Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Friday, 14 Aug 2026 | 11:17 am

+91 90915 01313 , +91 90916 01313

punjabbanni@gmail.com
punjabbani@yahoo.com

ਹਾਈਕੋਰਟ ਨੇ ਮੁੱਖ ਮੰਤਰੀ ਨੂੰ ਅਹੁਦੇ ਤੋ ਹਟਾਉਣਵਾਲੀ  ਜਨਹਿਤ ਪਟੀਸ਼ਨ ਤੇ ਸੁਣਵਾਈ ਕਰਨ ਤੋ ਕੀਤਾ ਇਨਕਾਰ

ਹਾਈਕੋਰਟ ਨੇ ਮੁੱਖ ਮੰਤਰੀ ਨੂੰ ਅਹੁਦੇ ਤੋ ਹਟਾਉਣਵਾਲੀ ਜਨਹਿਤ ਪਟੀਸ਼ਨ ਤੇ ਸੁਣਵਾਈ ਕਰਨ ਤੋ ਕੀਤਾ ਇਨਕਾਰ

ਹਾਈਕੋਰਟ ਨੇ ਮੁੱਖ ਮੰਤਰੀ ਨੂੰ ਅਹੁਦੇ ਤੋ ਹਟਾਉਣਵਾਲੀ ਜਨਹਿਤ ਪਟੀਸ਼ਨ ਤੇ ਸੁਣਵਾਈ ਕਰਨ ਤੋ ਕੀਤਾ ਇਨਕਾਰ
ਦਿੱਲੀ : ਹਾਈ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਵਾਲੀ ਜਨਹਿੱਤ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਇਹ ਜਨਹਿੱਤ ਪਟੀਸ਼ਨ ਸੁਰਜੀਤ ਸਿੰਘ ਯਾਦਵ ਨਾਂ ਦੇ ਵਿਅਕਤੀ ਵੱਲੋਂ ਹਾਈ ਕੋਰਟ ਵਿੱਚ ਦਾਇਰ ਕੀਤੀ ਗਈ ਹੈ। ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਅਰਵਿੰਦ ਕੇਜਰੀਵਾਲ ਦੇ ਮੁੱਖ ਮੰਤਰੀ ਦੇ ਅਹੁਦੇ ‘ਤੇ ਬਣੇ ਰਹਿਣ ਨਾਲ ਕਾਨੂੰਨ ਅਤੇ ਨਿਆਂ ਦੀ ਪ੍ਰਕਿਰਿਆ ‘ਚ ਰੁਕਾਵਟ ਆਵੇਗੀ ਅਤੇ ਦਿੱਲੀ ‘ਚ ਸੰਵਿਧਾਨਕ ਵਿਵਸਥਾ ਦੇ ਟੁੱਟਣ ਦਾ ਵੀ ਖਤਰਾ ਹੈ।
ਪਟੀਸ਼ਨ ਨੂੰ ਰੱਦ ਕਰਦਿਆਂ ਹਾਈਕੋਰਟ ਨੇ ਕਿਹਾ ਕਿ ਅਜਿਹਾ ਕੋਈ ਸੰਵਿਧਾਨਕ ਜ਼ੁੰਮੇਵਾਰੀ ਨਹੀਂ ਹੈ ਕਿ ਅਰਵਿੰਦ ਕੇਜਰੀਵਾਲ ਆਪਣੇ ਅਹੁਦੇ ‘ਤੇ ਬਣੇ ਨਹੀਂ ਰਹਿ ਸਕਦੇ। ਹਾਈਕੋਰਟ ਨੇ ਕਿਹਾ ਕਿ ਇਹ ਕਾਰਜਕਾਰਨੀ ਨਾਲ ਜੁੜਿਆ ਮਾਮਲਾ ਹੈ, ਦਿੱਲੀ ਦੇ ਉਪ ਰਾਜਪਾਲ ਇਸ ਮਾਮਲੇ ਨੂੰ ਦੇਖਣਗੇ ਅਤੇ ਫਿਰ ਰਾਸ਼ਟਰਪਤੀ ਨੂੰ ਭੇਜ ਦੇਣਗੇ। ਇਸ ਮਾਮਲੇ ਵਿੱਚ ਅਦਾਲਤ ਦੀ ਕੋਈ ਭੂਮਿਕਾ ਨਹੀਂ ਹੈ।

Advertisement
Advertisement
Advertisement
Advertisement
Scroll to Top