ਪੰਜਾਬ ਵਿਜੀਲੈਂਸ ਬਿਊਰੋ ਨੇ ਕੀਤਾ ਪੰਜਾਬ ਪੁਲਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫ਼ਾਸ

ਦੁਆਰਾ: Punjab Bani ਪ੍ਰਕਾਸ਼ਿਤ :Wednesday, 12 June, 2024, 06:35 PM

ਪੰਜਾਬ ਵਿਜੀਲੈਂਸ ਬਿਊਰੋ ਨੇ ਕੀਤਾ ਪੰਜਾਬ ਪੁਲਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫ਼ਾਸ
ਜਲੰਧਰ : ਪੰਜਾਬ ਪੁਲਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫ਼ਾਸ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਕਰਦਿਆਂ 102 ਨੌਜਵਾਨਾਂ ਨੂੰ ਸੂਬਾ ਪੁਲਸ ਵਿੱਚ ਦਰਜਾ-4 ਕਰਮਚਾਰੀਆਂ ਵਜੋਂ ਭਰਤੀ ਕਰਾਉਣ ਦਾ ਝਾਂਸਾ ਦੇ ਕੇ ਕੁੱਲ 26,02,926 ਰੁਪਏ ਦੀਆਂ ਰਿਸ਼ਵਤਾਂ ਲੈਣ ਦੇ ਦੋਸ਼ ਹੇਠ ਪੰਜਾਬ ਪੁਲਸ ਦੇ ਦੋ ਹੇਠਲੇ ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿਚ ਤੀਸਰੀ ਆਈ. ਆਰ. ਬੀ. ਵਿੱਚ ਬਤੌਰ ਕਲੀਨਰ (ਗਰੇਡ-4 ਕਰਮਚਾਰੀ) ਵਜੋਂ ਤਾਇਨਾਤ ਤਰਲੋਚਨ ਪਾਲ (ਨੰ. 207/ਐੱਸ) ਨਿਵਾਸੀ ਮੁਹੱਲਾ ਬੇਗਮਪੁਰ, ਆਦਮਪੁਰ, ਜ਼ਿਲ੍ਹਾ ਜਲੰਧਰ ਅਤੇ ਪੰਜਾਬ ਪੁਲਸ ਅਕੈਡਮੀ ਫਿਲੌਰ ਵਿੱਚ ਨਾਈ (ਗ੍ਰੇਡ-4 ਵਰਕਰ) ਵਜੋਂ ਤਾਇਨਾਤ ਸਹਿ-ਮੁਲਜ਼ਮ ਸੁਰਿੰਦਰਪਾਲ (ਨੰ. 3ਬੀ) ਨਿਵਾਸੀ ਪਿੰਡ ਸੀਕਰੀ, ਨੀਲੋਖੇੜੀ, ਜ਼ਿਲ੍ਹਾ ਕਰਨਾਲ, ਹਰਿਆਣਾ ਦਾ ਰਹਿਣ ਵਾਲੇ ਵਜੋਂ ਹੋਈ ਹੈ।