Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 5:25 am

+91 90915 01313 , +91 90916 01313

punjabbanni@gmail.com
punjabbani@yahoo.com

ਬਾਲ ਮਜਦੂਰੀ ਖਾਤਮੇ ਲਈ ਕਿਰਤ ਵਿਭਾਗ ਪੰਜਾਬ ਵਲੋਂ  ਸੂਬੇ ਭਰ ਵਿਚ ਛਾਪੇਮਾਰੀ

ਬਾਲ ਮਜਦੂਰੀ ਖਾਤਮੇ ਲਈ ਕਿਰਤ ਵਿਭਾਗ ਪੰਜਾਬ ਵਲੋਂ ਸੂਬੇ ਭਰ ਵਿਚ ਛਾਪੇਮਾਰੀ

ਬਾਲ ਮਜਦੂਰੀ ਖਾਤਮੇ ਲਈ ਕਿਰਤ ਵਿਭਾਗ ਪੰਜਾਬ ਵਲੋਂ ਸੂਬੇ ਭਰ ਵਿਚ ਛਾਪੇਮਾਰੀ
ਲੁਧਿਆਣਾ ਵਿੱਚ 95 ਅਤੇ ਬਠਿੰਡਾ ਵਿੱਚ 4 ਬਾਲ ਮਜ਼ਦੂਰ ਛੁਡਵਾਏ : ਅਨਮੋਲ ਗਗਨ ਮਾਨ
ਚੰਡੀਗੜ੍ਹ,12 ਜੂਨ : ਪੰਜਾਬ ਰਾਜ ਵਿਚੋਂ ਬਾਲ ਮਜ਼ਦੂਰੀ ਦੀ ਅਲਾਮਤ ਨੂੰ ਖ਼ਤਮ ਕਰਨ ਦੇ ਮੰਤਵ ਨਾਲ ਸੂਬੇ ਭਰ ਵਿਚ ਕਿਰਤ ਵਿਭਾਗ ਦੀਆਂ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਗਈ ਜਿਸ ਦੌਰਾਨ ਕੁਲ 99 ਬਾਲ ਮਜ਼ਦੂਰਾਂ ਨੂੰ ਮੁਕਤ ਕਰਵਾਇਆ ਗਿਆ । ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਰਤ ਮੰਤਰੀ ਪੰਜਾਬ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਭਰ ਵਿਚ 11 ਜੂਨ 2024 ਤੋਂ ਮਿਤੀ 21 ਜੂਨ 2024 ਤੱਕ ਬਾਲ ਮਜ਼ਦੂਰੀ ਖਾਤਮਾ ਸਪਤਾਹ ਦੀ ਮੁਹਿਮ ਚਲਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਅਧੀਨ ਸੂਬੇ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਡਿਪਟੀ ਡਾਇਰੈਕਟਰ ਆਫ ਫੈਕਟਰੀਜ ਅਤੇ ਸਹਾਇਕ ਕਿਰਤ ਕਮਿਸ਼ਨਰ ਅਧੀਨ ਜ਼ਿਲਾ ਪੱਧਰੀ ਟੀਮਾਂ ਬਣਾਈਆਂ ਗਈਆਂ ਜਿਸ ਵਿਚ ਕਿਰਤ ਵਿਭਾਗ, ਸਿੱਖਿਆ ਵਿਭਾਗ, ਸਿਹਤ ਵਿਭਾਗ, ਇਸਤਰੀ ਅਤੇ ਬਾਲ ਸੁਰੱਖਿਆ ਵਿਭਾਗ ਅਤੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਮੈਂਬਰ ਬਣਾਇਆ ਗਿਆ। ਇਨ੍ਹਾਂ ਟੀਮਾਂ ਵਲੋਂ ਵੱਖ ਵੱਖ ਕੰਮਕਾਜੀ ਥਾਵਾਂ ਤੇ ਜਾ ਕੇ ਛਾਪੇਮਾਰੀ ਕੀਤੀ ਗਈ ਜਿਸ ਦੌਰਾਨ ਲੁਧਿਆਣਾ ਵਿਖੇ ਵੱਖ-ਵੱਖ ਉਦਯੋਗਿਕ ਇਕਾਈਆਂ ਵਿੱਚ ਰੇਡਾਂ ਦੌਰਾਨ ਮੈਸ: ਨੀਰਜ ਜੈਨ ਹੌਜਰੀ, ਗੇਲੇ ਵਾਲ ਇੰਡਸਟਰਲ ਏਰੀਆ, ਰਾਹੋ ਰੋਡ ਤੋਂ 21 ਬਾਲ/ ਕਿਸ਼ੋਰ ਮਜ਼ਦੂਰ,ਮੈਸ: ਫਰੰਟ ਲਾਈਨ, ਹੌਜ਼ਰੀ ਕੰਪਲੈਕਸ ਕਾਕੋਵਾਲ ਵਿੱਚੋਂ 25, ਮੈਸ: ਏ ਐਸ ਨਾਰੰਗ, ਹੌਜ਼ਰੀ ਕੰਪਲੈਕਸ ਕਾਕੋਵਾਲ ਵਿੱਚੋਂ 22, ਮੈਂਸ : ਲੀਲਾ ਗਾਰਮੈਂਟ, ਹੌਜ਼ਰੀ ਕੰਪਲੈਕਸ ਕਾਕੋਵਾਲ ਵਿੱਚੋਂ 13 ਅਤੇ ਮੈਸ: ਆਰ ਪੀ ਸਹਿਗਲ ਹੌਜਰੀ ਕੰਪਲੈਕਸ ਕਾਕੌਵਾਲ ਵਿੱਚੋਂ ਵੀ 14 ਬਾਲ/ ਕਿਸ਼ੋਰ ਮਜ਼ਦੂਰ ਛੁਡਵਾਏ ਗਏl ਇਸ ਤਰ੍ਹਾਂ ਲੁਧਿਆਣਾ ਵਿੱਚ ਦੋ ਦਿਨਾਂ ਵਿੱਚ 95 ਬਾਲ/ ਕਿਸ਼ੋਰ ਮਜ਼ਦੂਰ ਛੁਡਵਾਏ ਜਾ ਚੁੱਕੇ ਹਨ । ਕਿਰਤ ਮੰਤਰੀ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਠਿੰਡਾ ਵਿਖੇ ਵੀ 4 ਬਾਲ/ ਕਿਸ਼ੋਰ ਪਾਏ ਗਏ ਜੋ ਕਿ ਹੋਟਲ ਰੋਹਿਤ, ਰੇਲਵੇ ਰੋਡ, ਬਠਿੰਡਾ ਵਿਖੇ 1 ਕਿਸ਼ੋਰ, ਮੈਸ: ਪੱਪੂ ਢਾਬਾ 2 ਕਿਸ਼ੋਰ, ਮੈਸ: ਬਾਲਾ ਜੀ ਪਗੜੀ ਹਾਉਸ ਵਿਖੇ 1 ਕਿਸ਼ੋਰ ਕੰਮ ਕਰਦਾ ਛੁਡਵਾਇਆ ਗਿਆ । ਅਨਮੋਲ ਗਗਨ ਮਾਨ ਨੇ ਕਿਰਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਸੂਬੇ ਨੂੰ ਬਾਲ ਮਜ਼ਦੂਰੀ ਦੀ ਅਲਾਮਤ ਤੋਂ ਮੁਕਤ ਕਰਨ ਲਈ ਪੂਰੀ ਤਾਕਤ ਨਾਲ ਕੰਮ ਕੀਤਾ ਜਾਵੇ ।

Advertisement
Advertisement
Advertisement
Advertisement
Scroll to Top