ਰਾਹੁਲ ਗਾਂਧੀ ਦੇ ਮਾਣਹਾਨੀ ਮਾਮਲੇ ਦੀ ਸੁਣਵਾਈ 12 ਤੱਕ ਮੁਲਤਵੀ

ਦੁਆਰਾ: Punjab Bani ਪ੍ਰਕਾਸ਼ਿਤ :Tuesday, 02 April, 2024, 07:14 PM

ਰਾਹੁਲ ਗਾਂਧੀ ਦੇ ਮਾਣਹਾਨੀ ਮਾਮਲੇ ਦੀ ਸੁਣਵਾਈ 12 ਤੱਕ ਮੁਲਤਵੀ
ਸੁਲਤਾਨਪੁਰ, 2 ਅਪਰੈਲ
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਖ਼ਿਲਾਫ਼ ਕਥਿਤ ਇਤਰਾਜ਼ਯੋਗ ਟਿੱਪਣੀ ਕਰਨ ਸਬੰਧੀ 2018 ਵਿੱਚ ਦਰਜ ਕੀਤੇ ਗਏ ਮਾਣਹਾਨੀ ਮਾਮਲੇ ਦੀ ਸੁਣਵਾਈ 12 ਅਪਰੈਲ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਜੱਜ ਛੁੱਟੀ ’ਤੇ ਹੋਣ ਕਾਰਨ ਅੱਜ ਮਾਮਲੇ ਦੀ ਸੁਣਵਾਈ ਨਹੀਂ ਹੋ ਸਕੀ। ਭਾਜਪਾ ਆਗੂ ਵਿਜੈ ਮਿਸ਼ਰਾ ਨੇ ਛੇ ਸਾਲ ਪਹਿਲਾਂ ਰਾਹੁਲ ਖ਼ਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ।