ਸੀਐਮ ਕੇਜਰੀਵਾਲ ਦੀ ਪਤਨੀ ਨੇ ਪੜਿਆ ਸੰਦੇਸ਼
ਦੁਆਰਾ: Punjab Bani ਪ੍ਰਕਾਸ਼ਿਤ :Sunday, 31 March, 2024, 03:42 PM

ਸੀਐਮ ਕੇਜਰੀਵਾਲ ਦੀ ਪਤਨੀ ਨੇ ਪੜਿਆ ਸੰਦੇਸ਼
– ਕਿਹਾ ਕੇਜਰੀਵਾਲ ਨੂੰ ਜਿ਼ਆਦਾ ਦੇਰ ਨਹੀ ਰਖਿਆ ਜਾ ਸਕਦਾ ਜੇਲ ਵਿੱਚ
ਦਿਲੀ : ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (ਜੋ ਕਿ ਈਡੀ ਰਿਮਾਂਡ ਵਿੱਚ ਹਨ) ਉਨ੍ਹਾਂ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਐਤਵਾਰ ਨੂੰ ਰਾਮਲੀਲਾ ਮੈਦਾਨ ਵਿੱਚ ਵਿਰੋਧੀ ਭਾਰਤੀ ਗਠਜੋੜ ਦੀਆਂ ਸੰਘਟਕ ਪਾਰਟੀਆਂ ਦੇ ਨੇਤਾਵਾਂ ਦਾ ਇੱਕ ਵਿਸ਼ਾਲ ਇਕੱਠ ਹੋਇਆ। ਇਸ ਮੰਚ ਤੋਂ ਸੀਐਮ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਵੀ ਲੋਕਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਸੁਨੀਤਾ ਨੇ ਉੱਥੇ ਮੌਜੂਦ ਲੋਕਾਂ ਨੂੰ ਅਰਵਿੰਦ ਕੇਜਰੀਵਾਲ ਦਾ ਸੰਦੇਸ਼ ਪੜ੍ਹ ਕੇ ਸੁਣਾਇਆ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਭਾਰਤ ਮਾਤਾ ਬਹੁਤ ਦੁਖੀ ਹੈ। ਉਨ੍ਹਾਂ ਕੇਜਰੀਵਾਲ ਵੱਲੋਂ ਜਨਤਾ ਨੂੰ ਦਿੱਤੀਆਂ 6 ਗਾਰੰਟੀਆਂ ਬਾਰੇ ਵੀ ਦੱਸਿਆ। ਸੁਨੀਤਾ ਕੇਜਰੀਵਾਲ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਸ਼ੇਰ ਹੈ ਅਤੇ ਉਸ ਨੂੰ ਜ਼ਿਆਦਾ ਦੇਰ ਜੇਲ੍ਹ ਵਿੱਚ ਨਹੀਂ ਰੱਖਿਆ ਜਾ ਸਕਦਾ।
