ਬਾਬਾ ਤਰਸੇਮ ਸਿੰਘ ਨੂੰ ਮਾਰਨ ਵਾਲੇ ਅਮਰਜੀ ਸਿੰਘ ਦਾ ਹੋਇਆ ਐਨਕਾਊਟਰ
ਦੁਆਰਾ: Punjab Bani ਪ੍ਰਕਾਸ਼ਿਤ :Tuesday, 09 April, 2024, 01:07 PM

ਬਾਬਾ ਤਰਸੇਮ ਸਿੰਘ ਨੂੰ ਮਾਰਨ ਵਾਲੇ ਅਮਰਜੀ ਸਿੰਘ ਦਾ ਹੋਇਆ ਐਨਕਾਊਟਰ
ਚੰਡੀਗੜ੍ਹ : ਉੱਤਰਾਖੰਡ ਦੇ ਊਧਮ ਸਿੰਘ ਨਗਰ ਵਿਚ ਸ੍ਰੀ ਨਾਨਕਮੱਤਾ ਸਾਹਿਬ ਗੁਰਦੁਆਰਾ ਡੇਰਾ ਕਾਰ ਸੇਵਾ ਦੇ ਮੁਖੀ ਬਾਬਾ ਤਰਸੇਮ ਸਿੰਘ ਨੂੰ ਗੋਲੀ ਮਾਰਨ ਵਾਲਾ ਅਮਰਜੀਤ ਸਿੰਘ ਉੱਤਰਾਖੰਡ ਐਸਟੀਐਫ ਅਤੇ ਹਰਿਦੁਆਰ ਪੁਲਿਸ ਨਾਲ ਮੁਕਾਬਲੇ ਵਿੱਚ ਮਾਰਿਆ ਗਿਆ ਹੈ। ਇਹ ਮੁਕਾਬਲਾ ਹਰਿਦੁਆਰ ਦੇ ਭਗਵਾਨਪੁਰ ਥਾਣਾ ਖੇਤਰ ਵਿੱਚ ਹੋਇਆ। ਉੱਤਰਾਖੰਡ ਦੇ ਡੀਜੀਪੀ ਅਭਿਨਵ ਕੁਮਾਰ ਨੇ ਇਸ ਦੀ ਜਾਣਕਾਰੀ ਦਿੱਤੀ ਹੈ।
ਜਾਣਕਾਰੀ ਅਨੁਸਾਰ ਅਮਰਜੀਤ ਸਿੰਘ ਦੇ ਪੰਜਾਬ ਤੋਂ ਰਾਮਪੁਰ ਵੱਲ ਜਾਣ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਐਸਟੀਐਫ ਅਤੇ ਹਰਿਦੁਆਰ ਪੁਲਿਸ ਨੇ ਨਾਕਾਬੰਦੀ ਕਰ ਦਿੱਤੀ। ਪਰ ਦੋਸ਼ੀਆਂ ਨੇ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ। ਜਵਾਬੀ ਗੋਲੀਬਾਰੀ ਵਿੱਚ ਅਮਰਜੀਤ ਨੂੰ ਗੋਲੀ ਲੱਗ ਗਈ। ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
