Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Friday, 14 Aug 2026 | 12:26 pm

+91 90915 01313 , +91 90916 01313

punjabbanni@gmail.com
punjabbani@yahoo.com

ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪਟਿਆਲਾ, 28 ਮਾਰਚ, 2024:

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ ਬਲਬੇੜਾ, ਜ਼ਿਲ੍ਹਾ ਪਟਿਆਲਾ ਵਿਖੇ ਤਕਨੀਕੀ ਸਹਾਇਕ ਲਾਈਨ ਮੈਨ (ਏਐਲਐਮ) ਵਜੋਂ ਤਾਇਨਾਤ ਚਰਨਜੀਤ ਸਿੰਘ, ਜੋ ਬਤੌਰ ਖ਼ਪਤਕਾਰ ਕਲਰਕ ਵਜੋਂ ਕੰਮ ਕਰ ਰਿਹਾ ਹੈ, ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ। ਉਕਤ ਮੁਲਜ਼ਮ ਬਿਲਾਸਪੁਰ ਡੇਰੇ, ਬਾਜ਼ੀਗਰ ਬਸਤੀ, ਪਟਿਆਲਾ ਵਿਖੇ ਰਹਿ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਹਰਿੰਦਰ ਸਿੰਘ ਵਾਸੀ ਪਿੰਡ ਦੁਲਬਾ, ਜ਼ਿਲ੍ਹਾ ਪਟਿਆਲਾ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸਦੇ ਦਾਦੇ ਦੀ ਮਲਕੀਅਤ ਵਾਲਾ ਟਿਊਬਵੈੱਲ ਬਿਜਲੀ ਕੁਨੈਕਸ਼ਨ ਉਸਦੇ ਨਾਮ ‘ਤੇ ਤਬਦੀਲ ਕਰਨ ਬਦਲੇ ਉਕਤ ਮੁਲਜ਼ਮ ਨੇ ਉਸ ਕੋਲੋਂ 15,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕਿ ਉਕਤ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਉਕਤ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Advertisement
Advertisement
Advertisement
Advertisement
Scroll to Top