ਮੁਖ ਮੰਤਰੀ ਭਗਵੰਤ ਮਾਨ ਨੇ ਕੀਤੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ

ਦੁਆਰਾ: Punjab Bani ਪ੍ਰਕਾਸ਼ਿਤ :Wednesday, 12 June, 2024, 04:33 PM

ਮੁਖ ਮੰਤਰੀ ਭਗਵੰਤ ਮਾਨ ਨੇ ਕੀਤੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ
ਚੰਡੀਗੜ੍ਹ: ਪੰਜਾਬ ਵਿੱਚ ਲੋਕ ਸਭਾ ਚੋਣਾਂ ਵਿੱਚ 13-0 ਮਿਸ਼ਨ ਦੀ ਅਸਫਲਤਾ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਵਿੱਚ ਮੰਤਰੀ ਮੰਡਲ ਦੇ ਫੇਰਬਦਲ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਬੁੱਧਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨ ਲਈ ਤਿਹਾੜ ਜੇਲ ਪਹੁੰਚੇ। ਇਹ ਮੁਲਾਕਾਤ ਕਰੀਬ  20 ਮਿੰਟ ਚੱਲੀ। ਇਸ ਦੌਰਾਨ ਆਪ ਦੇ ਜਨਰਲ ਸਕੱਤਰ ਸੰਦੀਪ ਪਾਠਕ ਅਤੇ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਵੀ ਮੌਜੂਦ ਸਨ। ਪਾਰਟੀ ਸੂਤਰਾਂ ਅਨੁਸਾਰ ਪੰਜਾਬ ‘ਚ ਮੰਤਰੀ ਮੰਡਲ ‘ਚ ਫੇਰਬਦਲ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਕਿਆਸ ਲਗਾਇਆ ਜਾ ਰਿਹਾ ਹੈ ਕਿ ਮੰਤਰੀ-ਮੰਡਲ ‘ਚ 4 ਮੰਤਰੀ ਬਦਲੇ ਜਾ ਸਕਦੇ ਹਨ।