ਅਰੁਣਾਚਲ ਪ੍ਰਦੇਸ਼ ਭਾਰਤ ਦਾ ਅਨਿਖੜਵਾਂ ਹਿੱਸਾ ਹੈ ਤੇ ਹਮੇਸ਼ਾ ਰਹੇਗਾ : ਵਿਦੇਸ਼ ਮੰਤਰਾਲੇ

ਦੁਆਰਾ: Punjab Bani ਪ੍ਰਕਾਸ਼ਿਤ :Tuesday, 02 April, 2024, 07:12 PM

ਅਰੁਣਾਚਲ ਪ੍ਰਦੇਸ਼ ਭਾਰਤ ਦਾ ਅਨਿਖੜਵਾਂ ਹਿੱਸਾ ਹੈ ਤੇ ਹਮੇਸ਼ਾ ਰਹੇਗਾ : ਵਿਦੇਸ਼ ਮੰਤਰਾਲੇ
ਨਵੀਂ ਦਿੱਲੀ, 2 ਅਪਰੈਲ
ਵਿਦੇਸ਼ ਮੰਤਰਾਲੇ ਨੇ ਅੱਜ ਅਰੁਣਾਚਲ ਪ੍ਰਦੇਸ਼ ‘ਚ ਸਥਾਨਾਂ ਦੇ ਨਾਵਾਂ ਨੂੰ ਬਦਲਣ ਦੀਆਂ ਚੀਨ ਦੀਆਂ ਕੋਸ਼ਿਸ਼ਾਂ ਨੂੰ ਸਖ਼ਤੀ ਨਾਲ ਰੱਦ ਕਰਦੇ ਹੋਏ ਕਿਹਾ ਕਿ ਮਨਘੜਤ ਨਾਂ ਰੱਖਣ ਨਾਲ ਇਹ ਹਕੀਕਤ ਨਹੀਂ ਬਦਲੇਗੀ ਕਿ ਇਹ ਸੂਬਾ ਭਾਰਤ ਦਾ ਅਨਿੱਖੜਵਾਂ ਹਿੱਸਾ ਹੈ, ਰਿਹਾ ਹੈ ਅਤੇ ਹਮੇਸ਼ਾ ਰਹੇਗਾ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਬਿਆਨ ਵਿੱਚ ਕਿਹਾ, ‘ਚੀਨ ਭਾਰਤੀ ਰਾਜ ਅਰੁਣਾਚਲ ਪ੍ਰਦੇਸ਼ ਵਿੱਚ ਸਥਾਨਾਂ ਦੇ ਨਾਮ ਬਦਲਣ ਦੀਆਂ ਆਪਣੀਆਂ ਮੂਰਖਤਾ ਭਰੀ ਕੋਸ਼ਿਸ਼ਾਂ ਜਾਰੀ ਰੱਖ ਰਿਹਾ ਹੈ। ਅਸੀਂ ਅਜਿਹੇ ਯਤਨਾਂ ਨੂੰ ਸਖ਼ਤੀ ਨਾਲ ਨਕਾਰਦੇ ਹਾਂ।