ਪਾਕਿਸਤਾਨੀ ਡਰੋਨ ਅਤੇ ਅੱਧਾ ਕਿਲੋ ਹੈਰੋਇਨ ਬਰਾਮਦ

ਦੁਆਰਾ: Punjab Bani ਪ੍ਰਕਾਸ਼ਿਤ :Friday, 29 March, 2024, 03:52 PM

ਪਾਕਿਸਤਾਨੀ ਡਰੋਨ ਅਤੇ ਅੱਧਾ ਕਿਲੋ ਹੈਰੋਇਨ ਬਰਾਮਦ
ਅੰਮ੍ਰਿਤਸਰ : ਬੀਐਸਐਫ ਅਤੇ ਸਪੈਸ਼ਲ ਟਾਸਕ ਫੋਰਸ ਨੇ ਸ਼ੁੱਕਰਵਾਰ ਸਵੇਰੇ ਵੱਖ-ਵੱਖ ਅਪਰੇਸ਼ਨਾਂ ਦੌਰਾਨ ਇੱਕ ਪਾਕਿਸਤਾਨੀ ਡਰੋਨ ਅਤੇ ਅੱਧਾ ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਫਿਲਹਾਲ ਸਰਹੱਦੀ ਇਲਾਕਿਆਂ ‘ਚ ਦੋਵਾਂ ਸੁਰੱਖਿਆ ਏਜੰਸੀਆਂ ਦਾ ਸਰਚ ਆਪਰੇਸ਼ਨ ਜਾਰੀ ਹੈ।
ਬੀਐਸਐਫ ਦੇ ਜਵਾਨਾਂ ਨੂੰ ਸੂਚਨਾ ਮਿਲੀ ਸੀ ਕਿ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਨੇ ਭਾਰਤ-ਪਾਕਿਸਤਾਨ ਸਰਹੱਦ ‘ਤੇ ਸਥਿਤ ਡੋਕੇ ਪਿੰਡ ਨੇੜੇ ਡਰੋਨ ਰਾਹੀਂ ਹੈਰੋਇਨ ਦੀ ਖੇਪ ਭੇਜੀ ਹੈ। ਇਸ ਤੋਂ ਬਾਅਦ ਜਵਾਨਾਂ ਨੇ ਇਲਾਕੇ ‘ਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਜਵਾਨਾਂ ਨੇ ਪਿੰਡ ਦੇ ਖੇਤਾਂ ਵਿੱਚੋਂ ਇੱਕ ਖਰਾਬ ਹੋਇਆ ਡਰੋਨ ਬਰਾਮਦ ਕੀਤਾ ਹੈ।