Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 5:23 am

+91 90915 01313 , +91 90916 01313

punjabbanni@gmail.com
punjabbani@yahoo.com

ਸਿੱਖ ਦੀ ਕੁੱਟਮਾਰ ਦਾ ਸ਼੍ਰੋਮਣੀ ਕਮੇਟੀ ਲਿਆ ਕਰੜਾ ਨੋਟਿਸ

ਸਿੱਖ ਦੀ ਕੁੱਟਮਾਰ ਦਾ ਸ਼੍ਰੋਮਣੀ ਕਮੇਟੀ ਲਿਆ ਕਰੜਾ ਨੋਟਿਸ

ਸਿੱਖ ਦੀ ਕੁੱਟਮਾਰ ਦਾ ਸ਼੍ਰੋਮਣੀ ਕਮੇਟੀ ਲਿਆ ਕਰੜਾ ਨੋਟਿਸ
ਅੰਮ੍ਰਿਤਸਰ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਦੇ ਕੈਥਲ ਵਿਖੇ ਇੱਕ ਸਿੱਖ ਦੀ ਨਫ਼ਰਤ ਦੀ ਭਾਵਨਾ ਨਾਲ ਕੁੱਟਮਾਰ ਕਰਨ ਦੀ ਵਾਪਰੀ ਘਟਨਾ ਦਾ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੁਲੀਸ ਪ੍ਰਸ਼ਾਸਨ ਨੂੰ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਅਤੇ ਉਨ੍ਹਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕੈਥਲ ਵਾਸੀ ਸੁਖਵਿੰਦਰ ਸਿੰਘ ਨੂੰ ਅਣਪਛਾਤੇ ਦੋ ਵਿਅਕਤੀਆਂ ਵੱਲੋਂ ਸ਼ਹਿਰ ਦੇ ਨਜ਼ਦੀਕ ਰੋਕ ਕੇ ਨਫ਼ਰਤੀ ਟਿੱਪਣੀਆਂ ਕਰਨ ਤੋਂ ਬਾਅਦ ਕੁੱਟਮਾਰ ਕੀਤੀ ਗਈ ਜੋ ਦੇਸ਼ ਵਿੱਚ ਵਧ ਰਹੀ ਨਫ਼ਰਤੀ ਹਿੰਸਾ ਦਾ ਪ੍ਰਗਟਾਵਾ ਹੈ। ਹਰਿਆਣਾ ਸਰਕਾਰ ਦੇ ਨਾਲ-ਨਾਲ ਕੇਂਦਰ ਸਰਕਾਰ ਦੀ ਵੀ ਜ਼ਿੰਮੇਵਾਰੀ ਬਣਦੀ ਹੈ ਕਿ ਇਸ ਵਰਤਾਰੇ ਨੂੰ ਸੰਜੀਦਗੀ ਨਾਲ ਲਵੇ ਕਿਉਂਕਿ ਅਜਿਹੀਆਂ ਘਟਨਾਵਾਂ ਦੇਸ਼ ਹਿੱਤ ਵਿੱਚ ਨਹੀਂ ਹਨ। ਉਨ੍ਹਾਂ ਕਿਹਾ ਕਿ ਇਸ ਘਟਨਾ ਨਾਲ ਸਮੁੱਚੇ ਸਿੱਖ ਜਗਤ ਦੀਆਂ ਭਾਵਨਾਵਾਂ ਨੂੰ ਸੱਟ ਵੱਜੀ ਹੈ। ਇਸ ਕਰਕੇ ਹਰਿਆਣਾ ਸਰਕਾਰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਵੇ ਅਤੇ ਸੂਬੇ ਅੰਦਰ ਵੱਸਦੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਵੇ।

Advertisement
Advertisement
Advertisement
Advertisement
Scroll to Top