ਸੇਠੀ ਸ਼ੋਅਰੂਮ ਵਿਚ ਲੱਗੀ ਅੱਗ ਦੇ ਕਾਰਨਾਂ ਦਾ ਨਹੀਂ ਚੱਲ ਸਕੇ ਹਾਲੇ ਤੱਕ ਪਤਾ
ਦੁਆਰਾ: Punjab Bani ਪ੍ਰਕਾਸ਼ਿਤ :Wednesday, 12 June, 2024, 06:40 PM

ਸੇਠੀ ਸ਼ੋਅਰੂਮ ਵਿਚ ਲੱਗੀ ਅੱਗ ਦੇ ਕਾਰਨਾਂ ਦਾ ਨਹੀਂ ਚੱਲ ਸਕੇ ਹਾਲੇ ਤੱਕ ਪਤਾ
ਜਲੰਧਰ : ਪੰਜਾਬ ਦੇ ਮੰਨੇ ਪ੍ਰਮੰਨੇ ਸ਼ਹਿਰ ਜਲੰਧਰ ਵਿਖੇ ਨਕੋਦਰ ਚੌਂਕ ਨੇੜੇ ਸਥਿਤ ਸੇਠੀ ਸ਼ੋਅਰੂਮ ਵਿਚ ਭਿਆਨਕ ਅੱਗ ਲੱਗਣ ਦੀ ਸੂਚਨਾ ਜਿਥੇ ਪ੍ਰਾਪਤ ਹੋਈ ਹੈ ਉਥੇ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਸ਼ੋਅਰੂਮ ਵਿਚ ਬੈੱਡਸ਼ੀਟ ਅਤੇ ਕੰਬਲਾਂ ਦਾ ਕੰਮ ਕੀਤਾ ਜਾਂਦਾ ਹੈ। ਸੂਚਨਾ ਪਾ ਕੇ ਮੌਕੇ ਉਤੇ ਫਾਇਰ ਬ੍ਰਿਗੇਡ ਦੀ ਟੀਮ ਪਹੁੰਚੀ ਅਤੇ ਅੱਗ `ਤੇ ਕਾਬੂ ਪਾਇਆ ਜਾ ਰਿਹਾ ਹੈ। ਫਿਲਹਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਸ਼ੋਅਰੂਮ ਸੜ ਕੇ ਸੁਆਹ ਹੋ ਗਿਆ ਹੈ।
