Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਸਾਜਿਸ਼ਕਰਤਾ ਲੋਕਾਂ ਦੀਆਂ ਕਾਂਗਰਸ ਨੂੰ ਕਮਜੋਰ ਕਰਨ ਦੀਆਂ ਸਾਜਿਸ਼ਾਂ ਨਹੀਂ ਹੋਣ ਦੇਵਾਂਗੇ ਕਾਮਯਾਬ : ਹਰਦਿਆਲ ਕੰਬੋਜ

ਦੁਆਰਾ: Punjab Bani ਪ੍ਰਕਾਸ਼ਿਤ :Saturday, 06 April, 2024, 03:54 PM

ਸਾਜਿਸ਼ਕਰਤਾ ਲੋਕਾਂ ਦੀਆਂ ਕਾਂਗਰਸ ਨੂੰ ਕਮਜੋਰ ਕਰਨ ਦੀਆਂ ਸਾਜਿਸ਼ਾਂ ਨਹੀਂ ਹੋਣ ਦੇਵਾਂਗੇ ਕਾਮਯਾਬ : ਹਰਦਿਆਲ ਕੰਬੋਜ
– ਪਟਿਆਲਾ ਲੋਕ ਸਭਾ ਦੇ ਉਮੀਦਵਾਰ ਲਈ ਨਹੀ ਹੋਈ ਅਜੇ ਤੱਕ ਹਾਈਕਮਾਂਡ ਦੀ ਕੋਈ ਮੀਟਿੰਗ
– ਕਾਂਗਰਸ ਵਰਕਰਾਂ ਨਾਲ ਚਟਾਨ ਵਾਂਗ ਖੜੇ ਸੀ ਤੇ ਖੜੇ ਰਹਾਂਗੇ

ਪਟਿਆਲਾ, 6 ਅਪ੍ਰੈਲ :

ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਅੱਜ ਇੱਥੇ ਆਖਿਆ ਹੈ ਕਿ ਕੁੱਝ ਸਾਜਿਸ਼ਕਰਤਾ ਲੋਕ ਕਾਂਗਰਸ ਨੂੰ ਕਮਜੋਰ ਕਰਨ ਦੀਆਂ ਸਾਜਿਸ਼ਾ ਰਚ ਰਹੇ ਹਨ ਪਰ ਅਸੀ ਵਿਸ਼ਵਾਸ਼ ਦਿਵਾਉਂਦੇ ਹਾਂ ਕਿ ਅਜਿਹੀ ਸਾਜਿਸ਼ਾਂ ਨੂੰ ਕਾਮਯਾਬ ਨਹੀਂ ਹੋਣ ਦੇਵਾਂਗੇ ਤੇ ਅਜਿਹੇ ਲੋਕਾਂ ਦਾ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ।
ਹਰਦਿਆਲ ਸਿੰਘ ਕੰਬੋਜ ਨੇ ਆਖਿਆ ਕਿ ਪਟਿਆਲਾ ਲੋਕ ਸਭਾ ਸੀਟ ਲਈ ਅਜੇ ਕਿਸੇ ਵੀ ਉਮੀਦਵਾਰ ਨੂੰ ਐਲਾਨ ਨਹੀਂ ਕੀਤਾ ਗਿਆ ਅਤੇ ਨਾ ਹੀ ਅਜੇ ਕੋਈ ਦਿੱਲੀ ਹਾਈਕਮਾਂਡ ਨੇ ਅਤੇ ਨਾ ਹੀ ਪੰਜਾਬ ਦੀ ਸਕ੍ਰੀਨਿੰਗ ਕਮੇਟੀ ਨੇ ਕੋਈ ਮੀਟਿੰਗ ਕੀਤੀ ਹੈ। ਉਨ੍ਹਾਂ ਆਖਿਆ ਕਿ ਅਜੇ ਤਾਂ ਪੰਜਾਬ ਦੇ ਉਮੀਦਵਾਰਾਂ ਦੀ ਵੀ ਡਿਸਕਸ ਨਹੀ ਹੋਈ। ਇਸ ਲਈ ਕੁੱਝ ਲੋਕ ਸਾਜਿਸ਼ ਤਹਿਤ ਪਟਿਆਲਾ ਕਾਂਗਰਸ ਵਿੱਚ ਦਫੇੜ ਪਾਉਣ ਦੀਆਂ ਸਾਜਿਸ਼ਾਂ ਤਹਿਤ ਸਾਜਿਸ਼ਾਂ ਰਚ ਰਹੇ ਹਨ। ਉਨ੍ਹਾਂ ਨੂੰ ਕਾਮਯਾਬ ਨਹੀ ਹੋਣ ਦਿੰਤਾ ਜਾਵੇਗਾ।
ਕੰਬੋਜ ਨੇ ਆਖਿਆ ਕਿ ਕੱਲ ਹੀ ਅਜੇ ਪਟਿਆਲਾ ਦੇ ਸੀਨੀਅਰ ਨੇਤਾਵਾਂ ਦੀ ਦਿੱਲੀ ਹਾਈਕਮਾਂਡ ਵਿੱਚ ਸੀਨੀਅਰ ਨੇਤਾਵਾਂ ਨਾਲ ਮੀਟਿੰਗ ਹੋਈ ਹੈ, ਜਿਨ੍ਹਾਂ ਨੇ ਸਪੱਸ਼ਟ ਕੀਤਾ ਹੈ ਕਿ ਪਟਿਆਲਾ ਵਿੱਚ ਟਕਸਾਲੀ ਕਾਂਗਰਸੀ ਨੂੰ ਹੀ ਮੈਦਾਨ ਵਿੱਚ ਉਤਾਰਿਆ ਜਾਵੇਗਾ।

