਪ੍ਰਕਾਸ਼ਿਤ :Monday, 10 June, 2024, 08:38 AM

ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ ਹੋਈ, ਮਾਪਿਆਂ ਦਾ ਸੀ ਇਕਲੌਤਾ ਪੁੱਤਰ
ਗੁਰੂਹਰਸਹਾਏ : ਗੁਰੂਹਰਸਹਾਏ ਦੇ ਕਬਰਸਤਾਨ ਵਿਖੇ ਇਕ ਨੌਜਵਾਨ ਦੀ ਚਿੱਟੇ ਨਸ਼ੇ ਦਾ ਟੀਕਾ ਲਾਉਣ ਸਮੇਂ ਮੌਕੇ ’ਤੇ ਹੀ ਮੌਤ ਹੋ ਗਈ। ਜਿਸ ਦੀ ਪਛਾਣ ਗੁਰਵਿੰਦਰ ਸਿੰਘ ਵਾਸੀ ਪਿੰਡ ਕੋਹਰ ਸਿੰਘ ਵਾਲਾ ਵਜੋਂ ਹੋਈ ਹੈ। ਕਰੀਬ 42 ਸਾਲਾ ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਤੇ ਉਸਦਾ ਇਕ ਲੜਕਾ ਹੈ। ਨੌਜਵਾਨ ਦੀ ਮੌਤ ਨਾਲ ਮਾਪਿਆਂ ਨੂੰ ਗਹਿਰਾ ਸਦਮਾ ਲੱਗਾ ਹੈ। ਚਿੱਟੇ ਨਸ਼ੇ ਦੀ ਵਿਕਰੀ ਗੁਰੂਹਰਸਹਾਏ ਸ਼ਹਿਰ ਤੇ ਆਸ ਪਾਸ ਪਿੰਡਾਂ ਵਿਚ ਵੱਡੇ ਪੱਧਰ ’ਤੇ ਹੋ ਰਹੀ ਹੈ। ਇਸ ਚਿੱਟੇ ਨਸ਼ੇ ਨੂੰ ਰੋਕਣ ਲਈ ਨਸ਼ਾ ਵਿਰੋਧੀ ਫਰੰਟ ਸਮੇਤ ਵੱਖ-ਵੱਖ ਕਮੇਟੀਆਂ ਦਾ ਗਠਨ ਵੀ ਕੀਤਾ ਗਿਆ ਸੀ, ਜਿਨ੍ਹਾਂ ਨੇ ਸਮੇਂ-ਸਮੇਂ ’ਤੇ ਅਵਾਜ਼ ਉਠਾਈ, ਪੁਲਿਸ ਪ੍ਰਸ਼ਾਸਨ ਨੂੰ ਦੱਸਿਆ ਗਿਆ ਪਰ ਕੋਈ ਵੀ ਹੱਲ ਨਹੀਂ ਨਿਕਲਿਆ।
