Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 2:24 pm

+91 90915 01313 , +91 90916 01313

punjabbanni@gmail.com
punjabbani@yahoo.com

ਝੋਨੇ ਦੀ ਐਮ ਐਸ ਪੀ ’ਚ ਅੰਸ਼ਕ ਵਾਧਾ ਕਰਨ ਵੇਲੇ ਕੇਂਦਰ ਸਰਕਾਰ ਅਤੇ ਸਵਾਮੀਨਾਥਨ ਕਮਿਸ਼ਨ ਦੇ ਕਹੇ ਮੁਤਾਬਕ ਸੀ 2 ਅਤੇ 50 ਫੀਸਦੀ ਮੁਨਾਫੇ ਦਾ ਖਿਆਲ ਨਹੀਂ ਰੱਖਿਆ: ਸੁਖਬੀਰ ਸਿੰਘ ਬਾਦਲ

ਝੋਨੇ ਦੀ ਐਮ ਐਸ ਪੀ ’ਚ ਅੰਸ਼ਕ ਵਾਧਾ ਕਰਨ ਵੇਲੇ ਕੇਂਦਰ ਸਰਕਾਰ ਅਤੇ ਸਵਾਮੀਨਾਥਨ ਕਮਿਸ਼ਨ ਦੇ ਕਹੇ ਮੁਤਾਬਕ ਸੀ 2 ਅਤੇ 50 ਫੀਸਦੀ ਮੁਨਾਫੇ ਦਾ ਖਿਆਲ ਨਹੀਂ ਰੱਖਿਆ: ਸੁਖਬੀਰ ਸਿੰਘ ਬਾਦਲ

ਝੋਨੇ ਦੀ ਐਮ ਐਸ ਪੀ ’ਚ ਅੰਸ਼ਕ ਵਾਧਾ ਕਰਨ ਵੇਲੇ ਕੇਂਦਰ ਸਰਕਾਰ ਅਤੇ ਸਵਾਮੀਨਾਥਨ ਕਮਿਸ਼ਨ ਦੇ ਕਹੇ ਮੁਤਾਬਕ ਸੀ 2 ਅਤੇ 50 ਫੀਸਦੀ ਮੁਨਾਫੇ ਦਾ ਖਿਆਲ ਨਹੀਂ ਰੱਖਿਆ: ਸੁਖਬੀਰ ਸਿੰਘ ਬਾਦਲ

