Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 2:25 pm

+91 90915 01313 , +91 90916 01313

punjabbanni@gmail.com
punjabbani@yahoo.com

ਇੰਜ: ਜੀਵਨਦੀਪ ਸਿੰਘ ਧਾਲੀਵਾਲ ਨੇ ਸੰਭਾਲਿਆ ਚੀਫ ਇੰਜੀਨੀਅਰ ਪਾਵਰ ਪਰਚੇਸ ਅਤੇ ਰੈਗੂਲੇਸ਼ਨ ਪਟਿਆਲਾ ਦਾ ਅਹੁਦਾ

ਇੰਜ: ਜੀਵਨਦੀਪ ਸਿੰਘ ਧਾਲੀਵਾਲ ਨੇ ਸੰਭਾਲਿਆ ਚੀਫ ਇੰਜੀਨੀਅਰ ਪਾਵਰ ਪਰਚੇਸ ਅਤੇ ਰੈਗੂਲੇਸ਼ਨ ਪਟਿਆਲਾ ਦਾ ਅਹੁਦਾ

ਇੰਜ: ਜੀਵਨਦੀਪ ਸਿੰਘ ਧਾਲੀਵਾਲ ਨੇ ਸੰਭਾਲਿਆ ਚੀਫ ਇੰਜੀਨੀਅਰ ਪਾਵਰ ਪਰਚੇਸ ਅਤੇ ਰੈਗੂਲੇਸ਼ਨ ਪਟਿਆਲਾ ਦਾ ਅਹੁਦਾ
ਪਟਿਆਲਾ: ਪੰਜਾਬ ਸਟੇਟ ਪਾਵਰ ਕਾਪਰੇਸ਼ਨ ਲਿਮਿਟਿਡ ਵਿੱਚ ਵੱਖੋ-ਵੱਖ ਅਹੁਦਿਆਂ ਤੇ ਸੇਵਾਵਾਂ ਨਿਭਾਉਣ ਵਾਲੇ ਉਪ ਮੁੱਖ ਇੰਜੀਨੀਅਰ/GNDTP, ਬਠਿੰਡਾ ਇੰਜ: ਜੀਵਨਦੀਪ ਸਿੰਘ ਧਾਲੀਵਾਲ ਤਰੱਕੀ ਉਪਰੰਤ ਅੱਜ ਚੀਫ ਇੰਜੀਨੀਅਰ ਪਾਵਰ ਪਰਚੇਸ ਅਤੇ ਰੈਗੂਲੇਸ਼ਨ, ਪਟਿਆਲਾ ਵਜੋਂ ਆਪਣਾ ਨਵਾਂ ਅਹੁਦਾ ਸੰਭਾਲ ਲਿਆ।
ਜ਼ਿਕਰਯੋਗ ਹੈ ਕਿ ਇੰਜ. ਧਾਲੀਵਾਲ ਇਸ ਤੋਂ ਪਹਿਲਾਂ GNDTP, ਬਠਿੰਡਾ ਵਿੱਚ ਵੀ ਬਤੌਰ ਡਿਪਟੀ ਚੀਫ ਇੰਜੀਨੀਅਰ ਸੇਵਾਵਾਂ ਨਿਭਾਅ ਚੁੱਕੇ ਹਨ। ਬਰਨਾਲਾ ਵਿਖੇ ਗੁਰਨਾਮ ਸਿੰਘ ਧਾਲੀਵਾਲ ਦੇ ਘਰ 07 ਫਰਵਰੀ, 1970 ਨੂੰ ਜਨਮੇ ਇੰਜ: ਜੀਵਨਦੀਪ ਸਿੰਘ ਧਾਲੀਵਾਲ ਨੇ ਐਨ.ਆਈ.ਟੀ ਭੋਪਾਲ ਤੋਂ ਇਲੈਕਟਰੀਕਲ ਇੰਜੀਨੀਅਰਿੰਗ ਅਤੇ ਲਵਲੀ ਪ੍ਰੋਫੈਸਨਲ ਯੂਨੀਵਰਸਿਟੀ ਤੋ ਐਮ.ਬੀ.ਏ ਕੀਤੀ ਸੀ ਅਤੇ 1994 ਵਿੱਚ ਪੰਜਾਬ ਰਾਜ ਬਿਜਲੀ ਬੋਰਡ ਵਿੱਚ ਬਤੌਰ ਐਸਡੀਓ ਆਪਣੀਆਂ ਸੇਵਾਵਾਂ ਨਿਭਾਉਣੀਆਂ ਸ਼ੁਰੂ ਕੀਤੀਆਂ ਸਨ। ਉਨ੍ਹਾਂ ਕੋਲ ਵੱਖ-ਵੱਖ ਅਹੁਦਿਆਂ ਤੇ ਅਹਿਮ ਭੂਮਿਕਾਵਾਂ ਨਿਭਾਉਂਦੇ ਹੋਏ 30 ਸਾਲਾਂ ਦਾ ਵੱਖ ਵੱਖ ਖੇਤਰਾਂ ਦਾ ਤਜਰਬਾ ਹੈ।
ਇਸ ਦੌਰਾਨ ਉਹਨਾਂ ਨੇ ਪੀਐਸਪੀਸੀਐਲ ਦੀ ਮੈਨੇਜਮੈਂਟ ਸੀਐਮਡੀ ਇੰਜ: ਬਲਦੇਵ ਸਿੰਘ ਸਰਾਂ ਦਾ ਇਹ ਜਿੰਮੇਵਾਰੀ ਸੌਂਪਣ ਲਈ ਧੰਨਵਾਦ ਪ੍ਰਗਟਾਇਆ ਅਤੇ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਉਨ੍ਹਾਂ ਦੀਆਂ ਉਮੀਦਾਂ ਤੇ ਖਰੇ ਉਤਰਨ ਦਾ ਭਰੋਸਾ ਦਿੱਤਾ। ਉਹਨਾਂ ਨੇ ਕਿਹਾ ਕਿ ਪੀਐਸਪੀਸੀਐਲ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਦੇ ਦਿਸ਼ਾ ਨਿਰਦੇਸ਼ਾਂ ਤੇ ਚਲਦੇ ਹੋਏ ਲੋਕ ਹਿੱਤ ਵਿੱਚ ਕੰਮ ਕਰਨ ਲਈ ਵਚਨਬੱਧ ਹੈ।
ਇਸ ਮੌਕੇ ਚੀਫ ਇੰਜੀਨੀਅਰ ਇੰਜ: ਧਾਲੀਵਾਲ ਵੱਲੋਂ ਅੱਜ ਇੱਥੇ ਵਿਭਾਗ ਦੇ ਅਫਸਰਾਂ ਨਾਲ ਮੀਟਿੰਗ ਕੀਤੀ।

Advertisement
Advertisement
Advertisement
Advertisement
Scroll to Top