ਵਿੱਤ ਮੰਤਰੀ ਪੰਜਾਬ ਚੀਮਾ ਨੇ ਦਿੱਤੀ ਸਹਾਇਤਾ ਪ੍ਰਾਪਤ ਸੰਸਥਾਵਾਂ ਦੇ ਕਰਮਚਾਰੀਆਂ `ਤੇ ਛੇਵੇਂ ਤਨਖਾਹ ਕਮਿਸ਼ਨ ਲਾਗੂ ਕਰਨ ਲਈ ਸਿਧਾਂਤਕ ਮਨਜ਼ੂਰੀ

ਦੁਆਰਾ: Punjab Bani ਪ੍ਰਕਾਸ਼ਿਤ :Thursday, 20 June, 2024, 04:38 PM

ਵਿੱਤ ਮੰਤਰੀ ਪੰਜਾਬ ਚੀਮਾ ਨੇ ਦਿੱਤੀ ਸਹਾਇਤਾ ਪ੍ਰਾਪਤ ਸੰਸਥਾਵਾਂ ਦੇ ਕਰਮਚਾਰੀਆਂ `ਤੇ ਛੇਵੇਂ ਤਨਖਾਹ ਕਮਿਸ਼ਨ ਲਾਗੂ ਕਰਨ ਲਈ ਸਿਧਾਂਤਕ ਮਨਜ਼ੂਰੀ
ਚੰਡੀਗੜ੍ਹ : ਸਹਾਇਤਾ ਪ੍ਰਾਪਤ ਸੰਸਥਾਵਾਂ ਦੇ ਕਰਮਚਾਰੀਆਂ `ਤੇ ਛੇਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਲਈ ਸਿਧਾਂਤਕ ਪ੍ਰਵਾਨਗੀ ਅੱਜ ਵਿੱਤ ਮੰਤਰੀ ਪੰਜਾਬ ਹਰਪਾਲ ਚੀਮਾ ਨੇ ਦੇ ਦਿੱਤੀ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਫੈਸਲੇ ਨਾਲ ਸਕੂਲ ਸਿੱਖਿਆ ਵਿਭਾਗ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਅਧੀਨ ਸਹਾਇਤਾ ਪ੍ਰਾਪਤ ਸਕੂਲਾਂ ਅਤੇ ਕਾਲਜਾਂ ਦੇ ਕਰਮਚਾਰੀਆਂ, ਉਚੇਰੀ ਸਿੱਖਿਆ ਵਿਭਾਗ ਅਧੀਨ ਇਨ੍ਹਾਂ ਸੰਸਥਾਵਾਂ ਦੇ ਗੈਰ-ਅਧਿਆਪਨ ਅਮਲੇ ਨੂੰ, ਅਤੇ ਸਹਾਇਤਾ ਪ੍ਰਾਪਤ ਸਕੂਲਾਂ ਦੇ ਸੇਵਾਮੁਕਤ ਹੋਏ ਕਰਮਚਾਰੀਆਂ ਨੂੰ ਲਾਭ ਪਹੁੰਚੇਗਾ। ਉਨ੍ਹਾਂ ਕਿਹਾ ਕਿ ਸਬੰਧਤ ਪ੍ਰਸ਼ਾਸਨਿਕ ਵਿਭਾਗਾਂ ਨੂੰ ਸਹਾਇਤਾ ਪ੍ਰਾਪਤ ਸੰਸਥਾਵਾਂ ਦੇ ਇਨ੍ਹਾਂ ਕਰਮਚਾਰੀਆਂ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਦੇ ਸੇਵਾਮੁਕਤ ਵਿਅਕਤੀਆਂ `ਤੇ ਛੇਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।