ਸਾਬਕਾ ਸੰਸਦ ਮੈਬਰ ਧਰਮਵੀਰ ਗਾਂਧੀ ਕਾਂਗਰਸ ਵਿੱਚ ਸ਼ਾਮਲ

ਦੁਆਰਾ: Punjab Bani ਪ੍ਰਕਾਸ਼ਿਤ :Monday, 01 April, 2024, 02:47 PM

ਸਾਬਕਾ ਸੰਸਦ ਮੈਬਰ ਧਰਮਵੀਰ ਗਾਂਧੀ ਕਾਂਗਰਸ ਵਿੱਚ ਸ਼ਾਮਲ
ਨਵੀਂ ਦਿੱਲੀ, 1 ਅਪਰੈਲ
ਪਟਿਆਲਾ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਸੰਸਦ ਮੈਂਬਰ ਧਰਮਵੀਰ ਗਾਂਧੀ ਅੱਜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ।ਸ੍ਰੀ ਗਾਂਧੀ ਦੇ ਪਟਿਆਲਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਵਜੋਂ ਚੋਣ ਲੜਨ ਦੀ ਸੰਭਾਵਨਾ ਹੈ। ਧਰਮਵੀਰ ਗਾਂਧੀ ਨੇ 2014 ਵਿੱਚ ‘ਆਪ’ ਉਮੀਦਵਾਰ ਵਜੋਂ ਪਟਿਆਲਾ ਤੋਂ ਪ੍ਰਨੀਤ ਕੌਰ ਨੂੰ ਹਰਾ ਕੇ ਲੋਕ ਸਭਾ ਚੋਣ ਜਿੱਤੀ ਸੀ। ਗਾਂਧੀ, ਜੋ ਪੇਸ਼ੇ ਤੋਂ ਡਾਕਟਰ ਹਨ, ਨੇ ਬਾਅਦ ਵਿੱਚ 2016 ਵਿੱਚ ‘ਆਪ’ ਨੂੰ ਛੱਡ ਦਿੱਤਾ ਅਤੇ ਆਪਣੀ ਨਵਾਂ ਪੰਜਾਬ ਪਾਰਟੀ ਬਣਾਈ, ਜਿਸ ਨੂੰ ਉਨ੍ਹਾਂ ਅੱਜ ਕਾਂਗਰਸ ਵਿੱਚ ਰਲਾ ਦਿੱਤਾ।