Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 10:44 am

+91 90915 01313 , +91 90916 01313

punjabbanni@gmail.com
punjabbani@yahoo.com

ਚੀਮਾ ਵੱਲੋਂ ਮੀਥੇਨੌਲ ਦੀ ਆਵਾਜਾਈ ਨੂੰ ਨਿਯਮਤ ਕਰਨ ਲਈ ਮਜ਼ਬੂਤ ਢਾਂਚੇ 'ਤੇ ਜ਼ੋਰ, ਆਬਕਾਰੀ ਵਿਭਾਗ ਨੂੰ ਕੇਂਦਰ ਸਰਕਾਰ ਕੋਲ ਮੁੱਦਾ ਉਠਾਉਣ ਲਈ ਕਿਹਾ

ਚੀਮਾ ਵੱਲੋਂ ਮੀਥੇਨੌਲ ਦੀ ਆਵਾਜਾਈ ਨੂੰ ਨਿਯਮਤ ਕਰਨ ਲਈ ਮਜ਼ਬੂਤ ਢਾਂਚੇ 'ਤੇ ਜ਼ੋਰ, ਆਬਕਾਰੀ ਵਿਭਾਗ ਨੂੰ ਕੇਂਦਰ ਸਰਕਾਰ ਕੋਲ ਮੁੱਦਾ ਉਠਾਉਣ ਲਈ ਕਿਹਾ

ਚੀਮਾ ਵੱਲੋਂ ਮੀਥੇਨੌਲ ਦੀ ਆਵਾਜਾਈ ਨੂੰ ਨਿਯਮਤ ਕਰਨ ਲਈ ਮਜ਼ਬੂਤ ਢਾਂਚੇ ‘ਤੇ ਜ਼ੋਰ, ਆਬਕਾਰੀ ਵਿਭਾਗ ਨੂੰ ਕੇਂਦਰ ਸਰਕਾਰ ਕੋਲ ਮੁੱਦਾ ਉਠਾਉਣ ਲਈ ਕਿਹਾ

ਪਿਛਲੇ ਦੋ ਮਹੀਨਿਆਂ ਦੌਰਾਨ ਵਿਭਾਗ ਦੀਆਂ ਲਾਗੂਕਰਨ ਗਤੀਵਿਧੀਆਂ ਦੀ ਸਮੀਖਿਆ ਕੀਤੀ

ਆਬਕਾਰੀ ਵਿਭਾਗ ਨੇ 14011 ਲੀਟਰ ਨਜਾਇਜ਼ ਸ਼ਰਾਬ ਅਤੇ 3450 ਲੀਟਰ ਈਐਨਏ ਜ਼ਬਤ, 16.8 ਲੱਖ ਲੀਟਰ ਲਾਹਣ ਨਸ਼ਟ ਕੀਤੀ

ਚੰਡੀਗੜ੍ਹ, 12 ਜੂਨ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ (ਕਰ) ਸ੍ਰੀ ਵਿਕਾਸ ਪ੍ਰਤਾਪ ਅਤੇ ਆਬਕਾਰੀ ਤੇ ਕਰ ਕਮਿਸ਼ਨਰ ਸ੍ਰੀ ਵਰੁਣ ਰੂਜ਼ਮ ਨੂੰ ਨਿਰਦੇਸ਼ ਦਿੱਤੇ ਕਿ ਮੈਥਨੌਲ ਦੀ ਅੰਤਰਰਾਜੀ ਆਵਾਜਾਈ ਦੀ ਨਿਗਰਾਨੀ ਕਰਨ ਲਈ ਇੱਕ ਮਜਬੂਤ ਢਾਂਚਾ ਬਣਾਉਣ ਦਾ ਮੁੱਦਾ ਕੇਂਦਰ ਸਰਕਾਰ ਦੇ ਸਬੰਧਤ ਵਿਭਾਗਾਂ ਨਾਲ ਉਠਾਉਣ ਦੇ ਨਿਰਦੇਸ਼ ਦਿੱਤੇ ਹਨ, ਤਾਂ ਜੋ ਇਸ ਰਸਾਇਣ ਦੀ ਜ਼ਹਰੀਲੀ ਸ਼ਰਾਬ ਬਨਾਉਣ ਲਈ ਕੀਤੀ ਜਾਣ ਵਾਲੀ ਦੁਰਵਰਤੋਂ ਕਾਰਨ ਹੋਣ ਵਾਲੀਆਂ ਦੁਰਘਟਨਾਵਾਂ ਨੂੰ ਰੋਕਿਆ ਜਾ ਸਕੇ। ਅਪਰੈਲ ਅਤੇ ਮਈ ਮਹੀਨਿਆਂ ਲਈ ਆਬਕਾਰੀ ਵਿਭਾਗ ਦੀਆਂ ਇਨਫੋਰਸਮੈਂਟ ਗਤੀਵਿਧੀਆਂ ਦਾ ਜਾਇਜ਼ਾ ਲੈਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਭਾਗ ਨੂੰ ਕਿਹਾ ਕਿ ਉਹ ਕੇਂਦਰ ਸਰਕਾਰ ਤੋਂ ਮੀਥੇਨੌਲ ਦੀ ਵਿਕਰੀ ਅਤੇ ਗਤੀਵਿਧੀ, ਖਾਸਤੌਰ ‘ਤੇ ਇਸ ਕੈਮੀਕਲ ਦੀ ਆਨਲਾਈਨ ਵਿਕਰੀ ‘ਤੇ ਨਜ਼ਰ ਰੱਖਣ ਲਈ ਇੱਕ ਮਜ਼ਬੂਤ ਇਨਫੋਰਸਮੈਂਟ ਤੰਤਰ ਬਣਾਉਣ ਦੀ ਮੰਗ ਕਰਨ। । ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਗੈਰ-ਕਾਨੂੰਨੀ ਅਲਕੋਹਲ ਦੇ ਉਤਪਾਦਨ ਲਈ ਮੀਥੇਨੌਲ ਦੀ ਦੁਰਵਰਤੋਂ ਨੂੰ ਰੋਕਣ ਲਈ ਮਹੱਤਵਪੂਰਨ ਹੈ, ਜਿਸ ਨਾਲ ‘ਹੂਚ ਦੁਖਾਂਤਾਂ’ ਨੂੰ ਰੋਕਿਆ ਜਾ ਸਕਦਾ ਹੈ।

