ਅਮਰੀਕਾ ਦੇ ਸੀਨੀਅਰ ਡਿਪਲੋਮੈਟ ਨੂੰ ਕੀਤਾ ਤਲਬ

ਦੁਆਰਾ: Punjab Bani ਪ੍ਰਕਾਸ਼ਿਤ :Wednesday, 27 March, 2024, 03:39 PM

ਅਮਰੀਕਾ ਦੇ ਸੀਨੀਅਰ ਡਿਪਲੋਮੈਟ ਨੂੰ ਕੀਤਾ ਤਲਬ
ਨਵੀਂ ਦਿੱਲੀ, 27 ਮਾਰਚ
ਭਾਰਤ ਨੇ ਅੱਜ ਅਮਰੀਕਾ ਦੇ ਸੀਨੀਅਰ ਡਿਪਲੋਮੈਟ ਨੂੰ ਤਲਬ ਕਰਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਬਾਰੇ ਅਮਰੀਕੀ ਵਿਦੇਸ਼ ਵਿਭਾਗ ਦੇ ਅਧਿਕਾਰੀ ਦੀ ਟਿੱਪਣੀ ‘ਤੇ ਸਖ਼ਤ ਵਿਰੋਧ ਦਰਜ ਕਰਵਾਇਆ ਹੈ। ਭਾਰਤੀ ਵਿਦੇਸ਼ ਮੰਤਰਾਲੇ ਦੇ ਅਧਿਕਾਰੀਆਂ ਨੇ ਅਮਰੀਕੀ ਮਿਸ਼ਨ ਦੀ ਕਾਰਜਕਾਰੀ ਉਪ ਮੁਖੀ ਗਲੋਰੀਆ ਬਾਰਬੇਨਾ ਨੂੰ ਸਾਊਥ ਬਲਾਕ ਸਥਿਤ ਦਫ਼ਤਰ ਵਿੱਚ ਤਲਬ ਕੀਤਾ। ਮੀਟਿੰਗ 30 ਮਿੰਟ ਤੋਂ ਵੱਧ ਚੱਲੀ। ਅਮਰੀਕੀ ਵਿਦੇਸ਼ ਵਿਭਾਗ ਦੇ ਅਧਿਕਾਰੀ ਨੇ ਕਿਹਾ ਸੀ ਕਿ ਉਨ੍ਹਾਂ ਦਾ ਮੁਲਕ ਮੁੱਖ ਮੰਤਰੀ ਕੇਜਰੀਵਾਲ ਲਈ ਨਿਰਪੱਖ, ਪਾਰਦਰਸ਼ੀ ਅਤੇ ਸਮੇਂ ਸਿਰ ਕਾਨੂੰਨੀ ਪ੍ਰਕਿਰਿਆ ਦੇ ਹੱਕ ਵਿੱਚ ਹੈ।