Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਇੰਡੀਆ ਗਠਜੋੜ ਦੇ ਨੇਤਾਵਾਂ ਨੇ ਰਾਮਲੀਲਾ ਮੈਦਾਨ ਵਿੱਚ ਕੀਤੀ ਮਹਾ ਰੈਲੀ

ਦੁਆਰਾ: Punjab Bani ਪ੍ਰਕਾਸ਼ਿਤ :Sunday, 31 March, 2024, 06:45 PM

ਇੰਡੀਆ ਗਠਜੋੜ ਦੇ ਨੇਤਾਵਾਂ ਨੇ ਰਾਮਲੀਲਾ ਮੈਦਾਨ ਵਿੱਚ ਕੀਤੀ ਮਹਾ ਰੈਲੀ
ਨਵੀਂ ਦਿੱਲੀ, 31 ਮਾਰਚ
ਇੱਥੋਂ ਦੇ ਰਾਮਲੀਲਾ ਮੈਦਾਨ ਵਿੱਚ ਇੰਡੀਆ ਗਠਜੋੜ ਦੇ ਆਗੂਆਂ ਵੱਲੋਂ ਮਹਾਂ ਰੈਲੀ ਕੀਤੀ ਗਈ। ਲੋਕ ਸਭਾ ਚੋਣਾਂ ਤੋਂ ਪਹਿਲਾਂ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਰੋਸ ਵਜੋਂ ਇੱਥੇ ਰਾਮਲੀਲਾ ਮੈਦਾਨ ਵਿੱਚ ਇੰਡੀਆ ਗੱਠਜੋੜ ਦੇ ਮੋਹਰੀ ਆਗੂ ਇਕੱਠੇ ਹੋਏ ਤੇ ਕੇਂਦਰ ਸਰਕਾਰ ਦੀ ਲੋਕਤੰਤਰ ਵਿਰੋਧੀ ਨੀਤੀ ਖ਼ਿਲਾਫ਼ ਰੋਸ ਪ੍ਰਗਟਾਇਆ। ਇਸ ਮੌਕੇ ਐਨਸੀਪੀ ਆਗੂ ਸ਼ਰਦ ਪਵਾਰ, ਸ਼ਿਵ ਸੈਨਾ ਦੇ ਮੁਖੀ ਊਧਵ ਠਾਕਰੇ, ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ, ਸੀਪੀਆਈ (ਐਮ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ, ਸੀਪੀਆਈ ਜਨਰਲ ਸਕੱਤਰ ਡੀ ਰਾਜਾ, ਪੀਡੀਪੀ ਮੁਖੀ ਮਹਿਬੂਬਾ ਮੁਫ਼ਤੀ ਅਤੇ ਝਾਰਖੰਡ ਦੇ ਮੁੱਖ ਮੰਤਰੀ ਸੋਰੇਨ, ਕਾਂਗਰਸ ਆਗੂ ਰਾਹੁਲ ਗਾਂਧੀ ਸ਼ਾਮਲ ਹੋਏ। ਕਾਂਗਰਸ ਆਗੂ ਰਾਹੁਲ ਗਾਂਧੀ ਨੇ ਦਿੱਲੀ ਵਿਚ ਇੰਡੀਆ ਗਠਜੋੜ ਦੀ ਰੈਲੀ ਦੌਰਾਨ ਭਾਜਪਾ ’ਤੇ ਨਿਸ਼ਾਨੇ ਸੇਧੇ। ਉਨ੍ਹਾਂ ਭਾਜਪਾ ’ਤੇ ਮੈਚ ਫਿਕਸਿੰਗ ਦੀ ਖੇਡ ਖੇਡਣ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਭਾਜਪਾ ਕ੍ਰਿਕਟ ਦੀ ਖੇਡ ਵਾਂਗ ਮੈਚ ਫਿਕਸਿੰਗ ਦੀਆਂ ਚਾਲਾਂ ਚਲ ਰਹੀ ਹੈ ਜਿੱਥੇ ਖਿਡਾਰੀਆਂ ਨੂੰ ਖਰੀਦਿਆ ਜਾਂਦਾ ਹੈ ਅਤੇ ਕਪਤਾਨਾਂ ਨੂੰ ਧਮਕਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਸ ਯੋਜਨਾਬੱਧ ਰਣਨੀਤੀ ਦਾ ਸਪਸ਼ਟ ਪ੍ਰਗਟਾਵਾ ਹਨ। ਰਾਹੁਲ ਗਾਂਧੀ ਨੇ ਦੋਸ਼ ਲਾਇਆ ਕਿ ਭਾਜਪਾ ਨੇ ਲੋਕਤੰਤਰ ਦਾ ਘਾਣ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦਾ ਸੰਵਿਧਾਨ ਬਦਲਣਾ ਚਾਹੁੰਦੇ ਹਨ। ਇਸ ਤੋਂ ਪਹਿਲਾਂ ਕੇਜਰੀਵਾਲ ਦੀ ਪਤਨੀ ਸੁਨੀਤਾ ਵੀ ਮੰਚ ’ਤੇ ਪੁੱਜੀ। ਇਹ ਰੈਲੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਅਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਵਿਰੋਧੀ ਧਿਰਾਂ ਵਿਰੁੱਧ ਏਜੰਸੀਆਂ ਦੀ ਦੁਰਵਰਤੋਂ ਦੇ ਰੋਸ ਵਜੋਂ ਕੀਤੀ ਜਾ ਰਹੀ ਹੈ। ਇਸ ਰੈਲੀ ਵਿਚ ਸੁਨੀਤਾ ਕੇਜਰੀਵਾਲ ਨੇ ਦਿੱਲੀ ਦੇ ਮੁੱਖ ਮੰਤਰੀ ਦਾ ਸੰਦੇਸ਼ ਪੜ੍ਹ ਕੇ ਸੁਣਾਇਆ। ਅਰਵਿੰਦ ਕੇਜਰੀਵਾਲ ਦੀ ਪਤਨੀ ਨੇ ਮੰਚ ’ਤੇ ਕੇਜਰੀਵਾਲ ਦੀਆਂ ਛੇ ਗਾਰੰਟੀਆਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਇਹ ਗਾਰੰਟੀਆਂ ਜੇਲ੍ਹ ਵਿਚ ਤਿਆਰ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਦੇਸ਼ ਵਿਚ 24 ਘੰਟੇ ਬਿਜਲੀ ਮਿਲਣੀ ਚਾਹੀਦੀ ਹੈ ਤੇ ਉਹ ਦੇਸ਼ ਦੇ ਗਰੀਬਾਂ ਨੂੰ ਮੁਫਤ ਬਿਜਲੀ ਦੇਣਗੇ। ਹਰ ਮੁਹੱਲੇ ਤੇ ਪਿੰਡ ਵਿਚ ਸ਼ਾਨਦਾਰ ਸਰਕਾਰੀ ਸਕੂਲ ਬਣਨਗੇ।



Scroll to Top