Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਨਵਦੀਪ ਜਲਬੇੜ੍ਹਾ ਦੀ ਗਿਰਫਤਾਰੀ ਵਿਰੁੱਧ ਕਿਸਾਨਾਂ ਨੇ ਫੂਕਿਆ ਮੋਦੀ ਸਰਕਾਰ ਦਾ ਪੁੱਤਲਾ

ਦੁਆਰਾ: Punjab Bani ਪ੍ਰਕਾਸ਼ਿਤ :Monday, 08 April, 2024, 04:10 PM

ਨਵਦੀਪ ਜਲਬੇੜ੍ਹਾ ਦੀ ਗਿਰਫਤਾਰੀ ਵਿਰੁੱਧ ਕਿਸਾਨਾਂ ਨੇ ਫੂਕਿਆ ਮੋਦੀ ਸਰਕਾਰ ਦਾ ਪੁੱਤਲਾ
ਪਟਿਆਲ਼ਾ :08-04-24 ( ) ਅੱਜ ਇੱਥੇ ਗੁਰਦੁਆਰਾ ਸਾਹਿਬ ਦੁੱਖ ਨਿਵਾਰਨ ਦੇ ਸਾਹਮਣੇ ਖੰਡਾ ਚੌਕ ਵਿਖੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ, ਭਾਰਤੀ ਤਕਿਸਾਨ ਯੂਨੀਅਨ ਏਕਤਾ ਅਜ਼ਾਦ , ਭਾਰਤੀ ਕਿਸਾਨ ਯੂਨੀਅਨ ਭਟੇੜ੍ਹੀ ਅਤੇ ਭਾਰਤੀ ਕਿਸਾਨ ਯੂਨੀਅਨ ਸਿਧੂੱਪੁਰ , ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੀ ਅਗਵਾਈ ਵਿੱਚ ਕਿਸਾਨਾਂ ਨੇ ਵਾਟਰ ਕੈਨਨ ਵਾਲੇ ਨਵਦੀਪ ਸਿੰਘ ਜਲਬੇੜ੍ਹਾ ਅਤੇ ਗੁਰਕੀਰਤ ਸਿੰਘ ਦੀ ਗਿਰਫਤਾਰੀ ਵਿਰੁੱਧ ਮਾਰਚ ਕੀਤਾ ਅਤੇ ਰੈਲੀ ਕਰਨ ਉਪਰੰਤ ਮੋਦੀ ਸਰਕਾਰ ਦਾ ਪੁਤਲਾ ਫੂਕਿਆ। ਰੈਲੀ ਨੂੰ ਸੰਬੋਧਨ ਕਰਦਿਆਂ ਅਗੂਆ ਨੇ ਕਿਹਾ ਕਿਸਾਨ ਮਜ਼ਦੂਰ ਮੋਰਚਾ ਅਤੇ ਐੱਸ ਕੇ ਐੱਮ (ਗੈਰ ਰਾਜਨੀਤਿਕ) ਦੀ ਅਗਵਾਈ ਵਿੱਚ 13 ਫ਼ਰਵਰੀ ਤੋਂ ਹਰਿਆਣੇ ਦੇ ਬਾਰਡਰਾਂ ਤੇ ਕਿਸਾਨੀ ਮੰਗਾਂ ਨੂੰ ਮਨਵਾਉਣ ਲਈ ਮੋਰਚਾ ਚੱਲ ਰਿਹਾ ਹੈ। ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਕੇਂਦਰ ਸਰਕਾਰ ਅਤੇ ਹਰਿਆਣਾ ਸਰਕਾਰ ਨੇ ਅੰਨ੍ਹਾ ਦਸੱਦਦ ਕੀਤਾ ਜਿਸ ਦੇ ਸਿੱਟੇ ਵਜੋਂ ਨੌਜਵਾਨ ਸੁਭਕਰਨ ਸਿੰਘ ਦੀ ਸਿਰ ਵਿੱਚ ਗੋਲੀ ਲੱਗਣ ਨਾਲ ਸ਼ਹਾਦਤ ਹੋ ਗਈ ਕਈਆਂ ਦੀਆਂ ਅੱਖਾ ਚਲੀਆਂ ਗਈਆਂ , ਲੱਤਾਂ ਟੁੱਟ ਗਈਆਂ ਤੇ ਫੱਟੜ ਹੋਏ ਅਤੇ ਧੂੰਆਂ ਚੜ੍ਹਨ ਨਾਲ ਹੁਣ ਤੱਕ 14 ਕਿਸਾਨਾਂ ਦੀ ਸ਼ਹਾਦਤ ਹੋ ਚੁੱਕੀ ਹੈ ਬੁਖਲਾਈ ਕੇਂਦਰ ਸਰਕਾਰ ਦੇ ਇਸ਼ਾਰਿਆਂ ਤੇ ਅਰਧ ਸੈਨਿਕ ਦਲਾਂ ਨੇ ਨਿਹੱਥੇ ਕਿਸਾਨਾਂ ਤੇ ਹਮਲਾ ਕਰਕੇ ਕਿਸਾਨਾਂ ਦੇ ਟਰੈਕਟਰਾਂ ਤੇ ਗੱਡੀਆਂ ਦੀ ਭੰਨਤੋੜ ਕੀਤੀ ਗਈ।
ਨਵਦੀਪ ਸਿੰਘ ਜਲਬੇੜ੍ਹਾ ਬਾਰਡਰਾਂ ਤੇ ਮੋਰਚੇ ਵਿੱਚ ਮੁੱਖ ਭੂਮਿਕਾ ਨਿਭਾਂ ਰਿਹਾ ਸੀ ਜਿਸ ਕਰਕੇ ਸਰਕਾਰ ਦੀਆਂ ਅੱਖਾਂ ਵਿੱਚ ਰੜਕਦਾ ਸੀ ਇਸ ਕਰਕੇ ਕੇਂਦਰ ਦੀ ਸਹਿ ਤੇ ਹਰਿਆਣਾ ਸਰਕਾਰ ਨੇ ਉਸ ਤੇ ਅਤੇ ਉਸ ਦੇ ਸਾਥੀ ਗੁਰਕੀਰਤ ਸਿੰਘ ਤੇ ਝੂਠਾ ਕੇਸ ਪਾਕੇ ਮੋਹਾਲੀ ਏਅਰਪੋਰਟ ਤੋਂ ਗਿਰਫਤਾਰ ਕਰ ਲਿਆ ਅਤੇ ਉਹਨਾਂ ਤੇ ਅਨਮਨੁੱਖੀ ਤਸੱਦਦ ਢਾਹਿਆ ਜਾ ਰਿਹਾ ਹੈ।
ਕਿਸਾਨ ਆਗੂਆਂ ਨੇ ਐਲਾਨ ਕੀਤਾ ਜੇ ਸਰਕਾਰ ਨੇ ਗਿਰਫਤਾਰ ਕੀਤੇ ਨੌਜਵਾਨਾਂ ਨੂੰ ਰਿਹਾ ਨਾ ਕੀਤਾ ਤਾਂ 9 ਅਪ੍ਰੈਲ ਨੂੰ ਸੰਭੂ ਵਿਖੇ ਦਿੱਲੀ ਨੂੰ ਜਾਣ ਵਾਲੀ ਰੇਲਵੇ ਲਾਈਨ ਨੂੰ ਜਾਮ ਕਰ ਦਿੱਤਾ ਜਾਵੇਗਾ।
ਆਗੂਆਂ ਨੇ ਦੱਸਿਆ ਕਿ ਕਿਸਾਨ ਜਥੇਬੰਦੀਆਂ ਮੰਗ ਕਰ ਰਹੀਆਂ ਹਨ ਕਿ ਕੇਂਦਰ ਸਰਕਾਰ ਸਾਰੀਆਂ ਫਸਲਾਂ ਲਈ ਐੱਮ ਐੱਸ ਪੀ ਕਾਨੂੰਨ ਬਣਾ ਕੇ ਫ਼ਸਲਾਂ ਦਾ ਭਾਅ ਡਾਕਟਰ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਮੁਤਾਬਕ ਦਿੱਤਾ ਜਾਵੇ, ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਸੰਪੂਰਨ ਕਰਜ਼ਾ ਮੁਕਤੀ ਕੀਤੀ ਜਾਵੇ,ਕਿਸਾਨਾਂ ਲਈ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ, ਦਿੱਲੀ ਅੰਦੋਲਨ ਦੀਆਂ ਅਧੂਰੀਆਂ ਰਹਿਦੀਆਂ ਮੰਗਾਂ ਜਿਵੇਂ ਲਖੀਮਪੁਰ ਖੀਰੀ ਕਤਲਕਾਂਡ ਦਾ ਇਨਸਾਫ ਕੀਤਾ ਜਾਵੇ, ਅਜੇ ਮਿਸ਼ਰਾ ਨੂੰ ਮੰਤਰੀ ਮੰਡਲ ਵਿੱਚੋ ਬਾਹਰ ਕੀਤਾ ਜਾਵੇ, ਅਸੀਸ ਮਿਸ਼ਰਾ ਦੀ ਜਮਾਨਤ ਰੱਦ ਕੀਤੀ ਜਾਵੇ,ਦਿੱਲੀ ਅੰਦੋਲਨ ਸਮੇਤ ਦੇਸ਼ ਭਰ ਦੇ ਸਾਰੇ ਕਿਸਾਨ ਅੰਦੋਲਨਾਂ ਦੌਰਾਨ ਦਰਜ਼ ਸਾਰੇ ਕੇਸ ਰੱਦ ਕੀਤੇ ਜਾਣ, ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਮਜਦੂਰਾਂ ਦੇ ਪਰਿਵਾਰਾਂ ਨੂੰ ਮੁਆਵਜਾ ਅਤੇ ਨੌਕਰੀਆਂ ਦਿੱਤੀਆਂ ਜਾਣ ਅਤੇ ਦਿੱਲੀ ਘੋਲ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਸਮਾਰਕ ਲਈ ਦਿੱਲੀ ਵਿੱਚ ਜਗ੍ਹਾ ਦਿੱਤੀ ਜਾਵੇ।
ਬਿਜਲੀ ਸੈਕਟਰ ਨੂੰ ਨਿੱਜੀ ਹੱਥਾਂ ਵਿੱਚ ਦੇਣ ਵਾਲੇ ਬਿਜਲੀ ਸੋਧ ਬਿੱਲ ਵਰੇ ਦਿੱਲੀ ਅੰਦੋਲਨ ਦੌਰਾਨ ਸਹਿਮਤੀ ਬਣੀ ਸੀ ਕਿ ਖਪਤਕਾਰ ਵਿਸਵਾਸ਼ ਵਿੱਚ ਲਏ ਬਿਨਾਂ ਲਾਗੂ ਨਹੀਂ ਕੀਤਾ ਜਾਵੇਗਾ ਪਰ ਆਰਡੀਨੈਂਸਾਂ ਰਾਹੀਂ ਇਸ ਨੂੰ ਟੇਢੇ ਤਰੀਕੇ ਰਾਹੀਂ ਲਾਗੂ ਕੀਤਾ ਜਾ ਰਿਹਾ ਹੈ ਇਸ ਨੂੰ ਰੱਦ ਕੀਤਾ ਜਾਵੇ,ਦਿੱਲੀ ਅੰਦੋਲਨ ਨਾਲ ਕੀਤੇ ਵਾਅਦੇ ਅਨੁਸਾਰ ਖੇਤੀਬਾੜੀ ਸੈਕਟਰ ਨੂੰ ਪ੍ਰਦੂਸ਼ਣ ਕਾਨੂੰਨ ਤੋ ਬਾਹਰ ਕੀਤਾ ਜਾਵੇ। ਮਨਰੇਗਾ ਤਹਿਤ ਦਿਹਾੜੀ ਦੇ ਦਿਨ ਵਧਾਕੇ 200 ਦਿਨ ਕੀਤੀ ਜਾਵੇ। ਪੰਜਾਬ ਵਿੱਚ ਗੜਿਆ ਦੀ ਮਾਰ ਨਾਲ ਹੋਏ ਕਣਕ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਮੁਆਵਜਾ ਦਿੱਤਾ ਜਾਵੇ।
ਰੈਲੀ ਨੂੰ ਹੋਰਨਾਂ ਤੋਂ ਇਲਾਵਾ ਭਾਰਤੀ ਕਿਸਾਨ ਯੂਨੀਅਨ ਅਜਾਦ ਦੇ ਸੁਬਾ ਆਗੂ ਮਨਜੀਤ ਸਿੰਘ ਨਿਆਲ,ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਸਵਾਜਪੁਰ,ਬੀ ਕੇ ਯੂ ਸਿੱਧੂ ਪੁਰ ਦੇ ਮਨਪ੍ਰੀਤ ਸਿੰਘ,ਬੀ ਕੇ ਯੂ ਭਟੇੜੀ ਕਲਾਂ ਦੇ ਜਸਵੰਤ ਸਿੰਘ, ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਮਨਜੀਤ ਸਿੰਘ ਨੇ ਸੰਬੋਧਨ ਕੀਤਾ।



Scroll to Top