ਵਿਦੇਸ਼ ਮੰਤਰੀ ਐਸ ਜੈਸ਼ੰਕਰ ਬੋਲੇ, ਪਨੂੰ ਮਾਮਲੇ ਜਾਂਚ ਵਿੱਚ ਭਾਰਤ ਦੇ ਸੁਰਖਿਆ ਹਿੱਤ ਜੁੜੇ
ਦੁਆਰਾ: Punjab Bani ਪ੍ਰਕਾਸ਼ਿਤ :Monday, 01 April, 2024, 02:45 PM

ਵਿਦੇਸ਼ ਮੰਤਰੀ ਐਸ ਜੈਸ਼ੰਕਰ ਬੋਲੇ, ਪਨੂੰ ਮਾਮਲੇ ਜਾਂਚ ਵਿੱਚ ਭਾਰਤ ਦੇ ਸੁਰਖਿਆ ਹਿੱਤ ਜੁੜੇ
ਨਵੀਂ ਦਿੱਲੀ, 1 ਅਪਰੈਲ
ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਅੱਜ ਕਿਹਾ ਕਿ ਖਾਲਿਸਤਾਨੀ ਅਤਿਵਾਦੀ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਵਿਚ ਸਰਕਾਰੀ ਅਧਿਕਾਰੀ ਦੀ ਕਥਿਤ ਸ਼ਮੂਲੀਅਤ ਦੀ ਜਾਂਚ ਵਿਚ ਭਾਰਤ ਦੇ ਕੌਮੀ ਸੁਰੱਖਿਆ ਹਿੱਤ ਜੁੜੇ ਹਨ। ਭਾਰਤ ਵਿਚ ਅਮਰੀਕੀ ਰਾਜਦੂਤ ਐਰਿਕ ਗਾਰਸੇਟੀ ਦੇ ਬਿਆਨ ਬਾਰੇ ਪੁੱਛੇ ਜਾਣ ‘ਤੇ ਉਨ੍ਹਾਂ ਨੇ ਪੱਤਰਕਾਰਾਂ ਨੂੰ ਕਿਹਾ, ‘ਅਸੀਂ ਇਸ ਦੀ ਜਾਂਚ ਕਰ ਰਹੇ ਹਾਂ ਕਿਉਂਕਿ ਸਾਡਾ ਮੰਨਣਾ ਹੈ ਕਿ ਇਸ ਜਾਂਚ ਵਿਚ ਸਾਡੇ ਆਪਣੇ ਕੌਮੀ ਸੁਰੱਖਿਆ ਹਿੱਤ ਸ਼ਾਮਲ ਹਨ।’ ਗਾਰਸੇਟੀ ਨੇ ਕਿਹਾ ਸੀ ਕਿ ਕਿਸੇ ਹੋਰ ਦੇਸ਼ ਦੇ ਨਾਗਰਿਕ ਦੀ ਹੱਤਿਆ ਕਰਨ ਦੀ ਕੋਸ਼ਿਸ਼ ਵਿੱਚ ਸਰਕਾਰੀ ਅਧਿਕਾਰੀ ਦੀ ਸ਼ਮੂਲੀਅਤ ‘ਅਸਵੀਕਾਰਨਯੋਗ’ ਹੈ। ਸ੍ਰੀ ਜੈਸ਼ੰਕਰ ਨੇ ਕਿਹਾ ਕਿ ਅਮਰੀਕੀ ਰਾਜਦੂਤ ਉਨ੍ਹਾਂ ਦੀ ਸਰਕਾਰ ਦੀ ਸੋਚ ਜਾਂ ਸਥਿਤੀ ਦੇ ਮੁਤਾਬਕ ਜੋ ਵੀ ਸਹੀ ਹੈ, ਉਹੀ ਕਹਿਣਗੇ।
