Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 7:14 am

+91 90915 01313 , +91 90916 01313

punjabbanni@gmail.com
punjabbani@yahoo.com

ਵੀਜ਼ੇ ’ਤੇ ਸਪੱਸ਼ਟ ਮੋਹਰ ਨਾ ਲੱਗਣ ਕਾਰਨ ਪਟਿਆਲਾ ਵਾਸੀ ਰਜਿੰਦਰ ਸਿੰਘ ਵੀ ਗੁਰਦੁਆਰਾ ਸਾਹਿਬਾਨ ਦੇ ਖੁੱਲ੍ਹੇ ਦਰਸ਼ਨ ਦੀਦਾਰ ਤੋਂ ਵਾਂਝੇ ਰਹਿ ਗਏ

ਵੀਜ਼ੇ ’ਤੇ ਸਪੱਸ਼ਟ ਮੋਹਰ ਨਾ ਲੱਗਣ ਕਾਰਨ ਪਟਿਆਲਾ ਵਾਸੀ ਰਜਿੰਦਰ ਸਿੰਘ ਵੀ ਗੁਰਦੁਆਰਾ ਸਾਹਿਬਾਨ ਦੇ ਖੁੱਲ੍ਹੇ ਦਰਸ਼ਨ ਦੀਦਾਰ ਤੋਂ ਵਾਂਝੇ ਰਹਿ ਗਏ

ਵੀਜ਼ੇ ’ਤੇ ਸਪੱਸ਼ਟ ਮੋਹਰ ਨਾ ਲੱਗਣ ਕਾਰਨ ਪਟਿਆਲਾ ਵਾਸੀ ਰਜਿੰਦਰ ਸਿੰਘ ਵੀ ਗੁਰਦੁਆਰਾ ਸਾਹਿਬਾਨ ਦੇ ਖੁੱਲ੍ਹੇ ਦਰਸ਼ਨ ਦੀਦਾਰ ਤੋਂ ਵਾਂਝੇ ਰਹਿ ਗਏ
ਅੰਮ੍ਰਿਤਸਰ : ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਮਨਾਉਣ ਲਈ ਸ਼ਨਿਚਰਵਾਰ ਨੂੰ ਪਾਕਿਸਤਾਨ ਗਏ ਜਥੇ ਵਿਚ ਵੀਜ਼ੇ ’ਤੇ ਸਪੱਸ਼ਟ ਮੋਹਰ ਨਾ ਲੱਗਣ ਕਾਰਨ ਪਟਿਆਲਾ ਵਾਸੀ ਰਜਿੰਦਰ ਸਿੰਘ ਵੀ ਗੁਰਦੁਆਰਾ ਸਾਹਿਬਾਨ ਦੇ ਖੁੱਲ੍ਹੇ ਦਰਸ਼ਨ ਦੀਦਾਰ ਤੋਂ ਵਾਂਝੇ ਰਹਿ ਗਏ ਹਨ। ਸ਼ਨਿਚਰਵਾਰ ਦੁਪਹਿਰ 4.30 ਵਜੇ ਉਨ੍ਹਾਂ ਨੂੰ ਵਾਹਗਾ ਬਾਰਡਰ ’ਤੇ ਪਾਕਿਸਤਾਨੀ ਇਮੀਗੇ੍ਰਸ਼ਨ ਅਧਿਕਾਰੀਆਂ ਨੇ ਵਾਪਸ ਭੇਜ ਦਿੱਤਾ ਤੇ ਭਾਰਤੀ ਇਮੀਗੇ੍ਰਸ਼ਨ ਅਧਿਕਾਰੀਆਂ ਦੇ ਹਵਾਲੇ ਕਰ ਦਿੱਤਾ। ਜਦੋਂ ਕਿ ਰਜਿੰਦਰ ਸਵੇਰੇ 10.30 ਵਜੇ ਦੇ ਕਰੀਬ ਭਾਰਤੀ ਅਟਾਰੀ ਸਰਹੱਦ ਪਾਰ ਕਰ ਕੇ ਪਾਕਿਸਤਾਨੀ ਸਰਹੱਦ ਵਿਚ ਦਾਖ਼ਲ ਹੋ ਗਿਆ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ ਰਜਿੰਦਰ ਸਿੰਘ ਹੋਰ ਸ਼ਰਧਾਲੂਆਂ ਨਾਲ ਅਟਾਰੀ ਸਰਹੱਦੀ ਸੜਕ ਰਾਹੀਂ ਪਾਕਿਸਤਾਨ ਵਾਹਗਾ ਸਰਹੱਦ ਵਿਚ ਦਾਖ਼ਲ ਹੋਇਆ ਸੀ। ਪਰ ਵੀਜ਼ੇ ’ਤੇ ਲੱਗੀ ਮੋਹਰ ਸਪੱਸ਼ਟ ਨਾ ਹੋਣ ਕਾਰਨ ਪਾਕਿਸਤਾਨੀ ਇਮੀਗੇ੍ਰਸ਼ਨ ਅਧਿਕਾਰੀਆਂ ਨੇ ਉਨ੍ਹਾਂ ਨੂੰ ਸਮੂਹ ਨਾਲ ਪਾਕਿਸਤਾਨ ਵਿਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਅਤੇ ਉਨ੍ਹਾਂ ਨੂੰ ਉਥੇ ਹੀ ਰੋਕ ਦਿੱਤਾ ਗਿਆ। 65 ਸਾਲਾ ਰਜਿੰਦਰ ਸਿੰਘ ਵੱਲੋਂ ਅਧਿਕਾਰੀਆਂ ਨੂੰ ਵਾਰ-ਵਾਰ ਅਪੀਲ ਕਰਨ ਦੇ ਬਾਵਜੂਦ ਉਸ ਨੂੰ ਗਰੁੱਪ ਵਿਚ ਸ਼ਾਮਲ ਨਹੀਂ ਹੋਣ ਦਿੱਤਾ ਗਿਆ ਤੇ ਸ਼ਾਮ 4.30 ਵਜੇ ਭਾਰਤ ਵਾਪਸ ਭੇਜ ਦਿੱਤਾ ਗਿਆ।

Advertisement
Advertisement
Advertisement
Advertisement
Scroll to Top