Breaking News ਕੈਬਨਿਟ ਵਿੱਚ ਛੇ ਅਨੁਸੂਚਿਤ ਜਾਤੀ ਮੰਤਰੀਆਂ, ਪਹਿਲੀ ਵਾਰ ਏ. ਜੀ. ਦਫ਼ਤਰ ਵਿੱਚ ਰਾਖਵਾਂਕਰਨ ਅਤੇ ਐਸ. ਸੀ. ਵਜ਼ੀਫ਼ੇ ਦੀ ਨਿਰਵਿਘਨ ਵੰਡ ਨਾਲ 'ਆਪ' ਸਰਕਾਰ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ : ਮੁੱਖ ਮੰਤਰੀ ਮਾਨਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾਕਰਜਾ ਸਕੀਮ ਦੇ ਲਾਭਪਾਤਰੀਆਂ ਨੇ ਵੱਖੋ-ਵੱਖ ਕਾਰੋਬਾਰ ਤੋਰ ਕੇ ਬੇਰੁਜ਼ਗਾਰੀ ਤੋਂ ਪਾਈ ਰਾਹਤਵਿਰੁੋਧੀ ਧਿਰ ਦੇ ਨੇਤਾ ਤੇ ਕਾਂਗਰਸੀ ਆਗੂ ਪ੍ਰਤਾਪ ਬਾਜਵਾ ਅੱਜ ਹੋਣਗੇ ਪੁਲਸ ਕੋਲ ਪੇਸ਼ਮੁੱਖ ਮੰਤਰੀ ਨੇ ਵਿਸਾਖੀ ਦੇ ਪਵਿੱਤਰ ਤਿਉਹਾਰ 'ਤੇ ਪੰਜਾਬੀਆਂ ਨੂੰ ਦਿੱਤੀ ਵਧਾਈਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਨਸ਼ਾ ਮੁਕਤ ਸਿਹਤਮੰਦ ਪੰਜਾਬ ਤਹਿਤ ਜਨਹਿੱਤ ਸੰਮਤੀ ਵੱਲੋਂ ਕਰਵਾਈ ਵਿਸਾਖੀ ਦੌੜ ਦੇ ਜੇਤੂਆਂ ਨੂੰ ਸਨਮਾਨਿਤ ਕੀਤਾਸਪੀਕਰ ਸੰਧਵਾਂ ਵੱਲੋਂ ਨਾਭਾ ਵਿਖੇ 6 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਵਿਸ਼ਵਕਰਮਾ ਭਵਨ ਦਾ ਉਦਘਾਟਨ

ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਲਈ 1.71 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਦੁਆਰਾ: Punjab Bani ਪ੍ਰਕਾਸ਼ਿਤ :Thursday, 20 June, 2024, 08:02 PM

ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਲਈ 1.71 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ
ਦਸੰਬਰ 2022 ਤੋਂ ਮਾਰਚ 2023 ਦੇ 337 ਲਾਭਪਾਤਰੀਆਂ ਨੂੰ ਦਿੱਤਾ ਲਾਭ
ਲੰਬਿਤ ਰਹਿੰਦੇ ਕੇਸ ਵੀ ਜਲਦ ਕੀਤੇ ਜਾਣਗੇ ਕਲੀਅਰ
ਚੰਡੀਗੜ੍ਹ, 20 ਜੂਨ () : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਲਈ ਅਸ਼ੀਰਵਾਦ ਸਕੀਮ ਤਹਿਤ ਮਾਲੇਰਕੋਟਲਾ ਜ਼ਿਲ੍ਹੇ ਲਈ 1.71 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਮਲੇਰਕੋਟਲਾ ਜਿਲੇ ਦੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ 337 ਲਾਭਪਾਤਰੀਆਂ ਲਈ 1.71 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਰਾਸ਼ੀ ਵਿੱਚ ਦਸੰਬਰ 2022 ਤੋਂ ਮਾਰਚ 2023 ਦੇ 337 ਲਾਭਪਾਤਰੀਆਂ ਨੂੰ ਕਵਰ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਦਸੰਬਰ 2022 ਦੇ 84, ਜਨਵਰੀ 2023 ਦੇ 68, ਫਰਵਰੀ 2023 ਦੇ 80 ਅਤੇ ਮਾਰਚ 2023 ਦੇ 105 ਲਾਭਪਾਤਰੀ ਨੂੰ ਕਵਰ ਕੀਤਾ ਗਿਆ ਹੈ । ਕੈਬਨਿਟ ਮੰਤਰੀ ਨੇ ਦੱਸਿਆ ਕਿ ਬਾਕੀ ਲੰਬਿਤ ਪਏ ਕੇਸਾਂ ਨੂੰ ਵੀ ਜਲਦ ਹੀ ਕਲੀਅਰ ਕੀਤਾ ਜਾਵੇਗਾ।
ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਦੇਣ ਦੇ ਯੋਗ ਹਨ । ਡਾਕਟਰ ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਕਾਰਜ਼ਸ਼ੀਲ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।