Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਵਿਸ਼ਵ ਜਾਗ੍ਰਤੀ ਮਿਸ਼ਨ ਵੱਲੋਂ ਸਤਿਸੰਗ ਦੇ ਦੂਸਰੇ ਦਿਨ ਵੀ ਕੀਤੀ ਹਜ਼ਾਰਾਂ ਸੰਗਤਾਂ ਨੇ ਸ਼ਿਰਕਤ

ਦੁਆਰਾ: News ਪ੍ਰਕਾਸ਼ਿਤ :Saturday, 11 March, 2023, 12:22 PM

ਮਹਾਰਾਣੀ ਪ੍ਰਨੀਤ ਕੌਰ, ਸੁਰਜੀਤ ਰੱਖੜਾ, ਸੰਜੀਵ ਬਿੱਟੂ, ਸੁਰਜੀਤ ਅਬਲੋਵਾਲ ਸਮੇਤ ਉੱਚ ਸਖਸ਼ੀਅਤਾਂ ਨੇ ਭਰੀ ਹਾਜਰੀ

ਪਟਿਆਲਾ, 10 ਮਾਰਚ : ਵਿਸ਼ਵ ਜਾਗ੍ਰਤੀ ਮਿਸ਼ਨ ਵੱਲੋਂ ਰਾਜਪੁਰਾ ਵਿਖੇ ਕਰਵਾਏ ਜਾ ਰਹੇ ਵਿਰਾਟ ਭਗਤੀ ਸਤਿਸੰਗ ਦੇ ਦੂਸਰੇ ਦਿਨ ਵੀ ਹਜਾਰਾਂ ਸੰਗਤਾਂ ਨੇ ਜਿੱਥੇ ਸ਼ਿਰਕਤ ਕੀਤੀ, ਊੱਥੇ ਵਿਸ਼ੇਸ਼ ਤੌਰ ‘ਤੇ ਮੈਂਬਰ ਪਾਰਲੀਮੈਂਟ ਮਹਾਰਾਣੀ ਪ੍ਰਨੀਤ ਕੌਰ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਸਾਬਕਾ ਮੇਅਰ ਸੰਜੀਵ ਬਿੱਟੂ, ਸਾਬਕਾ ਚੇਅਰਮੈਨ ਪੰਜਾਬ ਸੁਰਜੀਤ ਸਿੰਘ ਅਬਲੋਵਾਲ ਸਮੇਤ ਹੋਰ ਵੀ ਉੱਚ ਸਖਸ਼ੀਅਤਾਂ ਨੇ ਹਾਜਰੀ ਭਰੀ ਹੈ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਡੀਐਸਪੀ ਕ੍ਰਿਸ਼ਨ ਕੁਮਾਰ ਪੈਂਥੇ ਨੇ ਵੀ ਸੁਧਾਂਸ਼ੂ ਜੀ ਮਹਾਰਾਜ ਤੋਂ ਆਸ਼ੀਰਵਾਦ ਲਿਆ ਅਤੇ ਹੋਰ ਵੀ ਬਹੁਤ ਸਾਰੇ ਅਧਿਕਾਰੀਆਂ ਨੇ ਹਾਜਰੀ ਭਰੀ।
ਇਸ ਮੌਕੇ ਵਿਸ਼ਵ ਜਾਗ੍ਰਤੀ ਮਿਸ਼ਨ ਪਟਿਆਲਾ ਮੰਡਲ ਦੇ ਜ਼ਿਲਾ ਪ੍ਰਧਾਨ ਅਜੈ ਅਲੀਪੁਰੀਆ ਨੇ ਦੱਸਿਆ ਕਿ ਸੁਧਾਂਸ਼ੂ ਜੀ ਮਹਾਰਾਜ ਦਾ ਸਤਿਸੰਗ ਸੁਣਨ ਪੂਰੇ ਪੰਜਾਬ ਤੋਂ ਸੰਗਤਾਂ ਪਹੁੰਚ ਰਹੀਆਂ ਹਨ। ਇਸ ਲੲਂ ਅਸੀਂ ਸਾਰਿਆਂ ਦਾ ਧੰਨਵਾਦ ਕਰਦੇ ਹਾਂ। ਉਨ੍ਹਾਂ ਆਖਿਆ ਿਕ 12 ਮਾਰਚ ਤੱਕ ਸਤਿਸੰਗ ਜਾਰੀ ਰਹੇਗਾ। ਉਨ੍ਹਾਂ ਆਖਿਆ ਕਿ ਸ੍ਰੀ ਸ਼ੁਧਾਂਸ਼ੂ ਜੀ ਮਹਾਰਾਜ ਸਰਬਤ ਦੇ ਭਲੇ ਲਈ ਅਤੇ ਉਸ ਪ੍ਰਮਾਤਮਾ ਦੀ ਬੰਦਗੀ ਦੀ ਕਥਾ ਸੰਗਤਾਂ ਨੂੰ ਸੁਨਾ ਰਹੇ ਹਨ।

– ਵਿਸ਼ਵ ਜਾਗ੍ਰਤੀ ਮਿਸ਼ਨ ਨੇ ਹਮੇਸ਼ਾ ਹੀ ਮਨੁੱਖਤਾ ਦੀ ਭਲਾਈ ਲਈ ਕਾਰਜ ਕੀਤੇ: ਸੁਰਜੀਤ ਰੱਖੜਾ;

ਇਸ ਮੌਕੇ ਗਲਬਾਤ ਕਰਦਿਆਂ ਪੰਜਾਬ ਦੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਆਖਿਆ ਕਿ ਵਿਸਵ ਜਾਗ੍ਰਤੀ ਮਿਸ਼ਨ ਹਮੇਸ਼ਾ ਹੀ ਮਨੁੱਖਤਾ ਦੀ ਭਲਾਈ ਲਈ ਕਾਰਜ ਕੀਤੇ ਹਨ। ਉਨ੍ਹਾਂ ਆਖਿਆ ਕਿ ਪਟਿਆਲਾ ਮੰਡਲ ਦੇ ਪ੍ਰਧਾਨ ਅਜੈ ਅਲੀਪੁਰੀਆ ਤੇ ਵੁਨ੍ਹਾਂ ਦੀ ਸਮੁੱਚੀ ਟੀਮ ਪਟਿਆਲਾ ਵਿੱਚ ਵੱਡੇ ਪੱਧਰ ਤੇ ਸ਼ਲਾਘਾਯੋਗ ਕਾਰਜ ਕਰ ਰਹੀ ਹੈ। ਉਨ੍ਹਾਂ ਆਖਿਆ ਕਿ ਮੁਫਤ ਸਿੱਖਿਆ ਦਾ ਟੀਚਾ ਅਜੈ ਅਲੀਪੁਰੀਆ ਤੇ ਉਨ੍ਹਾਂ ਦੀ ਟੀਮ ਚਲਾ ਰਹੀ ਹੈ, ਜਿਸ ਨਾਲ ਲੋਕਾਂ ਨੂੰ ਵੱਡੇ ਪੱਧਰ ‘ਤੇ ਸੇਧ ਮਿਲਦੀ ਹੈ। ਉਨ੍ਹਾਂ ਆਖਿਆ ਕਿ ਸ੍ਰੀ ਸੁਧਾਂਸੂ ਜੀ ਮਹਾਰਜ ਆਪਣੇ ਪ੍ਰਵਚਨਾਂ ਰਾਹੀਂ ਦੁਨੀਆ ਨੂੰ ਸੁਧਾਰ ਰਹੇ ਹਨ।



Scroll to Top