ਪੰਜਾਬ ਕੈਬਨਿਟ `ਚ ਵੱਡਾ ਫੇਰਬਦਲ ਹੋਣ ਦੀ ਸੰਭਾਵਨਾਵਾਂ ਨੇ ਫੜਿਆ ਜ਼ੋਰ
ਦੁਆਰਾ: Punjab Bani ਪ੍ਰਕਾਸ਼ਿਤ :Wednesday, 12 June, 2024, 07:10 PM

ਪੰਜਾਬ ਕੈਬਨਿਟ `ਚ ਵੱਡਾ ਫੇਰਬਦਲ ਹੋਣ ਦੀ ਸੰਭਾਵਨਾਵਾਂ ਨੇ ਫੜਿਆ ਜ਼ੋਰ
ਚੰਡੀਗੜ੍ਹ : ਭਾਰਤ ਦੇਸ਼ ਦੇ ਸਭ ਤੋਂ ਅਹਿਮ ਸੂਬੇ ਪੰਜਾਬ ਦੀ ਕੈਬਨਿਟ `ਚ ਵੱਡਾ ਫੇਰਬਦਲ ਹੋਣ ਦੀ ਸੰਭਾਵਨਾਵਾਂ ਜ਼ੋਰ ਫੜਦੀਆਂ ਜਾ ਰਹੀਆਂ ਹਨ।ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਕੈਬਨਿਟ `ਚ ਵੱਡੇ ਫੇਰਬਦਲ ਕੀਤੇ ਜਾ ਸਕਦੇ ਹਨ। ਦੱਸਿਆ ਜਾ ਰਿਹਾ ਹੈ ਕਿ ਕੈਬਨਿਟ `ਚ ਸ਼ਾਮਲ ਕੁੱਝ ਨਾਵਾਂ ਨੂੰ ਡਰਾਪ ਕੀਤਾ ਜਾ ਸਕਦਾ ਹੈ, ਜਦੋਂ ਕਿ ਕੁੱਝ ਨਵੇਂ ਨਾਵਾਂ ਨੂੰ ਮੰਤਰੀ ਮੰਡਲ `ਚ ਸ਼ਾਮਲ ਕੀਤਾ ਜਾ ਸਕਦਾ ਹੈ।ਦੱਸਣਯੋਗ ਹੈ ਕਿ ਦਰਅਸਲ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਮੁੱਖ ਮੰਤਰੀ ਭਗਵੰਤ ਮਾਨ ਤਿਹਾੜ ਜੇਲ੍ਹ ਪਹੁੰਚੇ ਹਨ ਅਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਹੈ।
