Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 2:22 pm

+91 90915 01313 , +91 90916 01313

punjabbanni@gmail.com
punjabbani@yahoo.com

2019 ਬੈਚ ਦੇ ਆਈ. ਏ.ਐਸ. ਮਨੀਸ਼ਾ ਰਾਣਾ ਨੇ ਪੀ.ਡੀ.ਏ. ਦੇ ਮੁੱਖ ਪ੍ਰਸ਼ਾਸਕ ਦਾ ਅਹੁਦਾ ਸੰਭਾਲਿਆ

2019 ਬੈਚ ਦੇ ਆਈ. ਏ.ਐਸ. ਮਨੀਸ਼ਾ ਰਾਣਾ ਨੇ ਪੀ.ਡੀ.ਏ. ਦੇ ਮੁੱਖ ਪ੍ਰਸ਼ਾਸਕ ਦਾ ਅਹੁਦਾ ਸੰਭਾਲਿਆ

2019 ਬੈਚ ਦੇ ਆਈ. ਏ.ਐਸ. ਮਨੀਸ਼ਾ ਰਾਣਾ ਨੇ ਪੀ.ਡੀ.ਏ. ਦੇ ਮੁੱਖ ਪ੍ਰਸ਼ਾਸਕ ਦਾ ਅਹੁਦਾ ਸੰਭਾਲਿਆ
-ਨਾਗਰਿਕਾਂ ਨੂੰ ਬਿਹਤਰ ਸ਼ਹਿਰੀ ਸਹੂਲਤਾਂ ਪ੍ਰਦਾਨ ਕਰਨਾ ਹੋਵੇਗੀ ਮੁੱਖ ਤਰਜ਼ੀਹ : ਮਨੀਸ਼ਾ ਰਾਣਾ
ਪਟਿਆਲਾ, 20 ਜੂਨ : 2019 ਬੈਚ ਦੀ ਆਈ.ਏ.ਐਸ. ਅਧਿਕਾਰੀ ਮਨੀਸ਼ਾ ਰਾਣਾ ਨੇ ਪਟਿਆਲਾ ਵਿਕਾਸ ਅਥਾਰਟੀ ਦੇ ਮੁੱਖ ਪ੍ਰਸ਼ਾਸਕ ਦਾ ਅਹੁਦਾ ਸੰਭਾਲ ਲਿਆ ਹੈ। ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਨਗਰ ਨਿਗਮ ਪਟਿਆਲਾ ਦੇ ਸੰਯੁਕਤ ਕਮਿਸ਼ਨਰ ਦੇ ਨਾਲ-ਨਾਲ ਇੱਕ ਹੋਰ ਜਿੰਮੇਵਾਰੀ ਸੌਂਪੀ ਹੈ।
ਇੱਥੇ ਅਰਬਨ ਅਸਟੇਟ ਵਿਖੇ ਸਥਿਤ ਪੀ.ਡੀ.ਏ. ਦੇ ਦਫ਼ਤਰ ਵਿਖੇ ਅਹੁਦਾ ਸੰਭਾਲਣ ਮਗਰੋਂ ਮਨੀਸ਼ਾ ਰਾਣਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਪਟਿਆਲਾ ਵਿਕਾਸ ਅਥਾਰਟੀ ਅਧੀਨ ਆਉਂਦੇ ਅਰਬਨ ਅਸਟੇਟ ਤੇ ਹੋਰ ਕਲੋਨੀਆਂ ਦੇ ਵਸਨੀਕਾਂ ਨੂੰ ਪਾਰਦਰਸ਼ੀ ਤੇ ਸਮਾਂ ਬੱਧ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗਾ।
ਮਨੀਸ਼ਾ ਰਾਣਾ ਨੇ ਆਪਣਾ ਅਹੁਦਾ ਸੰਭਾਲਦਿਆਂ ਹੀ ਅਰਬਨ ਅਸਟੇਟ ਵਿਖੇ ਬੀਤੇ ਸਾਲ ਆਏ ਹੜ੍ਹਾਂ ਵਰਗੀ ਸਥਿਤੀ ਨਾਲ ਭਵਿੱਖ ਵਿੱਚ ਨਜਿੱਠਣ ਲਈ ਪੀ.ਡੀ.ਏ. ਅਧਿਕਾਰੀਆਂ ਨਾਲ ਬੈਠਕ ਕਰਕੇ ਰੂਪ ਰੇਖਾ ਉਲੀਕੀ ਅਤੇ ਲੋੜੀਂਦੇ ਕੰਮਾਂ ਦੇ ਟੈਂਡਰ ਤੁਰੰਤ ਲਗਾਉਣ ਦੇ ਨਿਰਦੇਸ਼ ਦਿੱਤੇ।
ਮੁੱਖ ਪ੍ਰਸ਼ਾਸਕ ਨੇ ਕਿਹਾ ਕਿ ਪਿਛਲੇ ਸਾਲ ਆਏ ਹੜ੍ਹਾਂ ਕਰਕੇ ਅਰਬਨ ਅਸਟੇਟ ਵਿਖੇ ਹੋਏ ਨੁਕਸਾਨ ਦੇ ਚੱਲਦਿਆਂ ਪੀ.ਡੀ.ਏ. ਆਪਣੇ ਅਧੀਨ ਆਉਂਦੇ ਸਾਰੇ ਕਾਰਜਾਂ ਨੂੰ ਪੂਰੀ ਤਨਦੇਹੀ ਨਾਲ ਸਮੇਂ ਸਿਰ ਨਿਪਟਾ ਲਵੇਗਾ। ਜ਼ਿਕਰਯੋਗ ਹੈ ਕਿ ਮਨੀਸ਼ਾ ਰਾਣਾ ਐਸ.ਡੀ.ਐਮ. ਸਰਦੂਲਗੜ੍ਹ ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੀ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ।

Advertisement
Advertisement
Advertisement
Advertisement
Scroll to Top