ਇਜ਼ਰਾਈਲ-ਹਮਾਸ ਵਿਚਾਲੇ ਜੰਗਬੰਦੀ ਦਾ ਮਤਾ ਸੰਯੁਕਤ ਰਾਸ਼ਟਰ ਵੱਲੋਂ ਪ੍ਰਵਾਨ
ਦੁਆਰਾ: Punjab Bani ਪ੍ਰਕਾਸ਼ਿਤ :Wednesday, 12 June, 2024, 08:26 AM

ਇਜ਼ਰਾਈਲ-ਹਮਾਸ ਵਿਚਾਲੇ ਜੰਗਬੰਦੀ ਦਾ ਮਤਾ ਸੰਯੁਕਤ ਰਾਸ਼ਟਰ ਵੱਲੋਂ ਪ੍ਰਵਾਨ
ਸੰਯੁਕਤ ਰਾਸ਼ਟਰ (ਯੂਐੱਨ) ਸੁਰੱਖਿਆ ਕੌਂਸਲ ਨੇ ਗਾਜ਼ਾ ’ਚ ਇਜ਼ਰਾਈਲ ਤੇ ਹਮਾਸ ਵਿਚਾਲੇ ਅੱਠ ਮਹੀਨੇ ਤੋਂ ਜਾਰੀ ਜੰਗ ਖਤਮ ਕਰਨ ਦੇ ਮਕਸਦ ਤਹਿਤ ਆਪਣੇ ਮਤੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਅਮਰੀਕਾ ਦੀ ਹਮਾਇਤ ਪ੍ਰਾਪਤ ਜੰਗਬੰਦੀ ਦੇ ਮਤੇ ਦਾ ਐਲਾਨ ਰਾਸ਼ਟਰਪਤੀ ਜੋਅ ਬਾਇਡਨ ਨੇ ਕੀਤਾ। ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਇਹ ਮਤਾ ਸਵੀਕਾਰ ਕਰਨ ਲਈ ਯੂਐੱਨ ਦਾ ਧੰਨਵਾਦ ਕੀਤਾ ਤੇ ਹਮਾਸ ਨੂੰ ਮੁੜ ਇਹ ਮਤਾ ਸਵੀਕਾਰ ਕਰਨ ਦੀ ਅਪੀਲ ਕੀਤੀ।
