ਸਹੁੰ ਚੁੱਕਦੇ ਹੀ ਅਮਿਤ ਸ਼ਾਹ ਨੇ ਜੰਮੂ ਕਸ਼ਮੀਰ ਦੇ ਡੀ ਜੀ ਪੀ ਨੂੰ ਫੋਨ ਤੇ ਦਿਤਾ ਪ੍ਰਧਾਨ ਮੰਤਰੀ ਦਾ ਹੁਕਮ

ਦੁਆਰਾ: Punjab Bani ਪ੍ਰਕਾਸ਼ਿਤ :Monday, 10 June, 2024, 11:22 AM

ਸਹੁੰ ਚੁੱਕਦੇ ਹੀ ਅਮਿਤ ਸ਼ਾਹ ਨੇ ਜੰਮੂ ਕਸ਼ਮੀਰ ਦੇ ਡੀ ਜੀ ਪੀ ਨੂੰ ਫੋਨ ਤੇ ਦਿਤਾ ਪ੍ਰਧਾਨ ਮੰਤਰੀ ਦਾ ਹੁਕਮ
ਸਹੁੰ ਚੁੱਕਣ ਤੋਂ ਬਾਅਦ ਕੈਬਨਿਟ ਮੰਤਰੀ ਅਮਿਤ ਸ਼ਾਹ ਦਾ ਪਹਿਲਾ ਫੋਨ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਅਤੇ ਡੀਜੀਪੀ ਨੂੰ ਸੀ ਅਤੇ ਸ਼ਿਵਖੋੜੀ ਮੰਦਰ ਨੇੜੇ ਸ਼ਰਧਾਲੂਆਂ ‘ਤੇ ਹੋਏ ਅੱਤਵਾਦੀ ਹਮਲੇ ਦੀ ਜਾਣਕਾਰੀ ਹਾਸਲ ਕੀਤੀ। ਇਸ ਤੋਂ ਤੁਰੰਤ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੁਦ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਤੋਂ ਇਸ ਅੱਤਵਾਦੀ ਹਮਲੇ ਨਾਲ ਜੁੜੀ ਸਾਰੀ ਜਾਣਕਾਰੀ ਲਈ ਅਤੇ ਜ਼ਖਮੀਆਂ ਨੂੰ ਬਿਹਤਰੀਨ ਡਾਕਟਰੀ ਸਹੂਲਤਾਂ ਅਤੇ ਸਹਾਇਤਾ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਉਨ੍ਹਾਂ ਨੇ ਉਪ ਰਾਜਪਾਲ ਨੂੰ ਕੁਝ ਸਖ਼ਤ ਨਿਰਦੇਸ਼ ਵੀ ਦਿੱਤੇ ਹਨ, ਜਿਨ੍ਹਾਂ ਦਾ ਅਸਰ ਜਲਦੀ ਹੀ ਘਾਟੀ ‘ਚ ਦੇਖਣ ਨੂੰ ਮਿਲੇਗਾ।