ਕਾਂਗਰਸ ਨੂੰ ਫਿਰ ਮਿਲਿਆ ਇਨਕਮ ਟੈਕਸ ਵਿਭਾਗ ਤੋ ਨੋਟਿਸ

ਕਾਂਗਰਸ ਨੂੰ ਫਿਰ ਮਿਲਿਆ ਇਨਕਮ ਟੈਕਸ ਵਿਭਾਗ ਤੋ ਨੋਟਿਸ
ਦਿਲੀ : ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਕਾਂਗਰਸ ਨੂੰ ਇਕ ਵਾਰ ਫਿਰ ਇਨਕਮ ਟੈਕਸ ਵਿਭਾਗ ਤੋਂ ਨਵਾਂ ਨੋਟਿਸ ਮਿਲਿਆ ਹੈ। ਇਸ ਵਿੱਚ ਮੁਲਾਂਕਣ ਸਾਲ 2014-15 ਤੋਂ 2016-17 ਤੱਕ 1,745 ਕਰੋੜ ਰੁਪਏ ਦੇ ਟੈਕਸ ਦੀ ਮੰਗ ਕੀਤੀ ਗਈ ਹੈ। ਸੂਤਰਾਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਆਮਦਨ ਕਰ ਵਿਭਾਗ ਨੇ ਹੁਣ ਤੱਕ ਕਾਂਗਰਸ ਤੋਂ ਕੁੱਲ 3,567 ਕਰੋੜ ਰੁਪਏ ਦੇ ਟੈਕਸ ਦੀ ਮੰਗ ਕੀਤੀ ਹੈ।
ਸੂਤਰਾਂ ਦੇ ਮੁਤਾਬਕ ਤਾਜ਼ਾ ਨੋਟਿਸ 2014-15 (ਲਗਭਗ 663 ਕਰੋੜ ਰੁਪਏ), 2015-16 (ਲਗਭਗ 664 ਕਰੋੜ ਰੁਪਏ) ਅਤੇ 2016-17 (ਲਗਭਗ 417 ਕਰੋੜ ਰੁਪਏ) ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੇ ਸਿਆਸੀ ਪਾਰਟੀਆਂ ਨੂੰ ਦਿੱਤੀ ਜਾਂਦੀ ਟੈਕਸ ਛੋਟ ਖਤਮ ਕਰਕੇ ਪਾਰਟੀ ਟੈਕਸ ਲਗਾ ਦਿੱਤਾ ਹੈ। ਸੂਤਰਾਂ ਨੇ ਦੱਸਿਆ ਕਿ ਜਾਂਚ ਏਜੰਸੀਆਂ ਵੱਲੋਂ ਛਾਪੇਮਾਰੀ ਦੌਰਾਨ ਕੁਝ ਕਾਂਗਰਸੀ ਆਗੂਆਂ ਤੋਂ ਜ਼ਬਤ ਕੀਤੀਆਂ ਡਾਇਰੀਆਂ ਵਿੱਚ ‘ਥਰਡ ਪਾਰਟੀ ਐਂਟਰੀਆਂ’ ਲਈ ਵੀ ਕਾਂਗਰਸ ਵੱਲੋਂ ਟੈਕਸ ਲਾਇਆ ਗਿਆ ਹੈ।
