ਅਰਵਿੰਦ ਕੇਜਰੀਵਾਲ 28 ਨੂੰ ਕਰਨਗੇ ਸੱਚ ਦਾ ਖੁਲਾਸਾ : ਸੁਨੀਤਾ ਕੇਜਰੀਵਾਲ
ਦੁਆਰਾ: Punjab Bani ਪ੍ਰਕਾਸ਼ਿਤ :Wednesday, 27 March, 2024, 03:35 PM

ਅਰਵਿੰਦ ਕੇਜਰੀਵਾਲ 28 ਨੂੰ ਕਰਨਗੇ ਸੱਚ ਦਾ ਖੁਲਾਸਾ : ਸੁਨੀਤਾ ਕੇਜਰੀਵਾਲ
ਨਵੀਂ ਦਿੱਲੀ, 27 ਮਾਰਚ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਅੱਜ ਜਾਰੀ ਬਿਆਨ ਵਿੱਚ ਕਿਹਾ ਹੈ ਕਿ ਈਡੀ ਦੇ ਕਈ ਛਾਪਿਆਂ ਵਿੱਚ ਇੱਕ ਪੈਸਾ ਵੀ ਨਹੀਂ ਮਿਲਿਆ। ਮੇਰੇ ਪਤੀ 28 ਮਾਰਚ ਨੂੰ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਅਦਾਲਤ ਵਿੱਚ ਸੱਚਾਈ ਦਾ ਖੁਲਾਸਾ ਕਰਨਗੇ। ਉਨ੍ਹਾਂ ਕਿਹਾ,‘ਮੇਰੇ ਪਤੀ ਨੇ ਹਿਰਾਸਤ ‘ਚ ਰਹਿੰਦਿਆਂ ਜਲ ਮੰਤਰੀ ਨੂੰ ਹਦਾਇਤਾਂ ਜਾਰੀ ਕੀਤੀਆਂ, ਕੀ ਕੇਂਦਰ ਨੂੰ ਇਸ ਨਾਲ ਸਮੱਸਿਆ ਸੀ, ਕੀ ਉਹ ਦਿੱਲੀ ਨੂੰ ਤਬਾਹ ਕਰਨਾ ਚਾਹੁੰਦੇ ਹਨ?’
