Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 5:04 am

+91 90915 01313 , +91 90916 01313

punjabbanni@gmail.com
punjabbani@yahoo.com

ਜਹਾਜ਼ ਦੀਆਂ ਜਾਅਲੀ ਟਿਕਟਾਂ ਕਰਵਾ ਕੇ ਕੀਤੀ 1.62 ਕਰੋੜ ਦੀ ਠੱਗੀ, ਮਾਮਲਾ ਦਰਜ

ਜਹਾਜ਼ ਦੀਆਂ ਜਾਅਲੀ ਟਿਕਟਾਂ ਕਰਵਾ ਕੇ ਕੀਤੀ 1.62 ਕਰੋੜ ਦੀ ਠੱਗੀ, ਮਾਮਲਾ ਦਰਜ

ਜਹਾਜ਼ ਦੀਆਂ ਜਾਅਲੀ ਟਿਕਟਾਂ ਕਰਵਾ ਕੇ ਕੀਤੀ 1.62 ਕਰੋੜ ਦੀ ਠੱਗੀ, ਮਾਮਲਾ ਦਰਜ
ਦੇਵੀਗੜ੍ਹ : ਥਾਣਾ ਜੁਲਕਾਂ ਦੀ ਪੁਲਿਸ ਨੇ ਹਵਾਈ ਜਹਾਜ਼ ਦੀਆਂ ਜਾਅਲੀ ਟਿਕਟਾਂ ਕਰਵਾ ਕੇ ਇਕ ਕਰੋੜ 62 ਲੱਖ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪਿੰਡ ਜੋਧਪੁਰ ਦੇ ਬਲਦੀਪ ਸਿੰਘ ਤੇ ਅਮਰਜੀਤ ਸਿੰਘ ਵਾਸੀ ਪਿੰਡ ਪਠਾਣਮਾਜਰਾ ਨੇ ਆਪਣੇ ਗਾਹਕਾਂ ਦੀਆਂ ਵਿਦੇਸ਼ ਜਾਣ ਲਈ ਹਵਾਈ ਟਿਕਟਾਂ ਬੁੱਕ ਕਰਨ ਸਬੰਧੀ ਮੁਲਜ਼ਮਾਂ ਨੂੰ 1 ਕਰੋੜ 62 ਲੱਖ ਰੁਪਏ ਦਿੱਤੇ ਸਨ ਪਰ ਮੁਲਜ਼ਮਾਂ ਨੇ ਉਨ੍ਹਾਂ ਦੇ ਗਾਹਕਾਂ ਦੀਆਂ ਜਾਅਲੀ ਟਿਕਟਾਂ ਬਣਾ ਦਿੱਤੀਆਂ। ਇਸ ਗੱਲ ਦਾ ਪਤਾ ਜਦੋਂ ਬਲਦੀਪ ਸਿੰਘ ਤੇ ਅਮਰਜੀਤ ਸਿੰਘ ਨੂੰ ਲੱਗਾ ਤਾਂ ਉਨ੍ਹਾਂ ਤੁਰੰਤ ਮੁਲਜ਼ਮਾਂ ਤੋਂ ਪੈਸੇ ਵਾਪਸ ਕਰਨ ਦੀ ਮੰਗ ਕੀਤੀ ਤਾਂ ਉਕਤ ਮੁਲਜ਼ਮਾਂ ਨੇ 1 ਕਰੋੜ 62 ਲੱਖ ਰੁਪਏ ’ਚੋਂ 20.80 ਲੱਖ ਰੁਪਏ ਹੀ ਵਾਪਸ ਕੀਤੇ ਤੇ 1 ਕਰੋੜ 41 ਲੱਖ ਵੀਹ ਹਜ਼ਾਰ ਰੁਪਏ ਵਾਪਸ ਨਹੀਂ ਕੀਤੇ। ਜਿਸ ਦੀ ਇਤਲਾਹ ਬਲਦੀਪ ਸਿੰਘ ਅਤੇ ਉਸਦੇ ਸਾਥੀ ਅਮਰਜੀਤ ਸਿੰਘ ਨੇ ਥਾਣਾ ਜ਼ੁਲਕਾਂ ਨੂੰ ਦਿੱਤੀ। ਜਿਸ ’ਤੇ ਪੁਲਿਸ ਨੇ ਕਾਰਵਾਈ ਕਰਦਿਆਂ ਚੇਤਨ ਗੋਇਲ, ਵੰਸ਼ ਗੋਇਲ ਪੁੱਤਰਾਨ ਨਰਿੰਦਰ ਕੁਮਾਰ, ਨੇਹਾ ਸ਼ਰਮਾ ਪਤਨੀ ਚੇਤਨ ਗੋਇਲ, ਅਮਿਤਾ ਗੋਇਲ ਪਤਨੀ ਨਰਿੰਦਰ ਕੁਮਾਰ, ਨਰਿੰਦਰ ਕੁਮਾਰ ਪੁੱਤਰ ਦਰਗਾ ਦਾਸ ਵਾਸੀ ਮਕਾਨ ਨੰ. 45 ਗਲੀ ਨੰ. 01 ਅਬਚਲ ਨਗਰ ਪਟਿਆਲਾ ਮਾਲਕ ਟ੍ਰੈਵਲ ਹੱਬ ਤ੍ਰਿਪੜੀ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement
Advertisement
Advertisement
Advertisement
Scroll to Top