Breaking News ਮੁੱਖ ਮੰਤਰੀ ਨੇ ਵਿਸਾਖੀ ਦੇ ਪਵਿੱਤਰ ਤਿਉਹਾਰ 'ਤੇ ਪੰਜਾਬੀਆਂ ਨੂੰ ਦਿੱਤੀ ਵਧਾਈਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਨਸ਼ਾ ਮੁਕਤ ਸਿਹਤਮੰਦ ਪੰਜਾਬ ਤਹਿਤ ਜਨਹਿੱਤ ਸੰਮਤੀ ਵੱਲੋਂ ਕਰਵਾਈ ਵਿਸਾਖੀ ਦੌੜ ਦੇ ਜੇਤੂਆਂ ਨੂੰ ਸਨਮਾਨਿਤ ਕੀਤਾਸਪੀਕਰ ਸੰਧਵਾਂ ਵੱਲੋਂ ਨਾਭਾ ਵਿਖੇ 6 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਵਿਸ਼ਵਕਰਮਾ ਭਵਨ ਦਾ ਉਦਘਾਟਨਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਬਰਿੰਦਰ ਗੋਇਲ ਦੀ ਮੌਜੂਦਗੀ ਵਿੱਚ ਪ੍ਰੋ. ਜਸਵੀਰ ਕੌਰ ਸ਼ੇਰਗਿੱਲ ਨੇ ਮਾਰਕੀਟ ਕਮੇਟੀ ਦਿੜ੍ਹਬਾ ਦੇ ਚੇਅਰਪਰਸਨ ਵਜੋ ਅਹੁਦਾ ਸੰਭਾਲਿਆਡਾ. ਬਲਬੀਰ ਸਿੰਘ ਵੱਲੋਂ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਮੌਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦਾ ਸੱਦਾਪਟਿਆਲਾ ਪੁਲਿਸ ਨੇ ਰਾਤ ਸਮੇਂ ਗਸ਼ਤ ਕਰਕੇ ਨੱਪੀ ਅਪਰਾਧੀਆਂ ਦੀ ਪੈੜਪੰਜਾਬੀ ਯੂਨੀਵਰਸਿਟੀ ਦਾ ਨਾਮ ਅਤੇ ਲੋਗੋ ਵਰਤ ਕੇ ਕੁੱਝ ਵੈਬਸਾਈਟਾਂ ਦਾਖ਼ਲਿਆਂ ਲਈ ਕਰ ਰਹੀਆਂ ਹਨ ਗੁਮਰਾਹ

ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਚ ਜ਼ਮਾਨਤ - - - ਕੇਜਰੀਵਾਲ ਭਲਕੇ ਸ਼ੁੱਕਰਵਾਰ ਨੂੰ 1 ਲੱਖ ਰੁਪਏ ਦੇ ਬਾਂਡ 'ਤੇ ਤਿਹਾੜ ਜੇਲ੍ਹ ਤੋਂ ਬਾਹਰ ਆ ਸਕਦੇ ਹਨ

ਦੁਆਰਾ: Punjab Bani ਪ੍ਰਕਾਸ਼ਿਤ :Thursday, 20 June, 2024, 09:53 PM

ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਚ ਜ਼ਮਾਨਤ

ਕੇਜਰੀਵਾਲ ਭਲਕੇ ਸ਼ੁੱਕਰਵਾਰ ਨੂੰ 1 ਲੱਖ ਰੁਪਏ ਦੇ ਬਾਂਡ ‘ਤੇ ਤਿਹਾੜ ਜੇਲ੍ਹ ਤੋਂ ਬਾਹਰ ਆ ਸਕਦੇ ਹਨ।

ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਵੀਰਵਾਰ ਨੂੰ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਨੂੰ ਇੱਕ ਲੱਖ ਰੁਪਏ ਦੀ ਜ਼ਮਾਨਤ ਰਾਸ਼ੀ ’ਤੇ ਇਹ ਰਾਹਤ ਮਿਲੀ ਹੈ। ਈ.ਡੀ. ਨੇ ਜ਼ਮਾਨਤ ਦਾ ਵਿਰੋਧ ਕਰਨ ਲਈ 48 ਘੰਟੇ ਦਾ ਸਮਾਂ ਮੰਗਿਆ ਹੈ। ਅਦਾਲਤ ਨੇ ਕਿਹਾ ਕਿ ਭਲਕੇ ਡਿਊਟੀ ਜੱਜ ਅੱਗੇ ਇਹ ਦਲੀਲਾਂ ਦਿੱਤੀਆਂ ਜਾ ਸਕਦੀਆਂ ਹਨ। ਰਾਊਜ਼ ਐਵੇਨਿਊ ਕੋਰਟ ਨੇ ਕਿਹਾ ਕਿ ਕੇਜਰੀਵਾਲ ਭਲਕੇ ਸ਼ੁੱਕਰਵਾਰ ਨੂੰ 1 ਲੱਖ ਰੁਪਏ ਦੇ ਬਾਂਡ ‘ਤੇ ਤਿਹਾੜ ਜੇਲ੍ਹ ਤੋਂ ਬਾਹਰ ਆ ਸਕਦੇ ਹਨ।

ਦੱਸ ਦੇਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਮੁਲਜ਼ਮ ਬਣਾਇਆ ਗਿਆ ਸੀ। ਉਨ੍ਹਾਂ ਨੂੰ ਈ.ਡੀ. ਨੇ ਮੁਲਜ਼ਮ ਬਣਾਇਆ ਸੀ ਅਤੇ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਨੂੰ ਮਈ ਵਿੱਚ ਲੋਕ ਸਭਾ ਚੋਣਾਂ ਦੇ ਪ੍ਰਚਾਰ ਲਈ ਜੇਲ੍ਹ ਤੋਂ ਬਾਹਰ ਆਉਣ ਦੀ ਇਜਾਜ਼ਤ ਦਿੱਤੀ ਗਈ ਸੀ ਅਤੇ ਚੋਣਾਂ ਖ਼ਤਮ ਹੁੰਦੇ ਹੀ ਉਨ੍ਹਾਂ ਨੂੰ ਤਿਹਾੜ ਜੇਲ੍ਹ ਵਿੱਚ ਆਤਮ ਸਮਰਪਣ ਕਰਨ ਦਾ ਹੁਕਮ ਦਿੱਤਾ ਗਿਆ ਸੀ। ਹੁਣ ਉਨ੍ਹਾਂ ਨੂੰ ਰੈਗੂਲਰ ਜ਼ਮਾਨਤ ਮਿਲ ਗਈ ਹੈ। ਇਸ ਫੈਸਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਵਿੱਚ ਵੀ ਖੁਸ਼ੀ ਦਾ ਮਾਹੌਲ ਹੈ।