ਪਿੰਡ ਗੱਗੜਮਾਜਰਾ ਦੇ ਨੌਜਵਾਨ ਦੀ ਇਟਲੀ ’ਚ ਸੜਕ ਹਾਦਸੇ ਦੌਰਾਨ ਮੌਤ
ਦੁਆਰਾ: Punjab Bani ਪ੍ਰਕਾਸ਼ਿਤ :Wednesday, 12 June, 2024, 08:32 AM

ਪਿੰਡ ਗੱਗੜਮਾਜਰਾ ਦੇ ਨੌਜਵਾਨ ਦੀ ਇਟਲੀ ’ਚ ਸੜਕ ਹਾਦਸੇ ਦੌਰਾਨ ਮੌਤ
ਖੰਨਾ : ਨਜ਼ਦੀਕ ਪਿੰਡ ਗੱਗੜਮਾਜਰਾ ਦੇ ਨੌਜਵਾਨ ਦੀ ਇਟਲੀ ’ਚ ਇਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਜਦਕਿ ਉਸ ਦਾ ਸਾਥੀ ਗੰਭੀਰ ਜ਼ਖ਼ਮੀ ਹੋ ਗਿਆ। ਬੀਤੇ 15 ਸਾਲਾਂ ਤੋਂ ਇਟਲੀ ’ਚ ਰਹਿ ਰਿਹਾ ਕੁਲਵੰਤ ਸਿੰਘ ਦੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਹਰਲਾਲਪੁਰ ਦਾ ਰਹਿਣ ਵਾਲਾ ਜਸਪ੍ਰੀਤ ਸਿੰਘ (22) ਦੇਰ ਰਾਤ ਆਪਣੇ ਕੰਮ ਤੋਂ ਘਰ ਪਰਤ ਰਹੇ ਸਨ ਕਿ ਰਸਤੇ ’ਚ ਇਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਖੜ੍ਹੀ ਇਕ ਹੋਰ ਕਾਰ ਨਾਲ ਟਕਰਾ ਕੇ ਇਕ ਪੋਲ ਨਾਲ ਟਕਰਾ ਗਈ। ਕੁਲਵੰਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਜਸਪ੍ਰੀਤ ਸਿੰਘ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ।
