Breaking News ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਪਰਿਵਾਰ ਸਮੇਤ ਅਯੁੱਧਿਆ ਦੇ ਰਾਮ ਮੰਦਰ ਵਿਖੇ ਮੱਥਾ ਟੇਕਿਆਭਾਰਤੀ ਸੁਰੱਖਿਆ ਏਜੰਸੀਆਂ ਦੇ ਸੂਤਰਾਂ ਮੁਤਾਬਕ ਕੈਨੇਡਾ ਪੁਲਸ ਨੇ ਲਿਆ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੇ ਸਾਥੀ ਅਰਸ਼ ਡੱਲਾ ਨੂੰ ਕੈਨੇਡਾ `ਚ ਹਿਰਾਸਤ ਵਿਚਕਿਸਾਨ ਆਗੂਆਂ ‘ਤੇ ਭਾਜਪਾ ਆਗੂ ਅਤੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਵੱਲੋਂ ਦਿੱਤੇ ਗਏ ਵਿਵਾਦਿਤ ਬਿਆਨ ਦੀ ਆਮ ਆਦਮੀ ਪਾਰਟੀ (ਆਪ) ਨੇ ਕੀਤੀ ਸਖ਼ਤ ਨਿਖੇਧੀ : ‘ਆਪ’ ਦੇ ਬੁਲਾਰੇ ਨੀਲ ਗਰਗਪਿਛਲੀ ਸਰਕਾਰ ਦੇ ਖਜਾਨੇ ਖਾਲੀ ਸਨ ਬਲਕਿ ਇਰਾਦੇ ਹੀ ਖ਼ਾਲੀ ਸਨ : ਭਗਵੰਤ ਮਾਨਡੀ. ਏ. ਪੀ. ਖਾਦ ਜਾਂ ਹੋਰ ਖਾਦਾਂ ਨਾਲ ਗ਼ੈਰ-ਜ਼ਰੂਰੀ ਰਸਾਇਣਾਂ ਦੀ ਟੈਗਿੰਗ ਖਿ਼ਲਾਫ਼ ਪੰਜਾਬ ਸਰਕਾਰ ਕੀਤਾ ਹੈਲਪਲਾਈਨ ਨੰਬਰ ਜਾਰੀਤੰਦਰੁਸਤ ਸ਼ਰੀਰ ਨਾਲ ਮਿਲਦੀ ਹੈ ਜੀਵਨ ਵਿੱਚ ਤਰੱਕੀ : ਹਰਚੰਦ ਸਿੰਘ ਬਰਸਟ

