ਭਾਰਤੀ ਯੂਨੀਵਰਸਿਟੀਆਂ ਨੂੰ ਹੁਣ ਵਿਦੇਸ਼ੀ ਯੂਨੀਵਰਸਿਟੀਆਂ ਵਾਂਗ ਸਾਲ ਵਿੱਚ ਦੋ ਵਾਰ ਦਾਖ਼ਲੇ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ

ਦੁਆਰਾ: Punjab Bani ਪ੍ਰਕਾਸ਼ਿਤ :Tuesday, 11 June, 2024, 08:07 PM

ਭਾਰਤੀ ਯੂਨੀਵਰਸਿਟੀਆਂ ਨੂੰ ਹੁਣ ਵਿਦੇਸ਼ੀ ਯੂਨੀਵਰਸਿਟੀਆਂ ਵਾਂਗ ਸਾਲ ਵਿੱਚ ਦੋ ਵਾਰ ਦਾਖ਼ਲੇ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ

ਦਿੱਲੀ, 11 ਜੂਨ
ਭਾਰਤੀ ਯੂਨੀਵਰਸਿਟੀਆਂ ਅਤੇ ਉੱਚ ਵਿਦਿਅਕ ਸੰਸਥਾਵਾਂ ਨੂੰ ਹੁਣ ਵਿਦੇਸ਼ੀ ਯੂਨੀਵਰਸਿਟੀਆਂ ਵਾਂਗ ਸਾਲ ਵਿੱਚ ਦੋ ਵਾਰ ਦਾਖ਼ਲੇ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ ਅਤੇ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) ਨੇ ਇਸ ਸਬੰਧੀ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ। ਯੂਜੀਸੀ ਦੇ ਚੇਅਰਮੈਨ ਜਗਦੀਸ਼ ਕੁਮਾਰ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਦਾਖਲਾ ਪ੍ਰਕਿਰਿਆ ਵਿੱਦਿਅਕ ਸੈਸ਼ਨ 2024-25 ਤੋਂ ਦੋ ਵਾਰ ਜੁਲਾਈ-ਅਗਸਤ ਅਤੇ ਜਨਵਰੀ-ਫਰਵਰੀ ਵਿੱਚ ਸ਼ੁਰੂ ਕੀਤੀ ਜਾਵੇਗੀ।