ਸਿਹਤ ਟੀਮਾਂ ਵੱਲੋ ਹੁਣ ਤੱਕ ਖੁਸ਼ਕ ਦਿਵਸ ਮੌਕੇ 2,04,383 ਘਰਾਂ/ਥਾਂਵਾ ਵਿੱਚ ਪਾਣੀ ਦੇ ਖੜੇ ਸਰੋਤਾਂ ਦੀ ਕੀਤੀ ਚੈਕਿੰਗ

ਦੁਆਰਾ: Punjab Bani ਪ੍ਰਕਾਸ਼ਿਤ :Friday, 21 June, 2024, 04:02 PM

ਸਿਹਤ ਟੀਮਾਂ ਵੱਲੋ ਹੁਣ ਤੱਕ ਖੁਸ਼ਕ ਦਿਵਸ ਮੌਕੇ 2,04,383 ਘਰਾਂ/ਥਾਂਵਾ ਵਿੱਚ ਪਾਣੀ ਦੇ ਖੜੇ ਸਰੋਤਾਂ ਦੀ ਕੀਤੀ ਚੈਕਿੰਗ
253 ਥਾਂਵਾਂ ਤੇ ਮੱਛਰਾਂ ਦਾ ਲ਼ਾਰਵਾ ਪਾਏ ਜਾਣ ਤੇ ਕਰਵਾਇਆ ਨਸ਼ਟ
ਡੇਂਗੁ ਤੋਂ ਬਚਾਅ ਲਈ ਸਾਵਧਾਨੀਆਂ ਵਰਤਣੀਆਂ ਜਰੂਰੀ : ਸਿਵਲ ਸਰਜਨ ਡਾ. ਸੰਜੇ ਗੋਇਲ
ਪਟਿਆਲਾ 21 ਜੂਨ ( ) ਡੇਂਗੂ ਬਿਮਾਰੀ ਦੀ ਰੋਕਥਾਮ ਲਈ ਚਲਾਏ ਜਾ ਰਹੇ ਹਰੇਕ ਹਫਤੇ ਫਰਾਈਡੇ-ਡਰਾਈ ਡੇ ਅਭਿਆਨ ਤਹਿਤ ਸਿਵਲ ਸਰਜਨ ਡਾ. ਸੰਜੇ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸ਼ਹਿਰ ਦੇ ਸੇਮ ਵਾਲਾ ਗੇਟ, ਰਾਮ ਨਗਰ, ਰਤਨ ਨਗਰ, ਅਬਚਲ ਨਗਰ, ਪ੍ਰੀਤ ਗਲੀ ਆਦਿ ਵਿੱਚ ਡੇਂਗੂ ਲਾਰਵੇ ਦੀ ਜਾਂਚ ਲਈ ਪਾਣੀ ਦੇ ਖੜੇ ਸਰੋਤਾਂ ਦੀ ਚੈਕਿੰਗ ਕੀਤੀ।fੲਹਨਾਂ ਟੀਮਾਂ ਦਾ ਜਿਲ੍ਹਾ ਐਪੀਡੇਮਿਲੋਜਿਸਟ ਡਾ. ਸੁਮੀਤ ਸਿੰਘ ਵੱਲੋਂ ਫੀਲਡ ਵਿੱਚ ਜਾ ਕੇ ਵੀ ਨਿਰੀਖਣ ਕੀਤਾ ਗਿਆ। ਸਿਵਲ ਸਰਜਨ ਡਾ. ਸੰਜੇ ਗੋਇਲ ਨੇ ਦੱਸਿਆ ਕਿ ਕਿਸੇ ਕਿਸਮ ਦਾ ਬੁਖਾਰ ਹੋਣ ਤੇ ਜਾਂਚ ਕਰਵਾਉਣੀ ਯਕੀਨੀ ਬਣਾਈ ਜਾਵੇ, ਜੋ ਕਿ ਸਰਕਾਰੀ ਸਿਹਤ ਸੰਸ਼ਥਾਵਾਂ ਵਿੱਚ ਮੁਫਤ ਉਪਲਬਧ ਹੈ।