Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 2:29 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਮੈਡੀਕਲ ਸੰਸਥਾਵਾਂ ਨੂੰ ਵਿਦੇਸ਼ੀ ਮੈਡੀਕਲ ਗ੍ਰੈਜੂਏਟਾਂ ਨੂੰ ਇੰਟਰਨਸ਼ਿਪ ਅਲਾਟ ਕਰਨ ਦੇ ਨਿਰਦੇਸ਼

ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਮੈਡੀਕਲ ਸੰਸਥਾਵਾਂ ਨੂੰ ਵਿਦੇਸ਼ੀ ਮੈਡੀਕਲ ਗ੍ਰੈਜੂਏਟਾਂ ਨੂੰ ਇੰਟਰਨਸ਼ਿਪ ਅਲਾਟ ਕਰਨ ਦੇ ਨਿਰਦੇਸ਼

ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਮੈਡੀਕਲ ਸੰਸਥਾਵਾਂ ਨੂੰ ਵਿਦੇਸ਼ੀ ਮੈਡੀਕਲ ਗ੍ਰੈਜੂਏਟਾਂ ਨੂੰ ਇੰਟਰਨਸ਼ਿਪ ਅਲਾਟ ਕਰਨ ਦੇ ਨਿਰਦੇਸ਼
-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਐਫਐਮਜੀਜ਼ ਦੇ ਬਿਹਤਰ ਭਵਿੱਖ ਲਈ ਵਚਨਬੱਧ
-ਐਫਐਮਜੀਜ਼ ਨੂੰ ਇੰਟਰਨਸ਼ਿਪ ਅਲਾਟ ਕਰਨ ਸਬੰਧੀ ਪ੍ਰਕਿਰਿਆ ਨੂੰ ਸੁਚਾਰੂ ਬਣਾਇਆ ਜਾ ਰਿਹਾ: ਡਾ. ਬਲਬੀਰ ਸਿੰਘ
ਚੰਡੀਗੜ੍ਹ, 20 ਜੂਨ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਦੇਸ਼ੀ ਮੈਡੀਕਲ ਗ੍ਰੈਜੂਏਟਾਂ (ਐਫ.ਐਮ.ਜੀਜ਼) ਦੇ ਬਿਹਤਰ ਭਵਿੱਖ ਲਈ ਵਚਨਬੱਧਤਾ ਪ੍ਰਗਟਾਉਂਦਿਆਂ ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸੂਬੇ ਦੀਆਂ ਸਾਰੀਆਂ ਸਰਕਾਰੀ ਅਤੇ ਪ੍ਰਾਈਵੇਟ ਮੈਡੀਕਲ ਸੰਸਥਾਵਾਂ ਨੂੰ ਵਿਦਿਆਰਥੀਆਂ ਨੂੰ ਇੰਟਰਨਸ਼ਿਪ ਅਲਾਟ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ । ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਐਫਐਮਜੀਜ਼ ਨੂੰ ਦਰਪੇਸ਼ ਮੁੱਦਿਆਂ ਨੂੰ ਹੱਲ ਕਰਨ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ। ਉਹਨਾਂ ਅੱਗੇ ਕਿਹਾ ਕਿ ਪ੍ਰਸ਼ਾਸਕੀ ਮੁੱਦਿਆਂ ਦੇ ਹੱਲ ਲਈ ਇੰਟਰਨਸ਼ਿਪ ਅਲਾਟ ਕਰਨ ਸਬੰਧੀ ਸਮੁੱਚੀ ਪ੍ਰਕਿਰਿਆ ਨੂੰ ਸੁਚਾਰੂ ਬਣਾਇਆ ਜਾ ਰਿਹਾ ਹੈ।
ਸਿਹਤ ਮੰਤਰੀ ਨੇ ਕਿਹਾ ਕਿ ਐਫਐਮਜੀਜ਼ ਲਈ ਵੱਧ ਤੋਂ ਵੱਧ ਉਪਲਬਧ ਇੰਟਰਨਸ਼ਿਪ ਸਲਾਟ ਯਕੀਨੀ ਕਰਾਉਣ ਲਈ ਪੰਜਾਬ ਅਤੇ ਚੰਡੀਗੜ੍ਹ ਭਰ ਦੀਆਂ ਮੈਡੀਕਲ ਸੰਸਥਾਵਾਂ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ ਤਾਂ ਜੋ ਸਾਰੇ ਯੋਗ ਗ੍ਰੈਜੂਏਟ ਵਿਦਿਆਰਥੀ ਤੁਰੰਤ ਆਪਣੀ ਇੰਟਰਨਸ਼ਿਪ ਸ਼ੁਰੂ ਕਰ ਸਕਣ । ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਅਤੇ ਨੈਸ਼ਨਲ ਮੈਡੀਕਲ ਕਮਿਸ਼ਨ (ਐਨ.ਐਮ.ਸੀ.) ਦੇ ਦਿਸ਼ਾ-ਨਿਰਦੇਸ਼ਾਂ ਨੂੰ ਲਾਗੂ ਕਰਨ ਲਈ ਵਚਨਬੱਧ ਹੈ ।

Advertisement
Advertisement
Advertisement
Advertisement
Scroll to Top