Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Monday, 29 Jun 2026 | 4:41 pm

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਪਟਿਆਲੇ ਦਾ ਨੌਜਵਾਨ ਯੂਕਰੇਨ ਦੀ ਜੰਗ ਵਿੱਚ ਲੜਨ ਲਈ ਮਜਬੂਰ

ਦੁਆਰਾ: Punjab Bani ਪ੍ਰਕਾਸ਼ਿਤ :Tuesday, 02 April, 2024, 06:51 PM

ਪਟਿਆਲੇ ਦਾ ਨੌਜਵਾਨ ਯੂਕਰੇਨ ਦੀ ਜੰਗ ਵਿੱਚ ਲੜਨ ਲਈ ਮਜਬੂਰ

ਸੰਸਦ ਮੈਂਬਰ ਪਟਿਆਲਾ ਪ੍ਰਨੀਤ ਕੌਰ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨੂੰ ਦਖਲ ਦੇਣ ਅਤੇ ਸਾਡੇ ਨੌਜਵਾਨਾਂ ਨੂੰ ਘਰ ਵਾਪਸ ਲਿਆਉਣ ਦੀ ਅਪੀਲ ਕੀਤੀ

ਪਟਿਆਲਾ, 2 ਅਪਰੈਲ
ਸਾਬਕਾ ਵਿਦੇਸ਼ ਰਾਜ ਮੰਤਰੀ ਅਤੇ ਪਟਿਆਲਾ ਤੋਂ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਨੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੂੰ ਅਪੀਲ ਕੀਤੀ ਕਿ ਉਹ ਯੂਕਰੇਨ ਯੁੱਧ ਵਿੱਚ ਫਸੇ ਪਟਿਆਲਾ ਦੇ ਨੌਜਵਾਨ ਦੀ ਸੁਰੱਖਿਅਤ ਘਰ ਵਾਪਸੀ ਨੂੰ ਯਕੀਨੀ ਬਣਾਉਣ।

ਮਦਦ ਲਈ ਅਪੀਲ ਕਰਦਿਆਂ ਪ੍ਰਨੀਤ ਕੌਰ ਨੇ ਕਿਹਾ, “ਮੇਰੇ ਪਟਿਆਲਾ ਜ਼ਿਲ੍ਹੇ ਵਿੱਚ ਪੈਂਦੇ ਪਿੰਡ ਡਕਾਲਾ ਦਾ ਗੁਰਪ੍ਰੀਤ ਸਿੰਘ ਪੁੱਤਰ ਨਾਇਬ ਸਿੰਘ ਜਨਵਰੀ ਵਿੱਚ ਟੂਰਿਸਟ ਵੀਜ਼ੇ ’ਤੇ ਰੂਸ ਗਿਆ ਸੀ ਅਤੇ ਰੂਸ ਵੱਲੋਂ ਫੜੇ ਗਏ ਸੱਤ ਭਾਰਤੀ ਨਾਗਰਿਕਾਂ ਵਿੱਚੋਂ ਇੱਕ ਹੈ। ਰੂਸੀ ਪੁਲਿਸ ਫੋਰਸ ਨੇ ਇਨ੍ਹਾਂ ਨੌਜਵਾਨਾਂ ਨੂੰ ਫੌਜੀ ਅਫਸਰਾਂ ਦੇ ਹਵਾਲੇ ਕਰ ਦਿੱਤਾ ਸੀ, ਜਿਨ੍ਹਾਂ ਨੇ ਜੰਗ ਦੇ ਦੌਰਾਨ, ਯੂਕਰੇਨ ਦੇ ਵਿਰੁੱਧ ਲੜਨ ਲਈ ਉਨ੍ਹਾਂ ਨੂੰ ਜ਼ਬਰਦਸਤੀ ਮਜ਼ਬੂਰ ਕੀਤਾ ਹੈ।”

ਉਨ੍ਹਾਂ ਨੇ ਅੱਗੇ ਕਿਹਾ, “ਗੁਰਪ੍ਰੀਤ ਦਾ ਪਰਿਵਾਰ ਆਰਥਿਕ ਤੌਰ ‘ਤੇ ਕਮਜ਼ੋਰ ਪਿਛੋਕੜ ਨਾਲ ਸਬੰਧਤ ਹੈ ਅਤੇ ਉਹ ਇੱਕ ਰਸੋਈਏ ਜਾਂ ਡਰਾਈਵਰ ਵਜੋਂ ਨੌਕਰੀ ਦੀ ਉਮੀਦ ਵਿੱਚ ਰੂਸ ਗਿਆ ਸੀ। ਉਸ ਦਾ ਪਰਿਵਾਰ ਮੈਨੂੰ ਮਿਲਣ ਆਇਆ ਸੀ ਅਤੇ ਆਪਣੇ ਪੁੱਤਰ ਨੂੰ ਸੁਰੱਖਿਅਤ ਵਾਪਸ ਲਿਆਉਣ ਲਈ ਮਦਦ ਮੰਗ ਰਹੇ ਸੀ। ਹਾਲ ਹੀ ਵਿੱਚ ਇਹਨਾਂ ਸੱਤ ਲੜਕਿਆਂ ਦੀ ਇੱਕ ਵੀਡੀਓ ਵੀ ਵਾਇਰਲ ਹੋਈ ਹੈ ਜਿਸ ਵਿੱਚ ਉਹ ਵਾਪਿਸ ਭਾਰਤ ਲਿਆਂਦੇ ਜਾਣ ਦੀ ਅਪੀਲ ਕਰ ਰਹੇ ਹਨ।”

ਪਟਿਆਲਾ ਦੇ ਸੰਸਦ ਮੈਂਬਰ ਨੇ ਅੱਗੇ ਕਿਹਾ, “ਮੈਂ ਸਾਡੇ ਮਾਨਯੋਗ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੂੰ ਬੇਨਤੀ ਕਰਦੀ ਹਾਂ ਕਿ ਉਹ ਤੁਰੰਤ ਦਖਲ ਦੇਣ ਅਤੇ ਸਾਰੇ 7 ਮੁੰਡਿਆਂ ਦੀ ਸੁਰੱਖਿਅਤ ਘਰ ਵਾਪਸੀ ਨੂੰ ਯਕੀਨੀ ਬਣਾਉਣ ਲਈ ਰੂਸੀ ਅਧਿਕਾਰੀਆਂ ਕੋਲ ਇਹ ਮਾਮਲਾ ਉਠਾਉਣ।”

ਪਟਿਆਲਾ ਦੇ ਸੰਸਦ ਮੈਂਬਰ ਨੇ ਵਿਦੇਸ਼ ਮੰਤਰੀ ਨੂੰ ਪੱਤਰ ਲਿਖ ਕੇ ਵੀ ਇਸ ਦੀ ਮੰਗ ਕੀਤੀ ਹੈ।



Scroll to Top