ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਹੋਵੇਗਾ ਧਾਰਮਕ ਸਮਾਗਮ

ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਹੋਵੇਗਾ ਧਾਰਮਕ ਸਮਾਗਮ
ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ
ਪਟਿਆਲਾ 20 ਜੂਨ ( ) : ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਾਗਮ ਧਾਰਮਕ ਸਮਾਗਮ ਨੌਵੇਂ ਪਾਤਸ਼ਾਹ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਦੀਵਾਨ ਹਾਲ ਵਿਖੇ ਕਰਵਾਇਆ ਜਾਵੇਗਾ। ਇਸ ਸਬੰਧ ਵਿਚ ਅੱਜ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਪਾਠੀ ਸਿੰਘ ਭਾਈ ਗੁਲਵਿੰਦਰ ਸਿੰਘ ਵੱਲੋਂ ਕੀਤੀ ਅਰਦਾਸ ਉਪਰੰਤ ਹੋਈ। ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਮੈਨੇਜਰ ਕਰਨੈਲ ਸਿੰਘ ਨੇ ਦੱਸਿਆ ਕਿ ਸਿੱਖਾਂ ਦੇ ਛੇਵੇਂ ਗੁਰੂ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਹਰ ਸਾਲ ਦੀ ਤਰ੍ਹਾਂ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਦੀਵਾਨ ਵਿਖੇ ਜਿਥੇ ਭਲਕੇ 22 ਜੂਨ ਨੂੰ ਸਵੇਰੇ 10.30 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ, ਉਥੇ ਹੀ ਧਾਰਮਕ ਸਮਾਗਮ ਹੋਵੇਗਾ ਅਤੇ ਹਜੂਰੀ ਰਾਗੀ ਕੀਰਤਨੀ ਜਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕਰਨਗ। ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਭਾਈ ਹਜੂਰ ਸਿੰਘ, ਭਾਈ ਜਸਵਿੰਦਰ ਸਿੰਘ, ਭਾਈ ਹਰਵਿੰਦਰ ਸਿੰਘ ਕਾਹਲਵਾਂ, ਭਾਈ ਵਰਿੰਦਰ ਸਿੰਘ ਗੋਲਡੀ ਸਮੇਤ ਸਮੂਹ ਸਟਾਫ ਮੈਂਬਰ ਤੇ ਅਧਿਕਾਰੀ ਆਦਿ ਸ਼ਾਮਲ ਸਨ ।