ਉਨ੍ਹਾਂ ਆਖਿਆ ਕਿ ਕਾਂਗਰਸ ਇੱਕ ਵਿਸਾਲ ਸਮੁੰਦਰ ਪਾਰਟੀ ਹੈ। ਇਸ ਵਿੱਚ ਜਿਹੜਾ ਵੀ ਆਉਣਾ ਚਾਹੁੰਦਾ ਹੈ ਆ ਸਕਦਾ ਹੈ। ਕਾਂਗਰਸ ਹਾਈਕਮਾਂਡ ਨੂੰ ਮਜਬੂਤ ਕਰਨ ਲਈ ਇਸ ਵਾਰ ਸਿਰਫ ਤੇ ਸਿਰਫ ਟਕਸਾਲੀ ਕਾਂਗਰਸੀ ਚਿਹਰਾ ਹੀ ਪਟਿਆਲਾ ਅੰਦਰ ਦੇਣਾ ਚਾਹੁੰਦੀ ਹੈ। ਉਨ੍ਹਾਂ ਆਖਿਆ ਕਿ ਕਾਂਗਰਸ ਨੇ ਪਿਛਲੇ ਸਮੇਂ ਵੀ ਇੱਕਜੁਟਤਾ ਦਿਖਾਈ ਤੇ ਸਾਰੇ ਹਲਕਾ ਇੰਚਾਰਜਾਂ ਨੇ ਟਕਸਾਲੀ ਕਾਂਗਰਸੀ ਉਮੀਦਵਾਰ ਲਈ ਕਾਂਗਰਸ ਹਾਈਕਮਾਂਡ ਨੂੰ ਬੇਨਤੀ ਕੀਤੀ ਸੀ ਤੇ ਹੁਣ ਵੀ ਇਸ ਉਪਰ ਬਹੁਤੇ ਹਲਕਾ ਇੰਚਾਰਜ ਇੱਕਮਤ ਹਨ। ਉਨ੍ਹਾਂ ਆਖਿਆ ਕਿ ਜਿਸ ਸਮੇ ਟਿਕਟ ਅਪਲਾਈ ਕਰਨ ਦੀ ਗੱਲ ਆਈ ਸੀ। ਉਸ ਸਮੇਂ ਵੀ ਸ. ਲਾਲ ਸਿੰਘ, ਉਨ੍ਹਾਂ ਖੁਦ ਅਤੇ ਬੀਬੀ ਰੰਧਾਵਾ ਅਤੇ ਡੇਰਾਬੱਸੀ ਤੋਂ ਇੱਕ ਹੋਰ ਨੇਤਾ ਨੇ ਅਪਲਾਈ ਕੀਤਾ ਸੀ, ਜਿਸ ਉਪਰ ਬਕਾਇਦਾ ਤੌਰ ‘ਤੇ ਸਕ੍ਰੀਨਿੰਗ ਕਮੇਟੀ ਦੀ ਮੀਟਿੱਗ ਵਿੱਚ ਵਿਚਾਰ ਹੋਵੇਗਾ।

ਹਰਦਿਆਲ ਸਿੰਘ ਕੰਬੋਜ ਨੇ ਆਖਿਆ ਕਿ ਪਿਛਲੇ ਚਾਰ ਦਹਾਕਿਆਂ ਤੋਂ ਕਾਂਗਰਸ ਨਾਲ ਡਟਕੇ ਖੜੇ ਸੀ ਤੇ ਖੜੇ ਰਹਾਂਗੇ ਅਤੇ ਚਟਾਨ ਵਰਗਾ ਜਿਗਰਾ ਰਖਕੇ ਕਾਂਗਰਸ ਪਾਰਟੀ ਦੇ ਵਰਕਰਾਂ ‘ਤੇ ਧੱਕਾ ਨਹੀਂ ਹੋਣ ਦੇਵਾਂਗੇ। ਉਨ੍ਹਾਂ ਆਖਿਆ ਕਿ ਪਿਛਲੇ ਸਮੇਂ ਦੋ ਸਾਲਾਂ ਵਿੱਚ ਕਾਂਗਰਸ ਨੇਤਾਵਾਂ ਅਤੇ ਕਾਂਗਰਸ ਵਰਕਰਾਂ ਉਪਰ ਜੋ ਧੱਕਾ ਹੋਇਆ ਹੈ, ਉਹ ੀ ਅਸੀ ਪੀਡੇ ‘ਤੇ ਹੰਡਾਇਆ ਹੈ। ਉਨ੍ਹਾਂ ਆਖਿਆ ਕਿ ਬਕਾਇਦਾ ਤੌਰ ‘ਤੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਉਨ੍ਹਾਂ ਦੇ ਪਰਿਵਾਰ ਉੱਤੇ ਇਸਦੇ ਨਾਲ ਸਾਬਕਾ ਮੰਤਰੀ ਸਾਧੂ ਸਿੰਘ ਧਰਮਸਰੋਤ ਉਤੇ, ਮੇਰੇ ਆਪਣੇ ਪਰਿਵਾਰ ਉਪਰ ਇੱਥੇ ਤੱਕ ਬਨੂੜ, ਰਾਜਪੁਰਾ ਦੇ ਕਈ ਨੇਤਾਵਾਂ ਉਪਰ, ਸ਼ੁਤਰਾਣਾ ਦੇ ਕਈ ਹੋਰ ਹਲਕਿਆਂ ਦੇ ਨੇਤਾਵਾਂ ਉਪਰ ਪਰਚੇ ਤੱਕ ਦਰਜ ਕੀਤੇ ਗਏ, ਜਿਨਾ ਦਾ ਅਸੀ ਮੂੰਹ ਤੋੜ ਜਵਾਬ ਦਿੱਤਾ ਅਤੇ ਅਸੀ ਇਸ ਲਈ ਪੂਰੀ ਤਰ੍ਹਾਂ ਡਟਕੇ ਖੜੇ ਰਹਾਂਗੇ।

ਕਾਂਗਰਸੀ ਵਰਕਰ ਬਿਨਾ ਕਿਸੇ ਭੁਲੇਖੇ ਤੋਂ ਕਾਂਗਰਸ ਲਈ ਡਟਣ

ਇਸ ਮੌਕੇ ਗੱਲਬਾਤ ਕਰਦਿਆਂ ਹਰਦਿਆਲ ਸਿੰਘ ਕੰਬੋਜ ਨੇਕ ਾਂਗਰਸੀ ਵਰਕਰਾਂ ਤੇ ਨੇਤਾਵਾਂ ਨੂੰ ਬੇਨਤੀ ਕੀਤੀ ਕਿ ਉਹ ਕਿਸੇ ਵੀ ਭੁਲੇਖੇ ਵਿੱਚ ਜਾਂ ਕਨਫੂਜਨ ਵਿੱਚ ਨਾ ਰਹਿਣ ਅਤੇ ਪੂਰੀ ਤਰ੍ਹਾਂ ਕਾਂਗਰਸ ਲਈ ਜੀਂਦ ਜਾਨ ਨਾਲ ਡਟ ਜਾਣ। ਉਨ੍ਹਾਂ ਆਖਿਆ ਕਿ ਕੋਈ ਵੀ ਕਾਂਗਰਸੀ ਵਰਕਰ ਜਾਂ ਨੇਤਾ ਦੂਸਰੀ ਪਾਰਟੀਆਂ ਵਿੱਚ ਜਾਣ ਬਾਰੇ ਸੋਚੇ ਵੀ ਨਾ ਕਿਉਂਕਿ ਉਹ ਖੁਦ ਅਤੇ ਹੋਰ ਸੀਨੀਅਰ ਨੇਤਾ ਆਖਿਰੀ ਸਾਹ ਤੱਕ ਕਾਂਗਰਸ ਲਈ ਲੜਾਈ ਲੜਨਗੇ, ਕਾਂਗਰਸੀ ਵਰਕਰਾਂ ਲਈ ਲੜਾਈ ਲੜਨਗੇ ਤੇ ਕਾਂਗਰਸੀ ਵਰਕਰਾਂ ਲਈ ਜੀਉਣਗੇ ਤੇ ਮਰਨਗੇ। ਇਸ ਲਈ ਸਮੁਚੇ ਟਕਸਾਲੀ ਵਰਕਰਾਂ ਨੂੰ ਇਕਜੁਟ ਹੋ ਕੇ ਇਹ ਅਫਵਾਹਾਂ ਫੈਲਾਉਣ ਵਾਲੇ ਸਾਜਿਸ਼ਕਰਤਾ ਦਾ ਮੂੰਹ ਤੋੜ ਜਵਾਬ ਦੇਣਾ ਚਾਹੀਦਾ ਹੈ।



Scroll to Top