ਮਹੂਆ ਮੋਇਤਰਾ ਨੇ ਕੀਤਾ ਈਡੀ ਦੇ ਸੰਮਨ ਨੂੰ ਨਜਰਅੰਦਾਜ

ਦੁਆਰਾ: Punjab Bani ਪ੍ਰਕਾਸ਼ਿਤ :Thursday, 28 March, 2024, 02:37 PM

ਮਹੂਆ ਮੋਇਤਰਾ ਨੇ ਕੀਤਾ ਈਡੀ ਦੇ ਸੰਮਨ ਨੂੰ ਨਜਰਅੰਦਾਜ
ਦਿਲੀ : ਟੀਐਮਸੀ ਨੇਤਾ ਮਹੂਆ ਮੋਇਤਰਾ ਨੇ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਸੰਮਨ ਨੂੰ ਨਜ਼ਰਅੰਦਾਜ਼ ਕਰ ਦਿੱਤਾ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਹ ਵੀਰਵਾਰ ਨੂੰ ਆਪਣੇ ਕ੍ਰਿਸ਼ਨਾਨਗਰ ਹਲਕੇ ਵਿੱਚ ਚੋਣ ਪ੍ਰਚਾਰ ਕਰਨਗੇ। ਦੱਸ ਦੇਈਏ ਕਿ ਈਡੀ ਨੇ ਮਹੂਆ ਨੂੰ ਨਵੀਂ ਦਿੱਲੀ ਸਥਿਤ ਈਡੀ ਦਫ਼ਤਰ ਵਿੱਚ ਪੁੱਛਗਿੱਛ ਲਈ ਪੇਸ਼ ਹੋਣ ਲਈ ਕਿਹਾ ਸੀ।
ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮੋਇਤਰਾ ਅਤੇ ਦੁਬਈ ਸਥਿਤ ਕਾਰੋਬਾਰੀ ਦਰਸ਼ਨ ਹੀਰਾਨੰਦਾਨੀ ਨੂੰ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ (ਫੇਮਾ) ਦੀ ਉਲੰਘਣਾ ਦੇ ਮਾਮਲੇ ਵਿੱਚ ਪੁੱਛਗਿੱਛ ਲਈ ਤਾਜ਼ਾ ਸੰਮਨ ਜਾਰੀ ਕੀਤਾ ਸੀ। 49 ਸਾਲਾ ਤ੍ਰਿਣਮੂਲ ਕਾਂਗਰਸ ਆਗੂ ਨੂੰ ਕੇਂਦਰੀ ਏਜੰਸੀ ਵੱਲੋਂ ਪਹਿਲਾਂ ਵੀ ਦੋ ਵਾਰ ਪੁੱਛਗਿੱਛ ਲਈ ਸੰਮਨ ਭੇਜਿਆ ਗਿਆ ਸੀ, ਪਰ ਉਹ ਸਰਕਾਰੀ ਕੰਮ ਦਾ ਹਵਾਲਾ ਦਿੰਦੇ ਹੋਏ ਪੇਸ਼ ਨਹੀਂ ਹੋਈ ਅਤੇ ਨੋਟਿਸ ਨੂੰ ਮੁਲਤਵੀ ਕਰਨ ਦੀ ਮੰਗ ਕੀਤੀ।