Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 1:47 pm

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਨੇ ਕਠੂਆ ਅਤੇ ਡੋਡਾ ਵਿੱਚ ਹੋਏ ਘਿਨਾਉਣੇ ਅਤਿਵਾਦੀ ਹਮਲੇ ਦੀ ਕੀਤੀ ਨਿੰਦਾ

ਮੁੱਖ ਮੰਤਰੀ ਨੇ ਕਠੂਆ ਅਤੇ ਡੋਡਾ ਵਿੱਚ ਹੋਏ ਘਿਨਾਉਣੇ ਅਤਿਵਾਦੀ ਹਮਲੇ ਦੀ ਕੀਤੀ ਨਿੰਦਾ

ਮੁੱਖ ਮੰਤਰੀ ਨੇ ਕਠੂਆ ਅਤੇ ਡੋਡਾ ਵਿੱਚ ਹੋਏ ਘਿਨਾਉਣੇ ਅਤਿਵਾਦੀ ਹਮਲੇ ਦੀ ਕੀਤੀ ਨਿੰਦਾ
ਦੇਸ਼ ਦੀ ਏਕਤਾ ਅਤੇ ਅਖੰਡਤਾ ‘ਤੇ ਕਿਸੇ ਵੀ ਹਮਲੇ ਦਾ ਮੂੰਹ-ਤੋੜ ਜਵਾਬ ਦਿੱਤਾ ਜਾਵੇ
ਚੰਡੀਗੜ੍ਹ, 12 ਜੂਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜੰਮੂ-ਕਸ਼ਮੀਰ ਦੇ ਕਠੂਆ ਅਤੇ ਡੋਡਾ ਜ਼ਿਲ੍ਹਿਆਂ ਵਿੱਚ ਹੋਏ ਅਤਿਵਾਦੀ ਹਮਲਿਆਂ ਦੀ ਨਿੰਦਾ ਕੀਤੀ ਹੈ, ਜਿਸ ਵਿੱਚ ਸੀ.ਆਰ.ਪੀ.ਐਫ. ਦਾ ਇਕ ਜਵਾਨ ਸ਼ਹੀਦ ਹੋ ਗਿਆ ਅਤੇ ਦੋ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਸਨ । ਇਸ ਅਤਿਵਾਦੀ ਹਮਲੇ ਦੀ ਨਿੰਦਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀਆਂ ਦੇਸ਼ ਵਿਰੋਧੀ ਗਤੀਵਿਧੀਆਂ ਦਾ ਮੂੰਹ ਤੋੜਵਾਂ ਜਵਾਬ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ‘ਤੇ ਕੋਈ ਵੀ ਹਮਲਾ ਬਰਦਾਸ਼ਤਯੋਗ ਨਹੀਂ ਹੈ ਅਤੇ ਇਸ ਦਾ ਮੂੰਹ-ਤੋੜ ਜਵਾਬ ਦਿੱਤਾ ਜਾਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੇ ਕਿਸੇ ਵੀ ਹਮਲੇ ਨੂੰ ਨਾਕਾਮ ਕਰ ਕੇ ਅਤੇ ਆਪਣੀਆਂ ਸਰਹੱਦਾਂ ਦੀ ਰਾਖੀ ਕਰ ਕੇ ਦੇਸ਼ ਦੀ ਪ੍ਰਭੂਸੱਤਾ ਨੂੰ ਬਰਕਰਾਰ ਰੱਖਣਾ ਚਾਹੀਦਾ ਹੈ ।
ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਹਮਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਣਾ ਚਾਹੀਦਾ ਹੈ ਤਾਂ ਜੋ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਿਸੇ ਵੀ ਤਰ੍ਹਾਂ ਦਾ ਖਤਰਾ ਖੜ੍ਹਾ ਨਾ ਹੋਵੇ। ਉਨ੍ਹਾਂ ਕਿਹਾ ਕਿ ਇਸ ਘਿਨਾਉਣੇ ਕਾਰੇ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਤਾਂ ਜੋ ਇਹ ਭਵਿੱਖ ਵਿੱਚ ਦੂਜਿਆਂ ਲਈ ਸਬਕ ਬਣ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਡਿਊਟੀ ਨਿਭਾਉਂਦੇ ਹੋਏ ਇਕ ਜਵਾਨ ਦੀ ਸ਼ਹਾਦਤ ਹੋਈ । ਮੁੱਖ ਮੰਤਰੀ ਨੇ ਕਿਹਾ ਕਿ ਇਹ ਦੇਸ਼ ਲਈ ਅਤੇ ਖਾਸ ਕਰ ਕੇ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਸ਼ਹੀਦ ਨੇ ਦੇਸ਼ ਦੀ ਏਕਤਾ ਦੀ ਰਾਖੀ ਲਈ ਆਪਣੀ ਡਿਊਟੀ ਬਹਾਦਰੀ ਨਾਲ ਨਿਭਾਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸ਼ਹੀਦ ਦੀ ਕੁਰਬਾਨੀ ਉਸ ਦੇ ਸਾਥੀ ਸੈਨਿਕਾਂ ਨੂੰ ਆਪਣੀ ਡਿਊਟੀ ਹੋਰ ਵੀ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕਰੇਗੀ ।

Advertisement
Advertisement
Advertisement
Advertisement
Scroll to Top