ਸਾਉਣੀ ਦੀਆਂ ਸਾਰੀਆਂ 14 ਫਸਲਾਂ ’ਤੇ ਸੀ-2 ਅਤੇ 50 ਫੀਸਦੀ ਮੁਨਾਫਾ ਗਿਣਨ ਲਈ ਕਿਸਾਨਾਂ ਦੇ ਪ੍ਰਤੀਨਿਧਾਂ ਸਮੇਤ ਕਮੇਟੀ ਗਠਿਤ ਕਰਨ ਦੀ ਕੀਤੀ ਮੰਗ
ਚੰਡੀਗੜ੍ਹ, 20 ਜੂਨ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਸਾਰੀਆਂ ਫਸਲਾਂ ਦੀ ਐਮ ਐਸ ਪੀ ਤੈਅ ਕਰਨ ਲਈ ਵਿਗਿਆਨਕ ਪਹੁੰਚ ਅਪਣਾਉਣ ਦਾ ਸੱਦਾ ਦਿੱਤਾ ਤੇ ਜ਼ੋਰ ਦੇ ਕੇ ਕਿਹਾ ਕਿ ਝੋਨੇ ਦੀ ਐਮ ਐਸ ਪੀ ਵਿਚ 117 ਰੁਪਏ ਦਾ ਨਿਗੂਣਾ ਵਾਧਾ ਕਰਨ ਸਮੇਂ ਕੇਂਦਰ ਸਰਕਾਰ ਤੇ ਸਵਾਮੀਨਾਥਨ ਕਮਿਸ਼ਨ ਦੀ ਸਿਫਾਰਸ਼ ਮੁਤਾਬਕ ਲਾਗਤ ’ਤੇ 50 ਫੀਸਦੀ ਮੁਨਾਫੇ ਦਾ ਖਿਆਲ ਨਹੀਂ ਰੱਖਿਆ ਗਿਆ।
ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਦੱਸਿਆ ਕਿ ਮੂੰਗੀ ਤੇ ਮੱਕੀ ਦੀ ਐਮ ਐਸ ਪੀ ਵਿਚ ਕੋਈ ਵਾਧਾ ਨਹੀਂ ਕੀਤਾ ਗਿਆ, ਇਹਨਾਂ ਫਸਲਾਂ ਦੀ ਐਮ ਐਸ ਪੀ ’ਤੇ ਖਰੀਦ ਵਾਸਤੇ ਕੋਈ ਯੰਤਰ ਵਿਧੀ ਤੈਅ ਨਹੀਂ ਹੈ। ਉਹਨਾਂ ਕਿਹਾ ਕਿ ਪੰਜਾਬ ਅਤੇ ਦੇਸ਼ ਦੇ ਹੋਰ ਹਿੱਸਿਆਂ ਦੇ ਕਿਸਾਨਾਂ ਨੂੰ ਪ੍ਰਾਈਵੇਟ ਖਿਡਾਰੀਆਂ ਦੇ ਰਹਿਮੋ ਕਰਮ ’ਤੇ ਛੱਡ ਦਿੱਤਾ ਗਿਆ ਹੈ ਕਿਉਂਕਿ ਕੇਂਦਰ ਸਰਕਾਰ ਇਹਨਾਂ ਫਸਲਾਂ ਦੀ ਐਮ ਐਸ ਪੀ ’ਤੇ ਖਰੀਦ ਨਹੀਂ ਕਰ ਰਹੀ। ਉਹਨਾਂ ਕਿਹਾ ਕਿ ਪੰਜਾਬ ਦੇ ਮਾਮਲੇ ਵਿਚ ਕਿਸਾਨਾਂ ਨੂੰ ਉਦੋਂ ਵੱਡਾ ਘਾਟਾ ਝੱਲਣਾ ਪਿਆ ਜਦੋਂ ਉਹਨਾਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੀ ਅਪੀਲ ’ਤੇ ਵੱਡੀ ਪੱਧਰ ’ਤੇ ਮੂੰਗੀ ਬੀਜ ਲਈ ਸੀ ਪਰ ਇਸਦੀ ਐਮ ਐਸ ਪੀ ਖਰੀਦ ਨਹੀਂ ਕੀਤੀ ਗਈ ਤੇ ਸਰਕਾਰ ਆਪਣੇ ਵਾਅਦੇ ਤੋਂ ਭੱਜ ਗਈ। ਜਿਸ ਤਰੀਕੇ ਝੋਨੇ ਦੀ ਐਮ ਐਸ ਪੀ ਵਿਚ ਵਾਧਾ ਕੀਤਾ ਗਿਆ ਹੈ, ਉਸਦੀ ਗੱਲ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਐਮ ਐਸ ਪੀ ਗਿਣਨ ਸਮੇਂ ਜ਼ਮੀਨ ਦੀ ਕੀਮਤ, ਇਸਦੇ ਠੇਕੇ ਦੀ ਲਾਗਤ ਸਮੇਤ ਵਿਆਪਕ ਕੀਮਤ (ਸੀ-2) ਜਨਤਕ ਤੌਰ ’ਤੇ ਗਿਣੇ ਜਾਣੇ ਚਾਹੀਦੇ ਹਨ। ਉਹਨਾਂ ਕਿਹਾ ਕਿ ਕਿਸਾਨ ਸਹੀ ਮਹਿਸੂਸ ਕਰਦੇ ਹਨ ਕਿ ਉਹਨਾਂ ਦਾ ਸਹੀ ਸਤਿਕਾਰ ਨਹੀਂ ਕੀਤਾ ਜਾ ਰਿਹਾ ਹੈ ਤੇ ਜੇਕਰ ਇਹ ਸੀ-2 ਸਹੀ ਤਰੀਕੇ ਨਾ ਗਿਣੀ ਗਈ ਤਾਂ ਉਹਨਾਂ ਨੂੰ ਸੀ-2 ’ਤੇ 50 ਫੀਸਦੀ ਮੁਨਾਫੇ ਸਮੇਤ ਬਣਦੀ ਐਮ ਐਸ ਪੀ ਦਾ ਲਾਭ ਨਹੀਂ ਮਿਲੇਗਾ। ਉਹਨਾਂ ਨੇ ਇਕ ਕਮੇਟੀ ਬਣਾਉਣ ਦੀ ਵਕਾਲ ਕੀਤੀ ਜੋ ਸੀ-2 ਦੇ ਨਾਲ 50 ਫੀਸਦੀ ਮੁਨਾਫਾ ਗਿਣ ਕੇ ਸਾਉਣੀ ਦੀਆਂ 14 ਫਸਲਾਂ ’ਤੇ ਆਈ ਲਾਗਤ ਮੁਤਾਬਕ ਐਮ ਐਸ ਪੀ ਗਿਣੇ ਅਤੇ ਇਸ ਕਮੇਟੀ ਵਿਚ ਕਿਸਾਨ ਪ੍ਰਤੀਨਿਧ ਵੀ ਸ਼ਾਮਲ ਕੀਤੇ ਜਾਣ। ਉਹਨਾਂ ਕਿਹਾ ਕਿ ਜੇਕਰ ਇਹ ਕਮੇਟੀ ਤੁਰੰਤ ਗਠਿਤ ਕੀਤੀ ਜਾਂਦੀ ਹੈ ਤੇ ਇਸਨੂੰ ਆਪਣੀਆਂ ਸਿਫਾਰਸ਼ਾਂ ਦੇਣ ਲਈ ਇਕ ਸਮਾ ਨਿਰਧਾਰਿਤ ਕੀਤਾ ਜਾਂਦਾ ਹੈ ਤਾਂ ਫਿਰ ਸਾਉਣੀ ਦੀਆਂ ਸਾਰੀਆਂ ਫਸਲਾਂ ’ਤੇ ਐਮ ਐਸ ਪੀ ਸਹੀ ਤਰੀਕੇ ਤੈਅ ਹੋ ਸਕਦੀ ਹੈ। ਜਿਣਸ ਦੀ ਪੈਦਾਵਾਰ ਦੀ ਲਾਗਤ ਸਹੀ ਤਰੀਕੇ ਗਿਣੇ ਜਾਣ ਦੀ ਜ਼ੋਰਦਾਰ ਵਕਾਲਤ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਜਦੋਂ ਤੱਕ ਅਜਿਹਾ ਨਹੀਂ ਕੀਤਾ ਜਾਂਦਾ ਖੇਤੀਬਾੜੀ ਸੈਕਟਰ ਆਰਥਿਕ ਸੰਕਟ ਵਿਚੋਂ ਨਹੀਂ ਨਿਕਲ ਸਕੇਗਾ ਤੇ ਪ੍ਰਧਾਨ ਮੰਤਰੀ ਵੱਲੋਂ ਇਸ ਸਾਲ ਦੇ ਅਖੀਰ ਤੱਕ ਕਿਸਾਨਾਂ ਦੀ ਆਮਦਨ ਦੁੱਗਣਾ ਕਰਨ ਦਾ ਤੈਅ ਟੀਚਾ ਪੂਰਾ ਨਹੀਂ ਹੋ ਸਕੇਗਾ।

Advertisement
Advertisement
Advertisement
Advertisement
Scroll to Top