ਇੰਡੀਆ ਗਠਜੋੜ ਦੇ ਨੇਤਾਵਾਂ ਨੇ ਰਾਮਲੀਲਾ ਮੈਦਾਨ ਵਿੱਚ ਕੀਤੀ ਮਹਾ ਰੈਲੀ

ਦੁਆਰਾ: Punjab Bani ਪ੍ਰਕਾਸ਼ਿਤ :Sunday, 31 March, 2024, 06:45 PM

ਇੰਡੀਆ ਗਠਜੋੜ ਦੇ ਨੇਤਾਵਾਂ ਨੇ ਰਾਮਲੀਲਾ ਮੈਦਾਨ ਵਿੱਚ ਕੀਤੀ ਮਹਾ ਰੈਲੀ
ਨਵੀਂ ਦਿੱਲੀ, 31 ਮਾਰਚ
ਇੱਥੋਂ ਦੇ ਰਾਮਲੀਲਾ ਮੈਦਾਨ ਵਿੱਚ ਇੰਡੀਆ ਗਠਜੋੜ ਦੇ ਆਗੂਆਂ ਵੱਲੋਂ ਮਹਾਂ ਰੈਲੀ ਕੀਤੀ ਗਈ। ਲੋਕ ਸਭਾ ਚੋਣਾਂ ਤੋਂ ਪਹਿਲਾਂ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਰੋਸ ਵਜੋਂ ਇੱਥੇ ਰਾਮਲੀਲਾ ਮੈਦਾਨ ਵਿੱਚ ਇੰਡੀਆ ਗੱਠਜੋੜ ਦੇ ਮੋਹਰੀ ਆਗੂ ਇਕੱਠੇ ਹੋਏ ਤੇ ਕੇਂਦਰ ਸਰਕਾਰ ਦੀ ਲੋਕਤੰਤਰ ਵਿਰੋਧੀ ਨੀਤੀ ਖ਼ਿਲਾਫ਼ ਰੋਸ ਪ੍ਰਗਟਾਇਆ। ਇਸ ਮੌਕੇ ਐਨਸੀਪੀ ਆਗੂ ਸ਼ਰਦ ਪਵਾਰ, ਸ਼ਿਵ ਸੈਨਾ ਦੇ ਮੁਖੀ ਊਧਵ ਠਾਕਰੇ, ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ, ਸੀਪੀਆਈ (ਐਮ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ, ਸੀਪੀਆਈ ਜਨਰਲ ਸਕੱਤਰ ਡੀ ਰਾਜਾ, ਪੀਡੀਪੀ ਮੁਖੀ ਮਹਿਬੂਬਾ ਮੁਫ਼ਤੀ ਅਤੇ ਝਾਰਖੰਡ ਦੇ ਮੁੱਖ ਮੰਤਰੀ ਸੋਰੇਨ, ਕਾਂਗਰਸ ਆਗੂ ਰਾਹੁਲ ਗਾਂਧੀ ਸ਼ਾਮਲ ਹੋਏ। ਕਾਂਗਰਸ ਆਗੂ ਰਾਹੁਲ ਗਾਂਧੀ ਨੇ ਦਿੱਲੀ ਵਿਚ ਇੰਡੀਆ ਗਠਜੋੜ ਦੀ ਰੈਲੀ ਦੌਰਾਨ ਭਾਜਪਾ ’ਤੇ ਨਿਸ਼ਾਨੇ ਸੇਧੇ। ਉਨ੍ਹਾਂ ਭਾਜਪਾ ’ਤੇ ਮੈਚ ਫਿਕਸਿੰਗ ਦੀ ਖੇਡ ਖੇਡਣ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਭਾਜਪਾ ਕ੍ਰਿਕਟ ਦੀ ਖੇਡ ਵਾਂਗ ਮੈਚ ਫਿਕਸਿੰਗ ਦੀਆਂ ਚਾਲਾਂ ਚਲ ਰਹੀ ਹੈ ਜਿੱਥੇ ਖਿਡਾਰੀਆਂ ਨੂੰ ਖਰੀਦਿਆ ਜਾਂਦਾ ਹੈ ਅਤੇ ਕਪਤਾਨਾਂ ਨੂੰ ਧਮਕਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਸ ਯੋਜਨਾਬੱਧ ਰਣਨੀਤੀ ਦਾ ਸਪਸ਼ਟ ਪ੍ਰਗਟਾਵਾ ਹਨ। ਰਾਹੁਲ ਗਾਂਧੀ ਨੇ ਦੋਸ਼ ਲਾਇਆ ਕਿ ਭਾਜਪਾ ਨੇ ਲੋਕਤੰਤਰ ਦਾ ਘਾਣ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦਾ ਸੰਵਿਧਾਨ ਬਦਲਣਾ ਚਾਹੁੰਦੇ ਹਨ। ਇਸ ਤੋਂ ਪਹਿਲਾਂ ਕੇਜਰੀਵਾਲ ਦੀ ਪਤਨੀ ਸੁਨੀਤਾ ਵੀ ਮੰਚ ’ਤੇ ਪੁੱਜੀ। ਇਹ ਰੈਲੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਅਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਵਿਰੋਧੀ ਧਿਰਾਂ ਵਿਰੁੱਧ ਏਜੰਸੀਆਂ ਦੀ ਦੁਰਵਰਤੋਂ ਦੇ ਰੋਸ ਵਜੋਂ ਕੀਤੀ ਜਾ ਰਹੀ ਹੈ। ਇਸ ਰੈਲੀ ਵਿਚ ਸੁਨੀਤਾ ਕੇਜਰੀਵਾਲ ਨੇ ਦਿੱਲੀ ਦੇ ਮੁੱਖ ਮੰਤਰੀ ਦਾ ਸੰਦੇਸ਼ ਪੜ੍ਹ ਕੇ ਸੁਣਾਇਆ। ਅਰਵਿੰਦ ਕੇਜਰੀਵਾਲ ਦੀ ਪਤਨੀ ਨੇ ਮੰਚ ’ਤੇ ਕੇਜਰੀਵਾਲ ਦੀਆਂ ਛੇ ਗਾਰੰਟੀਆਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਇਹ ਗਾਰੰਟੀਆਂ ਜੇਲ੍ਹ ਵਿਚ ਤਿਆਰ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਦੇਸ਼ ਵਿਚ 24 ਘੰਟੇ ਬਿਜਲੀ ਮਿਲਣੀ ਚਾਹੀਦੀ ਹੈ ਤੇ ਉਹ ਦੇਸ਼ ਦੇ ਗਰੀਬਾਂ ਨੂੰ ਮੁਫਤ ਬਿਜਲੀ ਦੇਣਗੇ। ਹਰ ਮੁਹੱਲੇ ਤੇ ਪਿੰਡ ਵਿਚ ਸ਼ਾਨਦਾਰ ਸਰਕਾਰੀ ਸਕੂਲ ਬਣਨਗੇ।



Scroll to Top