ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਖ਼ਿਲਾਫ਼ ਹੱਤਿਆ ਦੀ ਕੋਸ਼ਿਸ਼ ਦਾ ਕੇਸ ਦਰਜ
ਦੁਆਰਾ: Punjab Bani ਪ੍ਰਕਾਸ਼ਿਤ :Wednesday, 12 June, 2024, 08:51 AM

ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਖ਼ਿਲਾਫ਼ ਹੱਤਿਆ ਦੀ ਕੋਸ਼ਿਸ਼ ਦਾ ਕੇਸ ਦਰਜ
ਕਸਬਾ ਜ਼ੀਰਾ ਵਿਚ ਜ਼ਮੀਨ ਨੂੰ ਲੈ ਕੇ ਹੋਏ ਵਿਵਾਦ ਵਿਚ ਥਾਣਾ ਜ਼ੀਰਾ ਦੀ ਪੁਲਿਸ ਨੇ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਖ਼ਿਲਾਫ਼ ਹੱਤਿਆ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕੀਤਾ ਹੈ। ਇਸ ਤੋਂ ਬਾਅਦ ਮੰਗਲਵਾਰ ਨੂੰ ਜ਼ੀਰਾ ਪੁੱਜੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚਿਤਾਵਨੀ ਦਿੱਤੀ ਹੈ ਕਿ ਜੇ ਮਾਮਲੇ ਦੀ ਨਿਰਪੱਖ ਜਾਂਚ ਨਾ ਹੋਈ ਤਾਂ ਐੱਸਐੱਸਪੀ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ।