ਬੁਖਾਰ ਹੋਣ ਦੀ ਸੁਰਤ ਵਿੱਚ ਪੈਰਾਸੀਟਾਮੋਲ ਦੀ ਗੋਲੀ ਹੀ ਲਈ ਜਾਵੇ, ਹੋਰ ਦਵਾਈ ਡਾਕਟਰੀ ਸਲਾਹ ਨਾਲ ਹੀ ਲਈ ਜਾਵੇ । ਉਹਨਾਂ ਕਿਹਾ ਕਿ ਡੇਂਗੁ ਇੱਕ ਵਾਰਿੲਲ ਬੁਖਾਰ ਹੈ ਜੋ ਕਿ ਏਡੀਜ਼ ਮੱਛਰ ਦੇ ਦਿਨ ਵੇਲੇ ਕੱਟਣ ਤੇ ਫੈਲਦਾ ਹੈ। ਇਹ ਮੱਛਰ ਸ਼ਾਫ ਖੜੇ ਪਾਣੀ ਵਿਚ ਪੈਦਾ ਹੁੰਦਾ ਹੈ। ਉਹਨਾਂ ਲੋਕਾਂ ਨੂੰ ਮੱਛਰਾਂ ਦੀ ਪੈਦਾਇਸ਼ ਨੂੰ ਰੋਕਣ ਲਈ ਆਪਣੇ ਘਰਾਂ ਦੀਆਂ ਛੱਤਾਂ ਜਾਂ ਵਿਹੜੇ ਵਿੱਚ ਪਏ ਟੁੱਟੇ-ਫੁੱਟੇ ਬਰਤਨਾਂ ਨੂੰ ਮੂੱਧਾ ਮਾਰਨ ਜਾਂ ਨਸ਼ਟ ਕਰਨ, ਗਮਲਿਆਂ, ਕੂਲਰਾਂ,ਫਰਿਜ਼ਾਂ ਦੀਆਂ ਟਰੇਆਂ ਨੂੰ ਸਾਫ ਕਰਨਾ ਯਕੀਨੀ ਬਣਾਉਣ ਦੀ ਅਪੀਲ ਕੀਤੀ। ਜਿਲ੍ਹਾ ਐਪੀਡੇਮਿਲੋਜਿਸਟ ਡਾ. ਸੁਮੀਤ ਸਿੰਘ ਨੇ ਦੱਸਿਆ ਕਿ ਅੱਜ ਫਰਾਈਡੇ-ਡਰਾਈ ਡੇ ਅਭਿਆਨ ਅਧੀਨ ਸਿਹਤ ਟੀਮਾਂ ਵੱਲੋਂ ਜਿਲ੍ਹੇ ਦੇ 24749 ਘਰਾਂ ਵਿਚ ਪਹੰੁਚ ਕੇ ਡੇਂਗੂ ਲਾਰਵੇ ਦੀ ਚੈਕਿੰਗ ਕੀਤੀ ਗਈ ਅਤੇ 52 ਥਾਂਵਾ ਤੇ ਮਿਲੇ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ। ਉਹਨਾਂ ਇਹ ਵੀ ਦੱਸਿਆ ਕਿ ਹੁਣ ਤੱਕ ਸਿਹਤ ਟੀਮਾਂ ਵੱਲੋਂ ਖੁਸ਼ਕ ਦਿਵਸ ਮੁਹਿੰਮ ਤਹਿਤ 2,04,383 ਤੋਂ ਵੱਧ ਘਰਾਂ ਦਾ ਸਰਵੇ ਕੀਤਾ ਜਾ ਚੁੱਕਾ ਹੈ, ਜਿਹਨਾਂ ਵਿੱਚ 253 ਥਾਂਵਾ ਤੇ ਮਿਲੇ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ ਹੈ ਅਤੇ ਸਬੰਧਿਤ ਪਰਿਵਾਰਾਂ ਨੂੰ ਅਗਾਂਹ ਲਈ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ। ਇਹ ਗਤੀਵਿਧੀਆਂ ਲਗਾਤਾਰ ਜਾਰੀ ਰਹਿਣਗੀਆਂ। ਉਹਨਾਂ ਕਿਹਾ ਕਿ ਭਾਵੇਂ ਇਸ ਸੀਜ਼ਨ ਦੌਰਾਣ ਜਿਲੇ੍ਹ ਵਿੱਚ ਹੁਣ ਤੱਕ ਕੋਈ ਵੀ ਡੇਂਗੂ ਦਾ ਕੇਸ ਰਿਪੋਰਟ ਨਹੀਂ ਹੋਇਆ,ਫਿਰ ਵੀ ਸਾਨੂੰ ਹੁਣ ਤੋਂ ਹੀ ਬਚਾਅ ਸਬੰਧੀ ਲੋੜੀਂਦੀਆਂ ਕਾਰਵਾਈਆਂ ਸ਼ੁਰੂ ਕਰਨੀਆਂ ਚਾਹੀਦੀਆਂ ਹਨ।