ਪੰਜਾਬ ਵਿਜੀਲੈਂਸ ਬਿਊਰੋ ਨੇ ਕੀਤਾ ਗੋਦਾਮ ’ਤੇ ਛਾਪੇਮਾਰੀ ਕਰਕੇ 1 ਕਰੋੜ 55 ਲੱਖ ਦੇ ਵੱਡੇ ਗ਼ਬਨ ਦਾ ਪਰਦਾਫਾਸ਼
ਦੁਆਰਾ: Punjab Bani ਪ੍ਰਕਾਸ਼ਿਤ :Friday, 21 June, 2024, 05:47 PM

ਪੰਜਾਬ ਵਿਜੀਲੈਂਸ ਬਿਊਰੋ ਨੇ ਕੀਤਾ ਗੋਦਾਮ ’ਤੇ ਛਾਪੇਮਾਰੀ ਕਰਕੇ 1 ਕਰੋੜ 55 ਲੱਖ ਦੇ ਵੱਡੇ ਗ਼ਬਨ ਦਾ ਪਰਦਾਫਾਸ਼
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਗੋਦਾਮ ’ਤੇ ਛਾਪੇਮਾਰੀ ਕਰ ਕੇ 1.55 ਕਰੋੜ ਰੁਪਏ ਦੇ ਵੱਡੇ ਗ਼ਬਨ ਦਾ ਪਰਦਾਫਾਸ਼ ਕਰਦਿਆਂ ਚੌਲਾਂ ਦੀਆਂ 1138 ਬੋਰੀਆਂ ਨਾਲ ਲੱਦੇ 2 ਟਰੱਕ ਜ਼ਬਤ ਕੀਤੇ ਹਨ। ਇਸ ਸਬੰਧੀ ਵਿਜੀਲੈਂਸ ਬਿਊਰੋ ਨੇ ਸ਼ਿਵ ਸ਼ਕਤੀ ਰਾਈਸ ਮਿੱਲ, ਗੜ੍ਹਸ਼ੰਕਰ, ਜ਼ਿਲ੍ਹਾ ਹੁਸ਼ਿਆਰਪੁਰ ਦੇ ਮਾਲਕ ਗੋਪਾਲ ਗੋਇਲ ਸਣੇ ਦੋ ਟਰੱਕ ਡਰਾਈਵਰਾਂ ਜਗਪਾਲ ਸਿੰਘ ਅਤੇ ਸੁਖਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ।