Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਨਸ਼ਾ ਤਸਕਰੀ ਅਤੇ ਗੈਰ ਕਾਨੂੰਨੀ ਵਿਕਰੀ ਨੂੰ ਸਖ਼ਤੀ ਨਾਲ ਠੱਲ੍ਹ ਪਾਉਣ ਦੇ ਹੁਕਮ

ਦੁਆਰਾ: Punjab Bani ਪ੍ਰਕਾਸ਼ਿਤ :Saturday, 06 April, 2024, 04:53 PM

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਨਸ਼ਾ ਤਸਕਰੀ ਅਤੇ ਗੈਰ ਕਾਨੂੰਨੀ ਵਿਕਰੀ ਨੂੰ ਸਖ਼ਤੀ ਨਾਲ ਠੱਲ੍ਹ ਪਾਉਣ ਦੇ ਹੁਕਮ

ਨਾਰਕੋ ਕੋਆਰਡੀਨੇਸ਼ਨ ਸੈਂਟਰ ਦੀ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ

ਪੁਲਿਸ ਤੇ ਪ੍ਰਸ਼ਾਸਨ ’ਤੇ ਅਧਾਰਿਤ ਟੀਮਾਂ ਕਰ ਰਹੀਆਂ ਹਨ ਸਾਂਝੀ ਚੈਕਿੰਗ

ਢਾਬਿਆਂ, ਵਿਦਿਅਕ ਅਦਾਰਿਆਂ ਨਜ਼ਦੀਕ ਦੁਕਾਨਾਂ ਅਤੇ ਦਵਾਈਆਂ ਦੀਆਂ ਦੁਕਾਨਾਂ ’ਤੇ ਵੀ ਰੱਖੀ ਜਾ ਰਹੀ ਨਜ਼ਰ

ਸੰਗਰੂਰ, 5 ਅਪ੍ਰੈਲ:
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨਾਰਕੋ ਕੋਆਰਡੀਨੇਸ਼ਨ ਸੈਂਟਰ ਦੀ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਨਸ਼ਿਆਂ ਦੀ ਮੁਕੰਮਲ ਰੋਕਥਾਮ ਲਈ ਸਖ਼ਤ ਕਦਮ ਚੁੱਕੇ ਜਾਣ ਦੇ ਆਦੇਸ਼ ਦਿੱਤੇ ਗਏ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੈ ਅਤੇ ਇਸ ਲਈ ਪ੍ਰਸ਼ਾਸਨ ਤੇ ਪੁਲਿਸ ਦੇ ਹਰ ਅਧਿਕਾਰੀ ਤੇ ਕਰਮਚਾਰੀ ਦਾ ਇਹ ਫਰਜ਼ ਬਣਦਾ ਹੈ ਕਿ ਜ਼ਿਲ੍ਹੇ ਦੇ ਹਰ ਸ਼ਹਿਰੀ ਤੇ ਦਿਹਾਤੀ ਖੇਤਰ ਵਿੱਚ ਪੂਰੀ ਮੁਸਤੈਦੀ ਨਾਲ ਆਪਣੀ ਜਿੰਮੇਵਾਰੀ ਨਿਭਾਉਂਦੇ ਹੋਏ ਹਰ ਕਿਸਮ ਦੇ ਨਸ਼ੇ ਦੀ ਤਸਕਰੀ ਅਤੇ ਗੈਰ ਕਾਨੂੰਨੀ ਵਿਕਰੀ ਨੂੰ ਸਖ਼ਤੀ ਨਾਲ ਰੋਕਿਆ ਜਾਵੇ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚੋਣਾਂ ਦੌਰਾਨ ਨਸ਼ਿਆਂ ਦੇ ਪ੍ਰਵਾਹ ਨੂੰ ਆਪਸੀ ਤਾਲਮੇਲ ਨਾਲ ਰੋਕਿਆ ਜਾਵੇ ਅਤੇ ਸਿਹਤ ਵਿਭਾਗ, ਡਰੱਗ ਇੰਸਪੈਕਟਰ ਤੇ ਪੁਲਿਸ ਦੀਆਂ ਸਾਂਝੀਆਂ ਟੀਮਾਂ ਜਿਥੇ ਕੈਮਿਸਟ ਦੀਆਂ ਦੁਕਾਨਾਂ ’ਤੇ ਕਿਸੇ ਵੀ ਕਿਸਮ ਦੀਆਂ ਨਸ਼ੀਲੀਆਂ ਦਵਾਈਆਂ ਦੀ ਵਿਕਰੀ ਨੂੰ ਰੋਕਣ ਲਈ ਲਗਾਤਾਰ ਮੁਸਤੈਦ ਰਹਿਣ ਉਥੇ ਹੀ ਵਿਦਿਅਕ ਅਦਾਰਿਆਂ ਨਜ਼ਦੀਕ ਸਥਿਤ ਖਾਣ-ਪੀਣ ਦੇ ਸਮਾਨ ਦੀਆਂ ਦੁਕਾਨਾਂ ਅਤੇ ਢਾਬਿਆਂ ’ਤੇ ਵੀ ਤਿੱਖੀ ਨਜ਼ਰ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸੰਗਰੂਰ ਵਿੱਚ ਪ੍ਰੇਗਾਬਲੀਨ 75 ਐਮਜੀ ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਵਿਕਰੀ ’ਤੇ ਪੂਰਨ ਪਾਬੰਦੀ ਹੈ ਜਿਸ ਨੂੰ ਕਿ ਸਿਗਨੇਚਰ ਕੈਪਸੂਲ ਵਜੋਂ ਵੀ ਜਾਣਿਆ ਜਾਂਦਾ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਕੈਪਸੂਲ ਦੀ ਗਲਤ ਵਰਤੋਂ ਨੂੰ ਰੋਕਣ ਲਈ ਹਰੇਕ ਕੈਮਿਸਟ ਨੂੰ ਇਸ ਬਾਰੇ ਸੁਚੇਤ ਕੀਤਾ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਕੈਮਿਸਟ ਵੱਲੋਂ ਦਵਾਈ ਦੇਣ ਸਮੇਂ ਪ੍ਰਿਸਕ੍ਰਿਪਸ਼ਨ ਸਲਿੱਪ ਉਤੇ ਆਪਣੀ ਮੋਹਰ ਲਗਾਈ ਜਾਵੇਗੀ ਅਤੇ ਦਵਾਈ ਦੇਣ ਦੀ ਤਾਰੀਖ ਵੀ ਦਰਜ ਕੀਤੀ ਜਾਵੇਗੀ।
ਏ.ਡੀ.ਸੀ ਨੇ ਸਮੂਹ ਉਪ ਮੰਡਲ ਮੈਜਿਸਟਰੇਟ ਅਤੇ ਡੀ.ਐਸ.ਪੀਜ਼ ਨੂੰ ਵੀ ਹਦਾਇਤ ਕੀਤੀ ਕਿ ਉਹ ਸਬ ਡਵੀਜ਼ਨਾਂ ਵਿੱਚ ਚੈਕਿੰਗ ਅਭਿਆਨ ਨੂੰ ਨਿਰੰਤਰ ਜਾਰੀ ਰੱਖਣ ਅਤੇ ਚੈਕਿੰਗ ਵਿੱਚ ਸ਼ਾਮਲ ਹੋਣ ਵਾਲੇ ਹਰ ਵਿਭਾਗ ਦੇ ਅਧਿਕਾਰੀਆਂ ਤੋਂ ਸਮੇਂ ਸਮੇਂ ਇਸ ਦੀ ਫੀਡਬੈਕ ਲੈ ਕੇ ਸਮੇਂ ਸਿਰ ਗੈਰ ਸਮਾਜਿਕ ਅਨਸਰਾਂ ਖਿਲਾਫ਼ ਉਚਿਤ ਕਾਰਵਾਈ ਕੀਤੀ ਜਾਵੇ।
ਮੀਟਿੰਗ ਦੌਰਾਨ ਐਸ.ਪੀ ਨਵਰੀਤ ਸਿੰਘ ਵਿਰਕ, ਡੀ.ਐਸ.ਪੀ ਕਰਨੈਲ ਸਿੰਘ, ਐਸ.ਡੀ.ਐਮ ਸੰਗਰੂਰ ਚਰਨਜੋਤ ਸਿੰਘ ਵਾਲੀਆ, ਐਸ.ਡੀ.ਐਮ ਲਹਿਰਾ ਸੂਬਾ ਸਿੰਘ, ਐਸ.ਡੀ.ਐਮ ਦਿੜ੍ਹਬਾ ਰਾਜੇਸ਼ ਸ਼ਰਮਾ, ਐਸ.ਡੀ.ਐਮ ਸੁਨਾਮ ਪ੍ਰਮੋਦ ਸਿੰਗਲਾ, ਐਸ.ਡੀ.ਐਮ ਧੂਰੀ ਅਮਿਤ ਗੁਪਤਾ, ਸਿਵਲ ਸਰਜਨ ਡਾ. ਕਿਰਪਾਲ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਵਿਕਾਸ ਧੀਰ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ



Scroll to Top