Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 2:23 pm

+91 90915 01313 , +91 90916 01313

punjabbanni@gmail.com
punjabbani@yahoo.com

ਬਾਗਬਾਨੀ ਵਿਭਾਗ ਵੱਲੋਂ ਵੱਖ ਵੱਖ ਫਲਾ ਤੋਂ ਤਿਆਰ ਕੀਤੇ ਜਾ ਰਹੇ ਸਕੁਐਸ਼ -ਲੀਚੀ, ਅੰਬ, ਕਿਨੂੰ ਅਤੇ ਬਿੱਲ ਦਾ ਸਕੁਐਸ਼ ਬਾਗਬਾਨੀ ਵਿਭਾਗ ਕੋਲ ਉਪਲਬਧ : ਡਾ. ਨਰਿੰਦਰਬੀਰ ਸਿੰਘ ਮਾਨ

ਬਾਗਬਾਨੀ ਵਿਭਾਗ ਵੱਲੋਂ ਵੱਖ ਵੱਖ ਫਲਾ ਤੋਂ ਤਿਆਰ ਕੀਤੇ ਜਾ ਰਹੇ ਸਕੁਐਸ਼ -ਲੀਚੀ, ਅੰਬ, ਕਿਨੂੰ ਅਤੇ ਬਿੱਲ ਦਾ ਸਕੁਐਸ਼ ਬਾਗਬਾਨੀ ਵਿਭਾਗ ਕੋਲ ਉਪਲਬਧ : ਡਾ. ਨਰਿੰਦਰਬੀਰ ਸਿੰਘ ਮਾਨ

ਬਾਗਬਾਨੀ ਵਿਭਾਗ ਵੱਲੋਂ ਵੱਖ ਵੱਖ ਫਲਾ ਤੋਂ ਤਿਆਰ ਕੀਤੇ ਜਾ ਰਹੇ ਸਕੁਐਸ਼
-ਲੀਚੀ, ਅੰਬ, ਕਿਨੂੰ ਅਤੇ ਬਿੱਲ ਦਾ ਸਕੁਐਸ਼ ਬਾਗਬਾਨੀ ਵਿਭਾਗ ਕੋਲ ਉਪਲਬਧ : ਡਾ. ਨਰਿੰਦਰਬੀਰ ਸਿੰਘ ਮਾਨ
ਪਟਿਆਲਾ, 20 ਜੂਨ : ਪੰਜਾਬ ਦੇ ਬਾਗਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਦੀ ਰਹਿਨੁਮਾਈ ਹੇਠ ਬਾਗ਼ਬਾਨੀ ਵਿਭਾਗ ਪਟਿਆਲਾ ਵੱਲੋਂ ਹਰ ਸਾਲ ਦੀ ਤਰ੍ਹਾਂ ਵੱਖ ਵੱਖ ਫਲਾਂ ਤੋਂ ਸਕੁਐਸ਼ ਤਿਆਰ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਬਾਗਬਾਨੀ, ਪਟਿਆਲਾ ਡਾ. ਨਰਿੰਦਰਬੀਰ ਸਿੰਘ ਮਾਨ ਨੇ ਦੱਸਿਆ ਕਿ ਲੀਚੀ, ਅੰਬ, ਕਿਨੂੰ ਅਤੇ ਬਿੱਲ ਆਦਿ ਫਲਾਂ ਦੇ ਰਸ ਤੋਂ ਤਿਆਰ ਕੀਤੇ ਗਏ ਸਕੁਐਸ਼ ਬਹੁਤ ਹੀ ਵਾਜਬ ਕੀਮਤ ‘ਤੇ ਆਮ ਲੋਕਾਂ ਲਈ ਉਪਲਬਧ ਹਨ।
ਲੈਬਾਰਟਰੀ ਦੇ ਇੰਚਾਰਜ ਬਾਗਬਾਨੀ ਅਫ਼ਸਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਬਾਰਾਂਦਰੀ ਬਾਗ਼ ਪਟਿਆਲਾ ਵਿਖੇ ਸਥਿਤ ਸਰਕਾਰੀ ਫਲ ਸੁਰੱਖਿਆ ਲੈਬਾਰਟਰੀ ਵਿੱਚ ਤਿਆਰ ਵਧੀਆ ਅਤੇ ਸ਼ੁੱਧ ਫਲਾਂ ਦੇ ਸ਼ਰਬਤ ਤੇ ਸਕੁਐਸ਼ ਦੀ ਪੰਜਾਬ ਭਰ ਵਿੱਚ ਬਹੁਤ ਮੰਗ ਹੈ। ਪਟਿਆਲਾ ਦੀ ਇਸ ਫਲ ਲੈਬ ਤੋਂ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਨੂੰ ਸਕੁਐਸ਼ ਸਪਲਾਈ ਕੀਤੇ ਜਾਂਦੇ ਹਨ।
ਸਹਾਇਕ ਡਾਇਰੈਕਟਰ ਬਾਗ਼ਬਾਨੀ ਪਟਿਆਲਾ ਡਾ. ਸੰਦੀਪ ਗਰੇਵਾਲ ਨੇ ਦੱਸਿਆ ਨੇ ਕਿਹਾ ਕਿ ਨੌਜਵਾਨਾਂ, ਵਿਦਿਆਰਥੀਆਂ ਅਤੇ ਪੇਂਡੂ ਸੁਆਣੀਆਂ ਨੂੰ ਫਲ੍ਹਾ ਅਤੇ ਸਬਜ਼ੀਆਂ ਦੀ ਪ੍ਰੋਸੈਸਿੰਗ ਅਤੇ ਸਾਂਭ ਸੰਭਾਲ ਸਬੰਧੀ ਟ੍ਰੇਨਿੰਗ ਵੀ ਦਿੱਤੀ ਜਾਂਦੀ ਹੈ ਜਿਸ ਵਿੱਚ ਵੱਖ ਵੱਖ ਫਲਾਂ ਤੋਂ ਜੂਸ, ਜੈਮ, ਚਟਣੀਆਂ ਤੇ ਅਚਾਰ ਆਦਿ ਤਿਆਰ ਕਰਨ ਸਬੰਧੀ ਸਿਖਲਾਈ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਉਹਨਾਂ ਦੱਸਿਆ ਕਿ ਉਕਤ ਫਲ਼ ਪਦਾਰਥਾਂ ਵਿੱਚ ਕਿਸੇ ਵੀ ਕਿਸਮ ਦਾ ਕੈਮੀਕਲ ਜਿਸ ਨਾਲ ਸਿਹਤ ਨੂੰ ਨੁਕਸਾਨ ਹੋਵੇ, ਨਹੀਂ ਵਰਤਿਆ ਜਾਂਦਾ।

Advertisement
Advertisement
Advertisement
Advertisement
Scroll to Top