Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 8:28 am

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਕਾਨੂੰਨੀ  ਸੇਵਾਵਾਂ ਅਥਾਰਟੀ ਨੇ ਕੌਮਾਂਤਰੀ ਯੋਗ ਦਿਵਸ ਮਨਾਇਆ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕੌਮਾਂਤਰੀ ਯੋਗ ਦਿਵਸ ਮਨਾਇਆ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕੌਮਾਂਤਰੀ ਯੋਗ ਦਿਵਸ ਮਨਾਇਆ
ਪਟਿਆਲਾ, 21 ਜੂਨ :ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੇ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਕਮ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਮਿਸ ਰੁਪਿੰਦਰਜੀਤ ਚਹਿਲ ਦੀ ਦੇਖ ਰੇਖ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਜ਼ਿਲ੍ਹਾ ਕਚਹਿਰੀਆਂ, ਪਟਿਆਲਾ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ। ਇਸ ਮੌਕੇ ਮਿਸ ਭਾਰਤੀ ਭਾਵਨਾ, ਯੋਗਾ ਅਧਿਆਪਕ ਵੱਲੋਂ ਯੋਗ ਕਿਰਿਆਵਾਂ ਕਰਵਾਈਆਂ ਗਈਆਂ ਅਤੇ ਪ੍ਰਤੀਯੋਗੀਆਂ ਨੂੰ ਯੋਗ ਕਿਰਿਆਵਾਂ ਦੇ ਲਾਭ ਬਾਰੇ ਜਾਣੂ ਕਰਵਾਇਆ ਗਿਆ।
ਇਸ ਮੌਕੇ ਸਿਵਲ ਜੱਜ ਜੂਨੀਅਰ ਡਵੀਜ਼ਨ ਪਟਿਆਲਾ ਰਵਿੰਦਰ ਸਿੰਘ ਰਾਣਾ, ਸਿਵਲ ਜੱਜ ਜੂਨੀਅਰ ਡਵੀਜ਼ਨ ਪਟਿਆਲਾ ਨੀਰਜ ਗੋਇਲ, ਸਿਵਲ ਜੱਜ ਜੂਨੀਅਰ ਡਵੀਜ਼ਨ ਪਟਿਆਲਾ ਅਮਨਪ੍ਰੀਤ ਕੌਰ ਅਤੇ ਸਿਵਲ ਜੱਜ ਜੂਨੀਅਰ ਡਵੀਜ਼ਨ ਪਟਿਆਲਾ ਗੁਰਪ੍ਰੀਤ ਸਿੰਘ ਕੋਰਟ ਕੰਪਲੈਕਸ ਦੇ ਉੱਘੇ ਵਕੀਲ ਸਾਹਿਬਾਨਾਂ ਅਤੇ ਕੋਰਟ ਸਟਾਫ਼ ਸਹਿਤ ਹਾਜ਼ਰ ਸਨ।
ਇਸ ਪ੍ਰੋਗਰਾਮ ਦੌਰਾਨ ਹਾਜ਼ਰੀਨ ਨੂੰ ਇਸ ਦਿਨ ਦੀ ਮਹੱਤਤਾ, ਮੁਫ਼ਤ ਕਾਨੂੰਨੀ ਸੇਵਾਵਾਂ, ਮਾਨਯੋਗ ਸੁਪਰੀਮ ਕੋਰਟ ਆਫ਼ ਇੰਡੀਆ ਵਿਖੇ ਲੱਗਣ ਵਾਲੀ ਵਿਸ਼ੇਸ਼ ਲੋਕ ਅਦਾਲਤ ਅਤੇ 14.9.2024 ਨੂੰ ਹੋਣ ਵਾਲੀ ਨੈਸ਼ਨਲ ਲੋਕ ਅਦਾਲਤ ਬਾਰੇ ਵੀ ਜਾਗਰੂਕ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਕੁੱਲ 230 ਵਿਅਕਤੀਆਂ ਨੇ ਸ਼ਿਰਕਤ ਕੀਤੀ।
ਇਸ ਤੋਂ ਇਲਾਵਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਵੱਲੋਂ ਸਬ ਡਵੀਜ਼ਨਾਂ ਰਾਜਪੁਰਾ, ਸਮਾਣਾ ਅਤੇ ਨਾਭਾ ਵਿਖੇ ਵੀ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ ।

Advertisement
Advertisement
Advertisement
Advertisement
Scroll to Top