ਇਸ ਤੋਂ ਪਹਿਲਾਂ, ਅਪ੍ਰੈਲ ਅਤੇ ਮਈ 2024 ਦੌਰਾਨ ਵਿਭਾਗ ਦੀਆਂ ਇਨਫੋਰਸਮੈਂਟ ਗਤੀਵਿਧੀਆਂ ਦਾ ਵੇਰਵਾ ਦਿੰਦੇ ਹੋਏ, ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ (ਕਰ) ਸ੍ਰੀ ਵਿਕਾਸ ਪ੍ਰਤਾਪ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਇਸ ਸਮੇਂ ਦੌਰਾਨ ਆਬਕਾਰੀ ਵਿਭਾਗ ਵੱਲੋਂ ਕੀਤੀਆਂ ਗਈਆਂ ਇਨਫੋਰਸਮੈਂਟ ਕਾਰਵਾਈਆਂ ਸਦਕਾ ਕਰੀਬ 869 ਐਫ.ਆਈ.ਆਰ ਦਰਜ ਕਰਕੇ 721 ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ, 14011 ਲੀਟਰ ਨਾਜਾਇਜ਼ ਸ਼ਰਾਬ ਅਤੇ 3450 ਲੀਟਰ ਈ.ਐਨ.ਏ ਬਰਾਮਦ ਕੀਤੀ ਗਈ ਹੈ, 1679907 ਲੀਟਰ ਲਾਹਨ ਬਰਾਮਦ ਅਤੇ ਨਸ਼ਟ ਕੀਤੀ ਗਈ ਅਤੇ ਪੀਐਮਐਲ/ਆਈਐਮਐਫਐਲ/ਬੀਅਰ ਦੀਆਂ 96476 ਬੋਤਲਾਂ ਜ਼ਬਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਦੀਆਂ ਟੀਮਾਂ ਵੱਲੋਂ ਸ਼ਰਾਬ ਦੀ ਤਸਕਰੀ, ਈ.ਐਨ.ਏ ਦੀ ਤਸਕਰੀ ਅਤੇ ਆਬਕਾਰੀ ਨਾਲ ਸਬੰਧਤ ਹੋਰ ਜੁਰਮਾਂ ਵਿਰੁੱਧ ਤਿੱਖੀ ਕਾਰਵਾਈ ਕੀਤੀ ਜਾ ਰਹੀ ਹੈ। ਆਬਕਾਰੀ ਤੇ ਕਰ ਮੰਤਰੀ ਸ. ਚੀਮਾ ਨੇ ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਜ਼ੋਨਲ ਅਤੇ ਜ਼ਿਲ੍ਹਾ ਪੱਧਰ ‘ਤੇ ਅਧਿਕਾਰੀਆਂ ਨੂੰ ਆਪਣੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਸੂਬੇ ਵਿੱਚ ਗੈਰ-ਕਾਨੂੰਨੀ ਸ਼ਰਾਬ ਦੇ ਕਾਰੋਬਾਰ ਦੀ ਕਿਸੇ ਵੀ ਸੰਭਾਵਨਾ ਨੂੰ ਮੁੱਢੋਂ ਖ਼ਤਮ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇ।

Advertisement
Advertisement
Advertisement
Advertisement
Scroll to Top