ਮੁਖਤਾਰ ਅੰਸਾਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ : ਵਧਾਈ ਸੁਰਖਿਆ

ਮੁਖਤਾਰ ਅੰਸਾਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ : ਵਧਾਈ ਸੁਰਖਿਆ
ਦਿਲੀ : ਗੈਂਗਸਟਰ ਤੋਂ ਸਿਆਸਤਦਾਨ ਬਣੇ ਮੁਖ਼ਤਾਰ ਅੰਸਾਰੀ ਦੀ ਦੇਰ ਰਾਤ ਦਿਲ ਦਾ ਦੌਰਾ ਪੈਣ ਕਾਰਨ ਮੌਤ (ਹੋ ਗਈ। ਉਸ ਨੂੰ ਸਿਹਤ ਵਿਗੜਨ ਮਗਰੋਂ ਬਾਂਦਾ ਦੇ ਮੈਡੀਕਲ ਕਾਲਜ ਲਿਆਂਦਾ ਗਿਆ ਸੀ।
ਇਸ ਤੋਂ ਪਹਿਲਾਂ ਅੰਸਾਰੀ ਨੂੰ ਮੰਗਲਵਾਰ ਨੂੰ ਛੁੱਟੀ ਮਿਲਣ ਮਗਰੋਂ ਯੂਪੀ ਦੇ ਰਾਣੀ ਦੁਰਗਾਵਤੀ ਮੈਡੀਕਲ ਕਾਲਜ ਤੋਂ ਜੇਲ੍ਹ ਵਿਚ ਤਬਦੀਲ ਕੀਤਾ ਗਿਆ ਸੀ। ਅੰਸਾਰੀ ਨੇ ਉਦੋਂ ਜੇਲ੍ਹ ਵਿਚ ਢਿੱਡ ਪੀੜ ਦੀ ਸ਼ਿਕਾਇਤ ਕੀਤੀ ਸੀ। ਅੰਸਾਰੀ ਦੇ ਵਕੀਲ ਨੇ ਦਾਅਵਾ ਕੀਤਾ ਕਿ ਸਾਬਕਾ ਵਿਧਾਇਕ ਨੂੰ ਬੋਲਣ ਵਿਚ ਮੁਸ਼ਕਲ ਆ ਰਹੀ ਸੀ। ਅੰਸਾਰੀ ਮਊ ਤੋਂ ਪੰਜ ਵਾਰ ਵਿਧਾਇਕ ਰਹੇ ਹਨ ਤੇ ਇਨ੍ਹਾਂ ਵਿਚੋਂ ਦੋ ਵਾਰ ਉਹ ਬਸਪਾ ਦੀ ਟਿਕਟ ’ਤੇ ਚੋਣ ਜਿੱਤੇ ਸਨ। ਅੰਸਾਰੀ ਨੇ ਆਖਰੀ ਅਸੈਂਬਲੀ ਚੋਣ 2017 ਵਿਚ ਲੜੀ ਸੀ।
ਇਸ ਦੌਰਾਨ ਮਊ, ਗਾਜ਼ੀਪੁਰ ਅਤੇ ਬਾਂਦਾ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਬਾਂਦਾ ਮੈਡੀਕਲ ਕਾਲਜ ਦੇ ਬਾਹਰ ਪੈਰਾ ਮਿਲਟਰੀ ਬਲਾਂ ਨੂੰ ਵੱਡੀ ਗਿਣਤੀ ‘ਚ ਤਾਇਨਾਤ ਕੀਤਾ ਗਿਆ ਹੈ। ਡੀਜੀਪੀ ਹੈੱਡਕੁਆਰਟਰ ਨੇ ਚੌਕਸੀ ਰੱਖਣ ਦੇ ਨਿਰਦੇਸ਼ ਦਿੱਤੇ ਹਨ।
